ਚੰਡੀਗੜ੍ਹ : ਸਵੀਪ (ਸਿਸਟੇਮੈਟਿਕ ਵੋਟਰ ਐਜੂਕੇਸ਼ਨ ਐਂਡ ਇਲੈਕਟੋਰਲ ਪਾਰਟੀਸੀਪੇਸ਼ਨ) ਟੀਮਾਂ ਅਤੇ ਸੋਸ਼ਲ ਮੀਡੀਆ ਦੇ ਜ਼ਿਲ੍ਹਾ ਨੋਡਲ ਅਫਸਰਾਂ ਨਾਲ ਮੀਟਿੰਗ ਦੌਰਾਨ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਐਲਾਨ ਕੀਤਾ ਹੈ ਕਿ ਜਿਹੜੇ ਬੂਥ ਲੈਵਲ ਅਫਸਰ (ਬੀ.ਐਲ.ਓਜ਼) ਆਪੋ-ਆਪਣੇ ਬੂਥਾਂ 'ਤੇ ਵੋਟਿੰਗ ਪ੍ਰਤੀਸ਼ਤ ਵਧਾਉਣਗੇ, ਉਨ੍ਹਾਂ ਨੂੰ ਦਫ਼ਤਰ ਵੱਲੋਂ ਇਨਾਮੀ ਰਾਸ਼ੀ ਦੇਣ ਦੀ ਯੋਜਨਾ ਬਣਾਈ ਜਾ ਰਹੀ ਹੈ।
ਮੁੱਖ ਚੋਣ ਅਧਿਕਾਰੀ ਨੇ ਕਿਹਾ ਕਿ 2019 ਦੇ ਮੁਕਾਬਲੇ 10 ਫ਼ੀਸਦੀ ਜਾਂ ਇਸ ਤੋਂ ਵੱਧ ਵੋਟਰ ਪ੍ਰਤੀਸ਼ਤਤਾ ਵਿੱਚ ਵਾਧਾ ਕਰਨ ਵਾਲੇ ਬੀ.ਐੱਲ.ਓਜ਼ ਨੂੰ 5000 ਰੁਪਏ ਦਾ ਨਕਦ ਇਨਾਮ ਅਤੇ ਸੂਬਾ ਪੱਧਰੀ ਸਮਾਰੋਹ ਵਿੱਚ ਸਨਮਾਨਿਤ ਕੀਤਾ ਜਾਵੇਗਾ। ਇਸ ਤੋਂ ਇਲਾਵਾ ਜਿਹੜੇ ਬੂਥਾਂ ਉੱਤੇ ਵੋਟਿੰਗ ਪ੍ਰਤੀਸ਼ਤ 75 ਫ਼ੀਸਦੀ ਤੋਂ ਵੱਧ ਹੋਵੇਗੀ, ਉੱਥੋਂ ਦੇ ਬੀ.ਐਲ.ਓਜ਼ ਨੂੰ ਵੀ 5000 ਰੁਪਏ ਦੀ ਇਨਾਮੀ ਰਾਸ਼ੀ ਦਿੱਤੀ ਜਾਵੇਗੀ।
ਇਹ ਵੀ ਪੜ੍ਹੋ- ਪੰਜਾਬ ਦੀ ਸਿਆਸਤ 'ਚ ਇਕ ਹੋਰ ਵੱਡਾ ਧਮਾਕਾ, ਸ਼੍ਰੋਮਣੀ ਅਕਾਲੀ ਦਲ ਨੇ ਸੀਨੀਅਰ ਆਗੂ ਨੂੰ ਕੱਢਿਆ ਪਾਰਟੀ 'ਚੋਂ ਬਾਹਰ
ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਬੀ.ਐੱਲ.ਓਜ਼ ਵੋਟਰ ਸਲਿੱਪਾਂ ਅਤੇ ‘ਵੋਟਿੰਗ ਸੱਦਾ ਪੱਤਰ’ ਘਰ-ਘਰ ਜਾ ਕੇ ਖੁਦ ਵੰਡਣ ਅਤੇ ਇਹ ਜ਼ਿੰਮੇਵਾਰੀ ਕਿਸੇ ਹੋਰ ਨੂੰ ਨਾ ਸੌਂਪੀ ਜਾਵੇ। ਇਸ ਮੌਕੇ ਉਨ੍ਹਾਂ ਬੀ.ਐੱਲ.ਓਜ਼ ਅਤੇ ਸਵੀਪ ਟੀਮਾਂ ਦੀ ਹੁਣ ਤੱਕ ਕੀਤੀ ਸ਼ਾਨਦਾਰ ਕਾਰਗੁਜ਼ਾਰੀ ਦੀ ਸ਼ਲਾਘਾ ਕੀਤੀ ਅਤੇ ਅਪੀਲ ਕੀਤੀ ਕਿ ਸਾਰੇ ਜ਼ਿਲ੍ਹੇ "ਇਸ ਵਾਰ 70 ਪਾਰ" ਦੇ ਟੀਚੇ ਦੀ ਪ੍ਰਾਪਤੀ ਲਈ ਵੋਟਾਂ ਪੈਣ ਤੱਕ ਆਪਣੀਆਂ ਗਤੀਵਿਧੀਆਂ ਜ਼ੋਰ-ਸ਼ੋਰ ਨਾਲ ਜਾਰੀ ਰੱਖਣ।
ਮੀਟਿੰਗ ਦੌਰਾਨ ਵਧੀਕ ਮੁੱਖ ਚੋਣ ਅਧਿਕਾਰੀ ਹਰੀਸ਼ ਨਈਅਰ ਨੇ ਕਿਹਾ ਕਿ ਜ਼ਿਲ੍ਹਾ ਸਵੀਪ ਅਤੇ ਸੋਸ਼ਲ ਮੀਡੀਆ ਟੀਮਾਂ ਪੋਲਿੰਗ ਸਟੇਸ਼ਨਾਂ, ਮਾਡਲ ਬੂਥਾਂ, ਔਰਤਾਂ ਤੇ ਦਿਵਿਆਂਗ ਵਿਅਕਤੀਆਂ ਲਈ ਬੂਥਾਂ 'ਤੇ ਮੁਹੱਈਆ ਕਰਵਾਈਆਂ ਗਈਆਂ ਸਹੂਲਤਾਂ ਅਤੇ ਹੋਰ ਪਹਿਲਕਦਮੀਆਂ ਦੀ ਫੋਟੋਗ੍ਰਾਫੀ/ਵੀਡੀਓਗ੍ਰਾਫੀ ਕਰਨ। ਉਨ੍ਹਾਂ ਇਹ ਵੀ ਕਿਹਾ ਕਿ ਵੋਟਰਾਂ ਦੇ ਅਨੁਭਵ ਤੇ ਪ੍ਰਤੀਕਿਰਿਆਵਾਂ ਵੀ ਰਿਕਾਰਡ ਕੀਤੀਆਂ ਜਾਣ। ਵਧੀਕ ਮੁੱਖ ਚੋਣ ਅਧਿਕਾਰੀ ਨੇ ਕਿਹਾ ਕਿ ਜ਼ਿਲ੍ਹਿਆਂ ਵੱਲੋਂ ਭੇਜੀਆਂ ਬਿਹਤਰੀਨ ਫੋਟੋਆਂ/ਵੀਡੀਓਜ਼ ਚੋਣ ਕਮਿਸ਼ਨ ਨੂੰ ਭੇਜੀਆਂ ਜਾਣਗੀਆਂ।
ਇਹ ਵੀ ਪੜ੍ਹੋ- ਲੋਕ ਸਭਾ ਚੋਣਾਂ 2024 : 1 ਜੂਨ ਨੂੰ ਇੰਝ ਦਿਖੇਗਾ EVM, ਜਲੰਧਰ ਹਲਕੇ 'ਚ ਇਸ ਤਰ੍ਹਾਂ ਹੋਵੇਗੀ ਉਮੀਦਵਾਰਾਂ ਦੀ ਤਰਤੀਬ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਕੀ ਇਸ ਵਾਰ ਲੁਧਿਆਣਾ ਦਾ ਸੰਸਦ ਮੈਂਬਰ ਬਣ ਸਕੇਗਾ ਕੇਂਦਰ ’ਚ ‘ਕੈਬਨਿਟ ਮੰਤਰੀ’? ਚਰਚਾਵਾਂ ਦਾ ਦੌਰ ਗਰਮ
NEXT STORY