ਜਲੰਧਰ (ਵਿਸ਼ੇਸ਼)- ਜਲੰਧਰ ਵਾਸੀਆਂ ਲਈ ਅਹਿਮ ਖ਼ਬਰ ਸਾਹਮਣੇ ਆਈ ਹੈ। ਦਰਅਸਲ ਜਲੰਧਰ ਦੇ ਮਾਡਲ ਟਾਊਨ ਮਾਰਕੀਟ ਦੀ ਮੋਬਾਇਲ ਐਸੋਸੀਏਸ਼ਨ ਨੇ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ ਕੀਤਾ ਹੈ। ਜਾਣਕਾਰੀ ਅਨੁਸਾਰ 26 ਜੂਨ ਤੋਂ 29 ਜੂਨ 2025 ਤੱਕ ਮਾਰਕੀਟ ਦੀਆਂ ਸਾਰੀਆਂ ਮੋਬਾਇਲ ਦੀਆਂ ਦੁਕਾਨਾਂ ਬੰਦ ਰਹਿਣਗੀਆਂ। 26 ਮੋਬਾਇਲ ਐਸੋਸੀਏਸ਼ਨ ਦੇ ਪ੍ਰਧਾਨ ਰਜੀਵ ਦੁਗਲ ਨੇ ਇਹ ਜਾਣਕਾਰੀ ਸਾਂਝੀ ਕੀਤੀ।
ਇਹ ਵੀ ਪੜ੍ਹੋ: 11ਵੀਂ ਤੇ 12ਵੀਂ ਜਮਾਤ ਦੇ ਵਿਦਿਆਰਥੀਆਂ ਲਈ ਪੰਜਾਬ ਸਰਕਾਰ ਦਾ ਵੱਡਾ ਐਲਾਨ

ਮੋਬਾਇਲ ਐਸੋਸੀਏਸ਼ਨ ਮੁਤਾਬਕ ਇਨ੍ਹਾਂ ਚਾਰ ਦਿਨਾਂ ਦੌਰਾਨ ਦੁਕਾਨਦਾਰਾਂ ਅਤੇ ਕਰਮਚਾਰੀਆਂ ਨੂੰ ਛੁੱਟੀ ਦਿੱਤੀ ਜਾਵੇਗੀ। ਕਿਸੇ ਵੀ ਤਰ੍ਹਾਂ ਦਾ ਕੋਈ ਕਾਰੋਬਾਰ ਨਹੀਂ ਕੀਤਾ ਜਾਵੇਗਾ। ਇਹ ਫ਼ੈਸਲਾ ਐਸੋਸੀਏਸ਼ਨ ਦੇ ਮੈਂਬਰਾਂ ਦੀ ਆਪਸੀ ਸਹਿਮਤੀ ਨਾਲ ਲਿਆ ਗਿਆ ਹੈ। ਇਸ ਸਬੰਧੀ ਮੋਬਾਇਲ ਐਸੋਸੀਏਸ਼ਨ ਦੇ ਪ੍ਰਧਾਨ ਰਾਜੀਵ ਕੁਮਾਰ ਦੁੱਗਲ ਨੇ ਇਕ ਪੋਸਟਰ ਜਾਰੀ ਕਰਕੇ ਜਾਣਕਾਰੀ ਦਿੱਤੀ ਹੈ।
ਇਹ ਵੀ ਪੜ੍ਹੋ: ਪੰਜਾਬ 'ਚ ਚੱਲਦੀ ਰੇਲ ਗੱਡੀ ਦਾ ਇੰਜਣ ਹੋ ਗਿਆ ਫੇਲ੍ਹ, ਪੈ ਗਈਆਂ ਭਾਜੜਾਂ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
SGPC ਪ੍ਰਧਾਨ ਨੇ ਬੜੀ ਸਿਆਣਪ ਤੇ ਸਹਿਨਸ਼ੀਲਤਾ ਨਾਲ ਰੋਕਿਆ ਟਕਰਾਅ : ਹਰਨਾਮ ਸਿੰਘ
NEXT STORY