ਲੁਧਿਆਣਾ : ਐੱਨ. ਆਰ. ਆਈਜ਼ ਲਈ ਪੰਜਾਬ ਸਰਕਾਰ ਨੇ ਵੱਡਾ ਕਦਮ ਚੁੱਕਦਿਆਂ ਦਰਪੇਸ਼ ਆਉਂਦੀਆਂ ਮੁਸ਼ਕਲਾਂ ਦੇ ਹੱਲ ਲਈ ਨਵੀਂ ਵੈੱਬ ਸਾਈਟ ਲਾਂਚ ਕੀਤੀ ਹੈ। ਇਸ ਦੀ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ਅੱਜ ਲੁਧਿਆਣਾ ਵਿਖੇ ਐੱਨ. ਆਰ. ਆਈ. ਮਾਮਲੇ ਵਿਭਾਗ ਦੇ ਅਫ਼ਸਰਾਂ ਨਾਲ ਮੀਟਿੰਗ ਕੀਤੀ ਅਤੇ ਐੱਨ. ਆਰ. ਆਈਜ਼ ਨੂੰ ਦਰਪੇਸ਼ ਆਉਂਦੀਆਂ ਮੁਸ਼ਕਿਲਾਂ ਨੂੰ ਸਮੇਂ ਸਿਰ ਹੱਲ ਕਰਨ ਲਈ ਇਕ ਨਵੀਂ ਵੈੱਬਸਾਈਟ http://nri.punjab.gov.in ਲਾਂਚ ਕੀਤੀ।
ਇਹ ਵੀ ਪੜ੍ਹੋ : ਮੌਸਮ ਵਿਭਾਗ ਨੇ ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ਲਈ ਜਾਰੀ ਕੀਤਾ ਰੈੱਡ ਅਲਰਟ, ਮੀਂਹ ਦੀ ਵੀ ਚਿਤਾਵਨੀ
ਮੁੱਖ ਮੰਤਰੀ ਨੇ ਕਿਹਾ ਕਿ ਇਸ ਦੇ ਨਾਲ ਹੀ ਮੀਟਿੰਗ ’ਚ ਫ਼ੈਸਲਾ ਕੀਤਾ ਗਿਆ ਹੈ ਕਿ 3 ਫਰਵਰੀ ਤੋਂ ਪੰਜਾਬ ’ਚ ਐੱਨ. ਆਰ. ਆਈਜ ਮਿਲਣੀ ਸ਼ੁਰੂ ਕੀਤੀਆਂ ਜਾਣਗੀਆਂ। ਵਿਭਾਗ ਨੂੰ ਕਿਹਾ ਕਿ ਐੱਨ. ਆਰ. ਆਈਜ਼ ਦੀਆਂ ਮੁਸ਼ਕਿਲਾਂ ਹੱਲ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਪੰਜਾਬ ਦੇ ਉਹ ਖੇਤਰ ਵੀ ਵਿਖਾਏ ਜਾਣ ਜੋ ਉਨ੍ਹਾਂ ਨੇ ਕਦੇ ਨਹੀਂ ਵੇਖੇ। ਨਾਲ ਹੀ ਦਿੱਲੀ ਕੌਮਾਂਤਰੀ ਹਵਾਈ ਅੱਡੇ ’ਤੇ ਪੰਜਾਬੀਆਂ ਨੂੰ ਸਹੂਲਤ ਦੇਣ ਲਈ ਪੰਜਾਬ ਸਹਾਇਤਾ ਕੇਂਦਰ ਖੋਲ੍ਹਣ ਜਾ ਰਹੇ ਹਾਂ।
ਇਹ ਵੀ ਪੜ੍ਹੋ : ਟ੍ਰੈਫਿਕ ਪੁਲਸ ਨੇ ਕੱਟੇ ਰਿਕਾਰਡ ਤੋੜ ਚਲਾਨ, ਮਾਲਾ-ਮਾਲ ਕੀਤਾ ਪੰਜਾਬ ਸਰਕਾਰ ਦਾ ਖਜ਼ਾਨਾ
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ 'ਚ ਸਕੂਲ ਖੁੱਲ੍ਹਣ ਤੋਂ ਪਹਿਲਾਂ ਠੰਡ ਤੇ ਧੁੰਦ ਦਾ Double Attack, ਮਾਪੇ ਤੇ ਅਧਿਆਪਕ ਚਿੰਤਾ 'ਚ
NEXT STORY