ਚੰਡੀਗੜ੍ਹ : ਪੰਜਾਬ ਦੇ ਚਾਰ ਹਲਕਿਆਂ ਵਿਚ ਹੋਣ ਵਾਲੀਆਂ ਜ਼ਿਮਨੀ ਚੋਣਾਂ ਨੂੰ ਲੈ ਕੇ ਭਾਜਪਾ ਨੇ ਵੱਡਾ ਕਦਮ ਚੁੱਕਿਆ ਹੈ। ਭਾਜਪਾ ਹਾਈਕਮਾਂਡ ਨੇ ਚਾਰੇ ਹਲਕਿਆਂ ਵਿਚ ਇੰਚਾਰਜ ਅਤੇ ਕੋ-ਇੰਚਾਰਜਾਂ ਦਾ ਐਲਾਨ ਕੀਤਾ ਹੈ। ਇਸ ਐਲਾਨ ਮੁਤਾਬਕ ਪੰਜਾਬ ਭਾਜਪਾ ਦੇ ਸਾਬਕਾ ਪ੍ਰਧਾਨ ਅਸ਼ਵਨੀ ਸ਼ਰਮਾ ਨੂੰ ਡੇਰਾ ਬਾਬਾ ਨਾਨਕ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ। ਇਸ ਤੋਂ ਇਲਾਵਾ ਮਨੋਰੰਜਨ ਕਾਲੀਆ ਨੂੰ ਬਰਨਾਲਾ, ਸ਼ਵੇਤ ਮਲਿਕ ਨੂੰ ਚੱਬੇਵਾਲ ਜਦਕਿ ਅਵਿਨਾਸ਼ ਰਾਏ ਖੰਨਾ ਨੂੰ ਗਿੱਦੜਬਾਹਾ ਦਾ ਇੰਚਾਰਜ ਲਗਾਇਆ ਗਿਆ ਹੈ।
ਇਹ ਵੀ ਪੜ੍ਹੋ : ਪੰਜਾਬ 'ਚ 5 ਅਕਤੂਬਰ ਨੂੰ ਛੁੱਟੀ, ਸੂਬਾ ਸਰਕਾਰ ਨੇ ਕੀਤਾ ਐਲਾਨ
ਭਾਵੇਂ ਇਨ੍ਹਾਂ ਚਾਰੇ ਵਿਧਾਨ ਸਭਾ ਸੀਟਾਂ 'ਤੇ ਅਜੇ ਤਕ ਜ਼ਿਮਨੀ ਚੋਣਾਂ ਦੀਆਂ ਤਾਰੀਖਾਂ ਦਾ ਐਲਾਨ ਨਹੀਂ ਕੀਤਾ ਗਿਆ ਹੈ ਪਰ ਇਸ ਦੇ ਬਾਵਜੂਦ ਸਾਰੀਆਂ ਸਿਆਸੀ ਪਾਰਟੀਆਂ ਵਲੋਂ ਆਪੋ-ਆਪਣੇ ਪੱਧਰ 'ਤੇ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਫਿਲਹਾਲ ਅਜੇ ਪੰਜਾਬ ਵਿਚ ਪੰਚਾਇਤੀ ਚੋਣਾਂ ਦਾ ਦੌਰ ਚੱਲ ਰਿਹਾ ਹੈ, ਸੰਭਵ ਹੈ ਕਿ ਪੰਚਾਇਤਾਂ ਚੋਣਾਂ ਤੋਂ ਬਾਅਦ ਅਗਲੇ ਦਿਨਾਂ ਦੌਰਾਨ ਚੋਣ ਕਮਿਸ਼ਨ ਵਲੋਂ ਜ਼ਿਮਨੀ ਚੋਣਾਂ ਦਾ ਐਲਾਨ ਕਰ ਦਿੱਤਾ ਜਾਵੇ।
ਇਹ ਵੀ ਪੜ੍ਹੋ : ਪੰਜਾਬ ਦੇ ਕਿਸਾਨਾਂ ਲਈ ਅਹਿਮ ਖ਼ਬਰ, ਇਸ ਐਲਾਨ ਤੋਂ ਬਾਅਦ ਵਧੇਗੀ ਚਿੰਤਾ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਚਾਇਤੀ ਚੋਣਾਂ ਨੂੰ ਲੈ ਕੇ ਨਾਮਜ਼ਦਗੀਆਂ ਦਾ ਦੌਰ ਖ਼ਤਮ
NEXT STORY