ਚੰਡੀਗੜ੍ਹ (ਵਿਨੈ) : ਕਿਸਾਨ ਮਜ਼ਦੂਰ ਮੋਰਚਾ (ਭਾਰਤ) ਨੇ 18-19 ਦਸੰਬਰ ਨੂੰ ਪੰਜਾਬ ਦੇ ਸਾਰੇ ਜ਼ਿਲ੍ਹਾ ਡੀ. ਸੀ. ਦਫ਼ਤਰਾਂ ਦੇ ਬਾਹਰ ਧਰਨਾ-ਪ੍ਰਦਰਸ਼ਨ ਦੇਣ ਦਾ ਐਲਾਨ ਕੀਤਾ ਹੈ। ਇਸ ਐਲਾਨ ਤੋਂ ਬਾਅਦ ਹੀ ਕੇ. ਐੱਮ. ਐੱਮ. ਦੇ ਕਿਸਾਨ ਆਗੂਆਂ ਨੂੰ ਗ੍ਰਿਫ਼ਤਾਰੀ ਦਾ ਖਦਸ਼ਾ ਹੋਣ ਲੱਗਾ ਹੈ।
ਇਹ ਵੀ ਪੜ੍ਹੋ : ਪੰਜਾਬ ਦੇ ਇਨ੍ਹਾਂ ਸਕੂਲਾਂ 'ਚ ਭਲਕੇ ਛੁੱਟੀ ਦਾ ਐਲਾਨ! ਜਾਰੀ ਕੀਤੇ ਗਏ ਹੁਕਮ
ਕੇ. ਐੱਮ. ਐੱਮ. ਦੇ ਪ੍ਰਮੁੱਖ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਐਲਾਨ ਕੀਤਾ ਹੈ ਕਿ ਜੇਕਰ ਉਨ੍ਹਾਂ ਦੇ ਕਿਸੇ ਵੀ ਕਿਸਾਨ ਆਗੂ ਜਾਂ ਵਰਕਰ ਨੂੰ ਪੁਲਸ ਨੇ ਬੰਦੀ ਬਣਾਉਣ ਜਾਂ ਬਿਨਾਂ ਕਾਰਨ ਗ੍ਰਿਫ਼ਤਾਰ ਕਰਨ ਦੀ ਕੋਸ਼ਿਸ਼ ਕੀਤੀ ਤਾਂ ਉਸ ਦਾ ਮੋਰਚੇ ਵੱਲੋਂ ਸਖ਼ਤ ਵਿਰੋਧ ਕੀਤਾ ਜਾਵੇਗਾ।
ਇਹ ਵੀ ਪੜ੍ਹੋ : ਸ਼ਹੀਦੀ ਸਭਾ ਨੂੰ ਲੈ ਕੇ ਪੰਜਾਬ ਸਰਕਾਰ ਦਾ ਵੱਡਾ ਐਲਾਨ, ਰਾਣਾ ਬਲਾਚੌਰੀਆ ਦੇ ਕਤਲ ਬਾਰੇ...(ਵੀਡੀਓ)
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਜਿਸ ਤਰ੍ਹਾਂ ਸ਼ੰਭੂ ਅਤੇ ਖਨੌਰੀ ਮੋਰਚੇ ਨੂੰ ਪੁਲਸ ਬਲ ਦੀ ਵਰਤੋਂ ਕਰ ਕੇ ਨਸ਼ਟ ਕੀਤਾ ਸੀ, ਉਸ ਨੂੰ ਕੋਈ ਵੀ ਕਿਸਾਨ ਭੁੱਲਿਆ ਨਹੀਂ ਹੈ ਅਤੇ ਜੇਕਰ ਇਸ ਵਾਰ ਕਿਸਾਨ ਆਗੂਆਂ ਨਾਲ ਧੱਕੇਸ਼ਾਹੀ ਹੋਈ ਤਾਂ ਇਸ ਦਾ ਨਤੀਜਾ ਸਰਕਾਰ ਨੂੰ ਸਖ਼ਤ ਵਿਰੋਧ ਨਾਲ ਭੁਗਤਣਾ ਪਵੇਗਾ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ 'ਚ ਇਸ ਦਿਨ ਪਵੇਗਾ ਮੀਂਹ! ਸੰਘਣੀ ਧੁੰਦ ਤੋਂ ਰਾਹਤ ਦਿਵਾਏਗੀ ਸਰਦੀਆਂ ਦੀ ਪਹਿਲੀ ਬਰਸਾਤ
NEXT STORY