ਚੰਡੀਗੜ੍ਹ : ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਵੱਡਾ ਐਲਾਨ ਕਰਦਿਆਂ ਆਖਿਆ ਹੈ ਕਿ ਸੂਬੇ ਭਰ ਦੇ ਸਰਕਾਰੀ ਸਕੂਲਾਂ ਵਿਚ ਅਪ੍ਰੈਲ ਦੇ ਅੰਤ ਤਕ ਵਰਦੀਆਂ ਮੁਹੱਈਆ ਕਰਵਾ ਦਿੱਤੀਆਂ ਜਾਣਗੀਆਂ। ਸੋਸ਼ਲ ਮੀਡੀਆ ’ਤੇ ਇਸ ਦੀ ਜਾਣਕਾਰੀ ਦਿੰਦੇ ਹੋਏ ਸਿੱਖਿਆ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿਚ ਇਕ ਹੋਰ ਪਹਿਲ ਕਦਮੀ ਕਰਨ ਜਾ ਰਹੀ ਹੈ। ਅਕੈਡਮਿਕ ਕਿਤਾਬਾਂ ਤੋਂ ਬਾਅਦ ਹੁਣ ਸਕੂਲ ਵਰਦੀਆਂ ਦੀ ਵਾਰੀ ਹੈ।
ਇਹ ਵੀ ਪੜ੍ਹੋ : ਪੰਜਾਬ ਸਕੂਲ ਸਿੱਖਿਆ ਵਿਭਾਗ ਦਾ ਵੱਡਾ ਫ਼ੈਸਲਾ, ਅਧਿਆਪਕਾਂ ਲਈ ਜਾਰੀ ਕੀਤਾ ਨਵਾਂ ਫ਼ਰਮਾਨ

ਸਿੱਖਿਆ ਮੰਤਰੀ ਨੇ ਕਿਹਾ ਕਿ ਸਰਕਾਰੀ ਸਕੂਲਾਂ ਵਿਚ ਸਕੂਲੀ ਵਰਦੀ ਅਪ੍ਰੈਲ ਦੇ ਅੰਤ ਤੱਕ ਉਪਲੱਬਧ ਹੋਵੇਗੀ, ਜੋ ਪਿਛਲੀਆਂ ਸਰਕਾਰਾਂ ਵਿਚ ਨਵੰਬਰ/ਦਸੰਬਰ ਤੱਕ ਵੀ ਨਹੀਂ ਸੀ ਹੁੰਦੀ। ਉਨ੍ਹਾਂ ਦੀ ਸਰਕਾਰ ਸਿੱਖਿਆ ਦੇ ਪੱਧਰ ਨੂੰ ਉੱਚਾ ਚੁੱਕਣ ਲਈ ਵਿਸ਼ੇਸ਼ ਕੰਮ ਕਰ ਰਹੀ ਹੈ ਅਤੇ ਸਰਕਾਰੀ ਸਕੂਲਾਂ ਨੂੰ ਵਧੀਆ ਬਣਾਉਣਾ ਉਨ੍ਹਾਂ ਦਾ ਮੁੱਖ ਟੀਚਾ ਹੈ।
ਇਹ ਵੀ ਪੜ੍ਹੋ : ਮੋਗਾ ਦੇ ਵਾਹਿਗੁਰੂ ਪ੍ਰੀਤ ਸਿੰਘ ਦੀ ਇਟਲੀ ’ਚ ਮੌਤ, 7 ਸਾਲ ਬਾਅਦ PR ਹੋਣ ਮਗਰੋਂ ਅੱਜ ਆਉਣਾ ਸੀ ਪਿੰਡ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।
ਪੀ. ਜੀ. ਆਈ. ’ਚ ਪਹਿਲੀ ਵਾਰ ਰੋਬੋਟ ਦੀ ਮਦਦ ਨਾਲ ਕਿਡਨੀ ਟਰਾਂਸਪਲਾਂਟ
NEXT STORY