ਚੰਡੀਗੜ੍ਹ : ਟਰੇਨਾਂ ਦਾ ਸਫ਼ਰ ਕਰਨ ਵਾਲਿਆਂ ਲਈ ਬੇਹੱਦ ਜ਼ਰੂਰੀ ਖ਼ਬਰ ਹੈ। ਦਰਅਸਲ ਭਲਕੇ ਮਤਲਬ ਕਿ 5 ਦਸੰਬਰ ਨੂੰ ਪੰਜਾਬ 'ਚ ਕਿਸਾਨਾਂ ਵਲੋਂ ਰੇਲਵੇ ਟਰੈਕ ਜਾਮ ਕਰਨ ਦਾ ਵੱਡਾ ਐਲਾਨ ਕੀਤਾ ਗਿਆ ਹੈ। ਕਿਸਾਨਾਂ ਵਲੋਂ ਫਿਰ ਤੋਂ 'ਰੇਲ ਰੋਕੋ ਅੰਦੋਲਨ' ਦੀ ਕਾਲ ਦਿੱਤੀ ਗਈ ਹੈ। ਇਸ ਲਈ ਭਲਕੇ ਪੰਜਾਬ 'ਚ ਟਰੇਨਾਂ ਨੂੰ ਰੋਕਿਆ ਜਾਵੇਗਾ, ਜਿਸ ਕਾਰਨ ਮੁਸਾਫ਼ਰਾਂ ਨੂੰ ਖੱਜਲ-ਖੁਆਰੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਇਸ ਲਈ ਜੇਕਰ ਤੁਹਾਡਾ ਵੀ ਭਲਕੇ ਟਰੇਨ 'ਚ ਸਫ਼ਰ ਕਰਨ ਦਾ ਪ੍ਰੋਗਰਾਮ ਹੈ ਤਾਂ ਸੋਚ-ਸਮਝ ਕੇ ਹੋ ਘਰੋਂ ਨਿਕਲੋ।
ਇਹ ਵੀ ਪੜ੍ਹੋ : ਪੰਜਾਬ 'ਚ ਮੁਫ਼ਤ ਰਾਸ਼ਨ ਲੈਣ ਵਾਲੇ 24 ਲੱਖ ਲੋਕਾਂ ਨਾਲ ਜੁੜੀ ਅਹਿਮ ਖ਼ਬਰ, ਰਾਜਾ ਵੜਿੰਗ ਨੇ...
ਜਾਣਕਾਰੀ ਮੁਤਾਬਕ ਕਿਸਾਨ-ਮਜ਼ਦੂਰ ਮੋਰਚਾ ਅਤੇ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਵਲੋਂ ਇਹ ਕਾਲ ਦਿੱਤੀ ਗਈ, ਜਿਸ ਦੌਰਾਨ ਦੁਪਹਿਰ 1 ਵਜੇ ਤੋਂ 3 ਵਜੇ ਤੱਕ ਟਰੇਨਾਂ ਦੇ ਪਹੀਏ ਥੰਮ ਜਾਣਗੇ। ਕਿਸਾਨਾਂ ਵਲੋਂ ਸੂਬੇ ਦੇ 19 ਜ਼ਿਲ੍ਹਿਆਂ 'ਚ 26 ਥਾਵਾਂ 'ਤੇ ਟਰੇਨਾਂ ਰੋਕੀਆਂ ਜਾਣਗੀਆਂ। ਕਿਸਾਨਾਂ ਦਾ ਕਹਿਣਾ ਹੈ ਕਿ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਹੀਂ ਕੀਤੀਆਂ ਜਾ ਰਹੀਆਂ, ਜਿਸ ਕਾਰਨ ਉਨ੍ਹਾਂ ਨੂੰ ਇਹ ਰੋਸ ਮੁਜ਼ਾਹਰਾ ਕਰਨਾ ਪੈ ਰਿਹਾ ਹੈ।
ਇਹ ਵੀ ਪੜ੍ਹੋ : ਮੁਲਾਜ਼ਮਾਂ ਨੂੰ ਨਹੀਂ ਮਿਲੇਗੀ ਦਸੰਬਰ ਮਹੀਨੇ ਦੀ ਤਨਖ਼ਾਹ! ਅਧਿਕਾਰੀਆਂ ਨੂੰ ਜਾਰੀ ਹੋਈ ਚਿਤਾਵਨੀ
ਕਿਸਾਨਾਂ ਦੀ ਮੰਗ ਹੈ ਕਿ ਬਿਜਲੀ ਸੁਧਾਰ ਬਿੱਲ-2025 ਨੂੰ ਰੱਦ ਕੀਤਾ ਜਾਵੇ ਅਤੇ ਐੱਮ. ਐੱਸ. ਪੀ. ਦੀ ਗਾਰੰਟੀ ਕਾਨੂੰਨ ਬਣਾਉਣ ਦੀ ਵੀ ਮੰਗ ਕੀਤੀ ਜਾ ਰਹੀ ਹੈ। ਕਿਸਾਨਾਂ ਦੀ ਮੰਗ ਹੈ ਕਿ ਪ੍ਰੀਪੇਡ ਮੀਟਰ ਹਟਾ ਕੇ ਮੁੜ ਪੁਰਾਣੇ ਮੀਟਰ ਲਾਏ ਜਾਣ ਪਰ ਇਸ ਦੇ ਬਾਵਜੂਦ ਉਨ੍ਹਾਂ ਦੀਆਂ ਮੰਗਾਂ ਵੱਲ ਧਿਆਨ ਨਹੀਂ ਦਿੱਤਾ ਜਾ ਰਿਹਾ। ਜਿਸ ਕਾਰਨ ਉਨ੍ਹਾਂ ਨੂੰ ਪ੍ਰਦਰਸ਼ਨ ਕਰਨ ਲਈ ਮਜਬੂਰ ਹੋਣਾ ਪੈ ਰਿਹਾ ਹੈ। ਕਿਸਾਨਾਂ ਨੇ ਚਿਤਾਵਨੀ ਦਿੱਤੀ ਹੈ ਕਿ ਜੇਕਰ ਸਰਕਾਰ ਉਨ੍ਹਾਂ ਦੀਆਂ ਮੰਗਾਂ ਨਹੀਂ ਮੰਨਦੀ ਤਾਂ ਉਹ ਹੋਰ ਵੀ ਤਿੱਖਾ ਸੰਘਰਸ਼ ਕਰਨ ਲਈ ਮਜਬੂਰ ਹੋਣਗੇ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ ਦੀ ਸਿਆਸਤ ਫ਼ਿਰ ਮਘੀ! ਅਕਾਲੀਆਂ ਨਾਲ ਗੱਠਜੋੜ ਬਾਰੇ ਭਾਜਪਾ ਦੇ ਨੈਸ਼ਨਲ ਲੀਡਰ ਦਾ ਵੱਡਾ ਬਿਆਨ
NEXT STORY