ਜਲੰਧਰ (ਪੁਨੀਤ)-ਸਰਕਾਰੀ ਬੀਮਾ ਕੰਪਨੀਆਂ ਦੇ ਕਰਮਚਾਰੀਆਂ ਨੇ ਆਪਣੀਆਂ ਲਟਕਦੀਆਂ ਮੰਗਾਂ ਨੂੰ ਲੈ ਕੇ ਬੀਤੇ ਦਿਨ ਓਰੀਐਂਟਲ ਇੰਸ਼ੋਰੈਂਸ ਕੰਪਨੀ ਦੇ ਦਫ਼ਤਰ ਦੇ ਬਾਹਰ ਭਾਰੀ ਗਿਣਤੀ ਵਿਚ ਇਕੱਠੇ ਹੋ ਕੇ ਰੋਸ ਪ੍ਰਦਰਸ਼ਨ ਕੀਤਾ ਅਤੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਬੁਲਾਰਿਆਂ ਨੇ ਕਿਹਾ ਕਿ ਲਟਕਦੀਆਂ ਮੰਗਾਂ ਨੂੰ ਲੈ ਕੇ 27 ਮਾਰਚ ਨੂੰ ਦੇਸ਼ ਪੱਧਰੀ ਹੜਤਾਲ ਕੀਤੀ ਜਾ ਰਹੀ ਹੈ ਅਤੇ ਮੰਗਾਂ ਪੂਰੀਆਂ ਹੋਣ ਤੱਕ ਸੰਘਰਸ਼ ਜਾਰੀ ਰੱਖਿਆ ਜਾਵੇਗਾ।
ਇਹ ਵੀ ਪੜ੍ਹੋ: ਪੰਜਾਬ 'ਚ ਪ੍ਰਸ਼ਾਸਨਿਕ ਪੱਧਰ 'ਤੇ ਵੱਡਾ ਫੇਰਬਦਲ, ਇਨ੍ਹਾਂ ਅਧਿਕਾਰੀਆਂ ਦੇ ਹੋਏ ਤਬਾਦਲੇ, ਵੇਖੋ ਲਿਸਟ
ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਉਨ੍ਹਾਂ ਦੀ ਤਨਖ਼ਾਹ ਸੋਧ ਅਗਸਤ 2022 ਤੋਂ ਪੈਂਡਿੰਗ ਹੈ, ਜਿਸ ਨੂੰ ਅਜੇ ਤੱਕ ਕੇਂਦਰ ਸਰਕਾਰ ਦੇ ਵਿੱਤ ਮੰਤਰਾਲੇ ਨੇ ਮਨਜ਼ੂਰੀ ਨਹੀਂ ਦਿੱਤੀ। ਇਸ ਤੋਂ ਇਲਾਵਾ ਉਨ੍ਹਾਂ ਪਰਿਵਾਰਕ ਪੈਨਸ਼ਨ ਨੂੰ 15 ਤੋਂ ਵਧਾ ਕੇ 30 ਫ਼ੀਸਦੀ ਕਰਨ ਦੀ ਮੰਗ ਕੀਤੀ ਹੈ, ਜਿਵੇਂ ਕਿ ਬੈਂਕਾਂ ਅਤੇ ਭਾਰਤੀ ਜੀਵਨ ਬੀਮਾ ਨਿਗਮ (ਐੱਲ. ਆਈ. ਸੀ.) ਵਿਚ ਪਹਿਲਾਂ ਹੀ ਲਾਗੂ ਕੀਤਾ ਜਾ ਚੁੱਕਾ ਹੈ। ਪ੍ਰਦਰਸ਼ਨਕਾਰੀਆਂ ਨੇ ਆਪਣੀ ਮੰਗ ਰੱਖੀ ਕਿ ਚਾਰੋਂ ਜਨਰਲ ਬੀਮਾ ਕੰਪਨੀਆਂ ਨੂੰ ਮਿਲਾ ਕੇ ਇਕ ਕੰਪਨੀ ਬਣਾਈ ਜਾਵੇ ਤਾਂ ਜੋ ਆਮ ਲੋਕਾਂ ਨੂੰ ਬਿਹਤਰ ਸੇਵਾਵਾਂ ਮੁਹੱਈਆ ਕੀਤੀਆਂ ਜਾ ਸਕਣ। ਇਸ ਪ੍ਰਦਰਸ਼ਨ ਵਿਚ ਮੁੱਖ ਤੌਰ ’ਤੇ ਕਾਮਰੇਡ ਅਨਿਲ ਚੋਪੜਾ, ਯੋਗੇਸ਼ ਬੱਗਾ, ਨਰੇਸ਼ ਕੁਮਾਰ, ਅਜੈ ਮਲਹੋਤਰਾ ਸਮੇਤ ਹੋਰ ਕਰਮਚਾਰੀ ਸ਼ਾਮਲ ਰਹੇ।
ਇਹ ਵੀ ਪੜ੍ਹੋ: ਪੰਜਾਬ ਬਜਟ: ਅਨੁਸੂਚਿਤ ਜਾਤੀਆਂ ਲਈ ਪੰਜਾਬ ਸਰਕਾਰ ਦਾ ਵੱਡਾ ਐਲਾਨ, ਸਾਰੇ ਕਰਜ਼ੇ ਕੀਤੇ ਮੁਆਫ਼
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪੰਜਾਬ ਸਰਕਾਰ ਵਲੋਂ ਵੱਡਾ ਫੇਰਬਦਲ, ਪੰਜਾਬ ਵਿਜੀਲੈਂਸ ਦੇ ਚੀਫ਼ ਡਾਇਰੈਕਟਰ ਸਣੇ 2 ADGP ਬਦਲੇ
NEXT STORY