ਚੰਡੀਗੜ੍ਹ : ਪੰਜਾਬ ਦੇ ਮੌਸਮ ਨੂੰ ਲੈਕੇ ਨਵੀਂ ਜਾਣਕਾਰੀ ਸਾਹਮਣੇ ਆਈ ਹੈ, ਭਾਵੇਂ ਵਿਭਾਗ ਨੇ ਸ਼ੁੱਕਰਵਾਰ ਲਈ ਕਿਤੇ ਵੀ ਮੀਂਹ ਦਾ ਅਲਰਟ ਜਾਰੀ ਨਹੀਂ ਹੈ ਪਰ ਅਗਲੇ 48 ਘੰਟਿਆਂ ਲਈ ਸੂਬੇ ਵਿੱਚ ਸਥਿਤੀ ਪਹਿਲਾਂ ਵਰਗੀ ਹੀ ਰਹੇਗੀ ਅਤੇ 27 ਜੁਲਾਈ ਨੂੰ ਸੂਬੇ ਦਾ ਮੌਸਮ ਫਿਰ ਬਦਲ ਸਕਦਾ ਹੈ। ਮੌਸਮ ਵਿਭਾਗ ਅਨੁਸਾਰ ਸੂਬੇ ਦਾ ਤਾਪਮਾਨ ਆਮ ਦੇ ਨੇੜੇ ਬਣਿਆ ਹੋਇਆ ਹੈ। ਪੰਜਾਬ ਵਿਚ ਸਭ ਤੋਂ ਵੱਧ ਤਾਪਮਾਨ ਲੁਧਿਆਣਾ ਜ਼ਿਲ੍ਹੇ ਦੇ ਸਮਰਾਲਾ ਵਿਚ 37.3 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਇਸ ਦੇ ਨਾਲ ਹੀ ਅੰਮ੍ਰਿਤਸਰ ਵਿਚ ਤਾਪਮਾਨ 32.6 ਡਿਗਰੀ, ਲੁਧਿਆਣਾ 34.2 ਡਿਗਰੀ, ਪਟਿਆਲਾ 36.2 ਡਿਗਰੀ, ਬਠਿੰਡਾ 36.5 ਡਿਗਰੀ, ਫਰੀਦਕੋਟ 34.5 ਡਿਗਰੀ, ਮੋਹਾਲੀ 34.8 ਡਿਗਰੀ ਅਤੇ ਹੁਸ਼ਿਆਰਪੁਰ 33.7 ਡਿਗਰੀ ਰਿਹਾ। ਇਸ ਤੋਂ ਇਲਾਵਾ ਵੀਰਵਾਰ ਸ਼ਾਮ 5.30 ਵਜੇ ਤੱਕ ਲੁਧਿਆਣਾ ਵਿਚ 10.6 ਮਿਲੀਮੀਟਰ, ਫਾਜ਼ਿਲਕਾ ਵਿਚ 2 ਮਿਲੀਮੀਟਰ, ਫਿਰੋਜ਼ਪੁਰ ਵਿਚ 7.5 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ।
ਇਹ ਵੀ ਪੜ੍ਹੋ : ਲੱਗੀਆਂ ਮੌਜਾਂ, ਪੰਜਾਬ ਵਿਚ ਹੋਇਆ ਛੁੱਟੀ ਦਾ ਐਲਾਨ
ਸੂਬੇ ਵਿਚ 10 ਫੀਸਦੀ ਘੱਟ ਮੀਂਹ
ਜੁਲਾਈ ਦੀ ਸ਼ੁਰੂਆਤ ਵਿਚ ਬੇਹੱਦ ਐਕਟਿਵ ਰਿਹਾ ਮਾਨਸੂਨ ਹੁਣ ਸੁਸਤ ਹੁੰਦਾ ਜਾ ਰਿਹਾ ਹੈ। ਆਮ ਤੌਰ 'ਤੇ 1 ਤੋਂ 24 ਜੁਲਾਈ ਤੱਕ ਸੂਬੇ ਵਿਚ 125.8 ਮਿਲੀਮੀਟਰ ਮੀਂਹ ਪੈਂਦਾ ਹੈ ਪਰ ਇਸ ਸਾਲ ਜੁਲਾਈ ਮਹੀਨੇ ਵਿਚ ਸਿਰਫ਼ 113.1 ਮਿਲੀਮੀਟਰ ਮੀਂਹ ਪਿਆ ਹੈ। ਮਤਲਬ ਕਿ ਸੂਬੇ ਵਿਚ ਆਮ ਨਾਲੋਂ 10 ਫੀਸਦੀ ਘੱਟ ਬਾਰਿਸ਼ ਹੋਈ ਹੈ।
ਇਹ ਵੀ ਪੜ੍ਹੋ : ਪੰਜਾਬ ਸਕੂਲ ਸਿੱਖਿਆ ਬੋਰਡ ਦੇ ਵਿਦਿਆਰਥੀਆਂ ਲਈ ਅਹਿਮ ਖ਼ਬਰ, ਵਿਭਾਗ ਨੇ ਕੀਤੀ ਵੱਡੀ ਤਬਦੀਲੀ
27 ਤਰੀਕ ਤੋਂ ਮੌਸਮ ਬਦਲੇਗਾ
ਮੌਸਮ ਵਿਭਾਗ ਮੁਤਾਬਕ 27 ਜੁਲਾਈ ਤੋਂ ਮੀਂਹ ਦਾ ਨਵਾਂ ਦੌਰ ਸ਼ੁਰੂ ਹੋਵੇਗਾ। 27-28 ਜੁਲਾਈ ਨੂੰ ਸੂਬੇ ਵਿਚ ਪੀਲਾ ਅਲਰਟ ਜਾਰੀ ਕੀਤਾ ਗਿਆ ਹੈ। 27 ਜੁਲਾਈ ਨੂੰ ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ ਅਤੇ ਰੂਪਨਗਰ ਵਿਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਹਿਮਾਚਲ ਪ੍ਰਦੇਸ਼ ਦੇ ਨਾਲ ਲੱਗਦੇ ਜ਼ਿਲ੍ਹਿਆਂ ਵਿਚ ਮੀਂਹ ਸਬੰਧੀ ਅਲਰਟ ਜਾਰੀ ਕੀਤਾ ਗਿਆ ਹੈ। ਇਸ ਤੋਂ ਇਲਾਵਾ 28 ਜੁਲਾਈ ਨੂੰ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ ਅਤੇ ਰੂਪਨਗਰ ਵਿਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।
ਇਹ ਵੀ ਪੜ੍ਹੋ : ਪੰਜਾਬ ਲਈ ਵੱਡੇ ਖ਼ਤਰੇ ਦੀ ਘੰਟੀ, ਹੈਰਾਨ ਕਰ ਦੇਣ ਵਾਲੀ ਰਿਪੋਰਟ ਆਈ ਸਾਹਮਣੇ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪੰਜਾਬ 'ਚ ਰੂਹ ਕੰਬਾਊ ਹਾਦਸਾ! ਮਾਂ ਦੀਆਂ ਅੱਖਾਂ ਸਾਹਮਣੇ ਤੜਫ਼-ਤੜਫ਼ ਕੇ ਧੀ ਦੀ ਮੌਤ, ਚਾਵਾਂ ਨਾਲ ਜਾ ਰਹੀ ਸੀ ਟਿਊਸ਼ਨ
NEXT STORY