ਚੰਡੀਗੜ੍ਹ (ਬਿਊਰੋ) : ਪੰਜਾਬ ਨੂੰ ਖੇਡ ਨਕਸ਼ੇ ਉਤੇ ਮੁੜ ਉਭਾਰਨ ’ਚ ਸੂਬੇ ਵਿੱਚ ਸਥਾਪਤ ਹੋਣ ਜਾ ਰਹੀਆਂ ਨਵੀਆਂ ਖੇਡ ਨਰਸਰੀਆਂ ਅਹਿਮ ਰੋਲ ਨਿਭਾਉਣਗੀਆਂ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬਾ ਸਰਕਾਰ ਵੱਲੋਂ ਬਣਾਈ ਗਈ ਨਵੀਂ ਖੇਡ ਨੀਤੀ ਅਧੀਨ ਬਣਨ ਵਾਲੀਆਂ 1000 ਨਰਸਰੀਆਂ ਨੂੰ ਸਥਾਪਤ ਕਰਨ ਦਾ ਕੰਮ ਸ਼ੁਰੂ ਹੋ ਗਿਆ ਹੈ। ਇਹ ਜਾਣਕਾਰੀ ਦਿੰਦਿਆਂ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਦੱਸਿਆ ਕਿ 1000 ਖੇਡ ਨਰਸਰੀਆਂ ’ਚੋਂ 205 ਖੇਡ ਨਰਸਰੀਆਂ ਪਹਿਲੇ ਪੜਾਅ ’ਚ ਸਥਾਪਤ ਕੀਤੀਆਂ ਜਾਣ ਵਾਲੀਆਂ ਹਨ। 14 ਖੇਡਾਂ ਦੀਆਂ 205 ਨਰਸਰੀਆਂ ਲਈ 21 ਸੁਪਰਵਾਈਜ਼ਰਾਂ ਅਤੇ 205 ਕੋਚਾਂ ਦੀ ਭਰਤੀ ਲਈ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਖੇਡ ਨਰਸਰੀਆਂ ਦੀ ਸਥਾਪਨਾ ਨਾਲ ਖੇਡਾਂ ਦਾ ਪੱਧਰ ਜ਼ਮੀਨੀ ਪੱਧਰ ’ਤੇ ਉੱਚਾ ਉਠੇਗਾ। ਇਕ ਖੇਡ ਨਰਸਰੀ ਲਈ ਖੇਡ ਵਿਭਾਗ ਵੱਲੋਂ ਕੋਚ ਦੀ ਸਹੂਲਤ ਤੋਂ ਇਲਾਵਾ 60 ਖਿਡਾਰੀਆਂ ਨੂੰ 50 ਰੁਪਏ ਪ੍ਰਤੀ ਦਿਨ ਦੇ ਹਿਸਾਬ ਨਾਲ ਡਾਈਟ ਦਿੱਤੀ ਜਾਵੇਗੀ। ਖੇਡ ਮੰਤਰੀ ਨੇ ਅੱਗੇ ਜਾਣਕਾਰੀ ਦਿੰਦਿਆਂ ਦੱਸਿਆ ਕਿ 21 ਸੁਪਰਵਾਈਜ਼ਰਾਂ ਤੇ 205 ਕੋਚਾਂ ਦੀ ਭਰਤੀ ਲਈ 25 ਫਰਵਰੀ ਤੱਕ ਬਿਨੈ ਪੱਤਰ ਮੰਗੇ ਗਏ ਹਨ। ਕੋਚਾਂ ਦੇ ਵੇਰਵੇ ਦਿੰਦਿਆਂ ਉਨ੍ਹਾਂ ਦੱਸਿਆ ਕਿ 14 ਖੇਡਾਂ ’ਚੋਂ ਅਥਲੈਟਿਕਸ ਲਈ 58, ਫੁਟਬਾਲ ਲਈ 48, ਵਾਲੀਬਾਲ ਲਈ 35, ਹਾਕੀ ਲਈ 22, ਕਬੱਡੀ ਲਈ 12, ਹੈਂਡਬਾਲ ਲਈ 9, ਕੁਸ਼ਤੀ ਲਈ 7, ਖੋ ਖੋ ਤੇ ਬਾਸਕਟਬਾਲ ਲਈ 4-4, ਵੇਟਲਿਫਟਿੰਗ ਲਈ 2 ਅਤੇ ਮੁੱਕੇਬਾਜ਼ੀ, ਤਲਵਾਰਬਾਜ਼ੀ, ਕਿੱਕ ਬਾਕਸਿੰਗ ਤੇ ਨੈਟਬਾਲ ਲਈ 1-1 ਕੋਚ ਦੀ ਭਰਤੀ ਕੀਤੀ ਜਾਣੀ ਹੈ।
ਇਹ ਵੀ ਪੜ੍ਹੋ : ਸਕੌਚ ਐਵਾਰਡ 2023 ’ਚ ਪੰਜਾਬ ਦੀ ਵੱਡੀ ਉਪਲੱਬਧੀ, ਹਾਸਲ ਕੀਤੀਆਂ ਇਹ ਪੁਜ਼ੀਸ਼ਨਾਂ
ਉਨ੍ਹਾਂ ਕਿਹਾ ਕਿ ਅਗਲੇ ਪੜਾਅ ’ਚ ਹੋਰ ਨਰਸਰੀਆਂ ਦੀ ਸਥਾਪਨਾ ਕੀਤੀ ਜਾਵੇਗੀ ਜਿਨ੍ਹਾਂ ’ਚ ਬਾਕੀ ਰਹਿੰਦੀਆਂ ਖੇਡਾਂ ਵੀ ਸ਼ਾਮਲ ਕੀਤੀਆਂ ਜਾਣਗੀਆਂ। ਮੀਤ ਹੇਅਰ ਨੇ ਦੱਸਿਆ ਕਿ ਨਵੀਂ ਖੇਡ ਨੀਤੀ ਦਾ ਨਿਵੇਕਲਾ ਪੱਖ ਖੇਡ ਨਰਸਰੀਆਂ ਦੀ ਸਥਾਪਨਾ ਸੀ ਜਿਸ ਨਾਲ ਹੇਠਲੇ ਪੱਧਰ ਉਤੇ ਖਿਡਾਰੀਆ ਦੀ ਪ੍ਰਤਿਭਾ ਨਿੱਖਰ ਕੇ ਸਾਹਮਣੇ ਆਵੇਗੀ। ਉਨ੍ਹਾਂ ਕਿਹਾ ਕਿ ਬਿਨੈ ਪੱਤਰ ਦੇਣ ਲਈ ਸੁਪਰਵਾਈਜ਼ਰ ਲਈ ਉਮਰ 18 ਤੋਂ 45 ਸਾਲ ਅਤੇ ਕੋਚ ਲਈ 18 ਤੋਂ 37 ਸਾਲ ਰੱਖੀ ਗਈ ਹੈ। ਸੁਪਰਵਾਈਜ਼ਰ ਨੂੰ ਉੱਕਾ ਪੁੱਕਾ 50000 ਰੁਪਏ ਪ੍ਰਤੀ ਮਹੀਨਾ ਅਤੇ ਕੋਚ ਨੂੰ 25000 ਰੁਪਏ ਪ੍ਰਤੀ ਮਹੀਨਾ ਮਿਹਨਤਾਨਾ ਦਿੱਤਾ ਜਾਵੇਗਾ। ਹੋਰ ਵਧੇਰੇ ਜਾਣਕਾਰੀ ਅਤੇ ਭਰਤੀ ਲਈ ਯੋਗਤਾ ਆਦਿ ਬਾਰੇ ਵੇਰਵੇ ਵਿਭਾਗ ਦੀ ਵੈਬਸਾਈਟ www.pbsports.punjab.gov.in ਉਪਰ ਦੇਖੇ ਜਾ ਸਕਦੇ ਹਨ।
ਇਹ ਵੀ ਪੜ੍ਹੋ : ਸੰਗਰੂਰ ਤੇ ਫਿਰੋਜ਼ਪੁਰ ਵਿਖੇ ਹੋਣ ਵਾਲੀਆਂ ਐੱਨ. ਆਰ. ਆਈ. ਮਿਲਣੀਆਂ ਦੀਆਂ ਤਾਰੀਖਾਂ ’ਚ ਬਦਲਾਅ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇*Join us on Whatsapp channel*👇
https://whatsapp.com/channel/0029Va94hsaHAdNVur4L170e
ਥਾਣਾ ਜਲਾਲਾਬਾਦ ਸਿਟੀ ’ਚ ਤਾਇਨਾਤ ਏ. ਐੱਸ. ਆਈ. ਗ੍ਰਿਫ਼ਤਾਰ, ਇੰਝ ਫਸਿਆ ਜਾਲ ਵਿਚ
NEXT STORY