ਨਿਊ ਚੰਡੀਗੜ੍ਹ (ਬੱਤਾ) : ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਨੇ ਆਮ ਲੋਕਾਂ ਤੱਕ ਪਹੁੰਚ ਬਣਾਉਣ ਲਈ ‘ਆਪ ਕੀ ਸਰਕਾਰ ਆਪ ਕੇ ਦੁਆਰ’ ਸਕੀਮ ਸ਼ੁਰੂ ਕੀਤੀ ਹੈ। ਇਸ ਯੋਜਨਾ ਤਹਿਤ 17 ਮਾਰਚ ਨੂੰ ਸਵੇਰੇ 10 ਵਜੇ ਤੋਂ ਦੁਪਹਿਰ 1 ਵਜੇ ਤੱਕ ਨਗਰ ਕੌਂਸਲ ਨਵਾਂਗਰਾਓਂ ’ਚ ਇਕ ਕੈਂਪ ਲਗਾਇਆ ਜਾ ਰਿਹਾ ਹੈ। ਇਸ ਕੈਂਪ ਰਾਹੀਂ ਵੱਡੀ ਗਿਣਤੀ ’ਚ ਲੋਕਾਂ ਨੂੰ 44 ਤੋਂ ਵੱਧ ਸਰਕਾਰੀ ਸੇਵਾਵਾਂ ਦਾ ਲਾਭ ਪ੍ਰਦਾਨ ਕੀਤਾ ਜਾਵੇਗਾ।
ਇਹ ਵੀ ਪੜ੍ਹੋ : ਚਿਕਨ ਖਾਣ ਦੇ ਸ਼ੌਕੀਨ ਪੰਜਾਬੀਓ ਸਾਵਧਾਨ! Bird Flu ਨੂੰ ਲੈ ਕੇ ਸੂਬੇ 'ਚ Alert ਜਾਰੀ
ਇਨ੍ਹਾਂ ਕੈਂਪਾਂ ਦਾ ਮਕਸਦ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਨੇੜੇ ਇੱਕੋ ਛੱਤ ਹੇਠ ਸਾਰੀਆਂ ਸੇਵਾਵਾਂ ਦਾ ਲਾਭ ਪ੍ਰਦਾਨ ਕਰਨਾ ਹੈ। ਇਨ੍ਹਾਂ ਕੈਂਪਾਂ ਦਾ ਮਕਸਦ ਲੋਕਾਂ ਨੂੰ ਸਰਕਾਰੀ ਸੇਵਾਵਾਂ ਦਾ ਲਾਭ ਪ੍ਰਦਾਨ ਕਰਨਾ ਤੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨਾ ਹੈ। ਐੱਸ. ਡੀ. ਐੱਮ. ਗੁਰਮਿੰਦਰ ਸਿੰਘ ਨੇ ਕਿਹਾ ਕਿ ਹੁਣ ਵਿਸ਼ੇਸ਼ ਕੈਂਪਾਂ ’ਚ ਲੋਕਾਂ ਨੂੰ ਸਰਕਾਰੀ ਦਫ਼ਤਰਾਂ ’ਚ ਭੱਜ-ਦੌੜ ਨਹੀਂ ਕਰਨੀ ਪਵੇਗੀ। ਸਰਕਾਰੀ ਮੁਲਾਜ਼ਮ ਲੋਕਾਂ ਦੇ ਘਰਾਂ ਅਤੇ ਪਿੰਡਾਂ ’ਚ ਜਾਣਗੇ ਤੇ ਉਨ੍ਹਾਂ ਨੂੰ ਜਨਮ ਸਰਟੀਫਿਕੇਟ ਤੋਂ ਲੈ ਕੇ ਹੋਰ ਕੰਮਾਂ ਤੱਕ ਕਰੀਬ 44 ਤਰ੍ਹਾਂ ਦੀਆਂ ਸਹੂਲਤਾਂ ਪ੍ਰਦਾਨ ਕਰਨਗੇ।
ਇਹ ਵੀ ਪੜ੍ਹੋ : ਪੰਜਾਬ ਦੇ 9500 ਤੋਂ ਵੱਧ ਕਿਸਾਨਾਂ ਦੇ ਖ਼ਾਤਿਆਂ 'ਚ ਆਏ 4.34 ਕਰੋੜ, ਬਾਕੀਆਂ ਦੇ ਵੀ...
ਇਸ ਵਿੱਚ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਦੀ ਟੀਮ ਲੋਕਾਂ ਦੀ ਜਾਂਚ ਕਰੇਗੀ ਅਤੇ ਮੁਫ਼ਤ ਦਵਾਈਆਂ ਪ੍ਰਦਾਨ ਕਰੇਗੀ। ਕੌਂਸਲ ਨਵਾਂਗਰਾਓਂ ਦੇ ਕਾਰਜਕਾਰੀ ਅਧਿਕਾਰੀ ਤੇ ਸਤਬੀਰ ਸਿੰਘ ਇਸ ਜਾਗਰੂਕਤਾ ਕੈਂਪ ’ਚ ਸਹਿਯੋਗ ਦੇਣਗੇ। ਇਸ ਕੈਂਪ ’ਚ ਆਮ ਆਦਮੀ ਪਾਰਟੀ ਦੇ ਬਲਾਕ ਇੰਚਾਰਜ ਕਾਂਤਾ ਸ਼ਰਮਾ, ਜਗਤਾਰ ਸਿੰਘ ਗੱਗੀ ਨਾਡਾ, ਰਾਜਬੀਰ ਸਿੰਘ ਲਾਲੀ, ਅਨਿਲ ਕੁਮਾਰ, ਸੁਨੀਲ ਕੁਮਾਰ ਸਮੇਤ ਨਵਾਂਗਰਾਓਂ ਇਲਾਕੇ ਦੇ ਸਾਰੇ ਆਮ ਆਦਮੀ ਪਾਰਟੀ ਵਲੰਟੀਅਰ ਮੌਜੂਦ ਸਨ, ਜੋ ਪਿੰਡ ਵਾਸੀਆਂ ਨੂੰ ਸਹਾਇਤਾ ਪ੍ਰਦਾਨ ਕਰਨਗੇ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ ਦੇ 14 ਜ਼ਿਲ੍ਹਿਆਂ ਲਈ ਜਾਰੀ ਹੋਇਆ Alert! ਹਨੇਰੀ-ਤੂਫ਼ਾਨ ਨਾਲ ਹੋਵੇਗੀ ਬਰਸਾਤ
NEXT STORY