ਚੰਡੀਗੜ੍ਹ : ਪੰਜਾਬ 'ਚ ਇਕ ਅਗਸਤ ਤੋਂ ਸਰਕਾਰੀ ਸਕੂਲਾਂ 'ਚ ਨਸ਼ਿਆਂ ਵਿਰੁੱਧ ਵਿਸ਼ੇ ਦੀ ਪੜ੍ਹਾਈ ਸ਼ੁਰੂ ਹੋਣ ਜਾ ਰਹੀ ਹੈ। ਇਸ ਬਾਰੇ ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਅਹਿਮ ਪ੍ਰੈੱਸ ਕਾਨਫਰੰਸ ਕੀਤੀ ਅਤੇ ਸੂਬੇ 'ਚ ਨਸ਼ਿਆਂ ਲਈ ਪਿਛਲੀਆਂ ਸਰਕਾਰਾਂ ਨੂੰ ਜ਼ਿੰਮੇਵਾਰ ਠਹਿਰਾਉਂਦਿਆਂ ਨਿਸ਼ਾਨੇ ਵਿੰਨ੍ਹੇ। ਹਰਜੋਤ ਸਿੰਘ ਬੈਂਸ ਨੇ ਕਿਹਾ ਕਿ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਦਾ ਤੀਜਾ ਫੇਜ਼ ਬਹੁਤ ਮਹੱਤਵਪੂਰਨ ਹੈ ਅਤੇ ਇਹ ਮੁਹਿੰਮ ਹੁਣ ਕਲਾਸਰੂਮਾਂ ਤੋਂ ਸ਼ੁਰੂ ਹੋਵੇਗੀ। ਮੰਤਰੀ ਬੈਂਸ ਨੇ ਦੱਸਿਆ ਕਿ ਸਰਕਾਰੀ ਸਕੂਲਾਂ 'ਚ ਨੌਵੀਂ ਜਮਾਤ ਤੋਂ ਲੈ ਕੇ 12ਵੀਂ ਜਮਾਤ ਤੱਕ ਨਸ਼ਿਆਂ ਵਿਰੁੱਧ ਵਿਸ਼ੇ ਦੀ ਪੜ੍ਹਾਈ ਕਰਾਉਣ ਦੀ ਸ਼ੁਰੂਆਤ ਕਰ ਰਹੇ ਹਾਂ।
ਇਹ ਵੀ ਪੜ੍ਹੋ : ਪੰਜਾਬ 'ਚ ਬੁਢਾਪਾ ਪੈਨਸ਼ਨ ਲੈਣ ਵਾਲਿਆਂ ਲਈ ਰਾਹਤ ਭਰੀ ਖ਼ਬਰ, ਲੱਖਾਂ ਬਜ਼ੁਰਗਾਂ ਨੂੰ ਮਿਲਿਆ ਲਾਭ
ਇਹ ਸਰਕੂਲਰ 28 ਹਫ਼ਤਿਆਂ ਦਾ ਹੋਵੇਗਾ ਅਤੇ ਹਰ 15 ਦਿਨਾਂ ਬਾਅਦ ਇਕ ਘੰਟੇ ਦੀ ਇਕ ਕਲਾਸ ਹੋਵੇਗੀ। ਇਸ ਕਲਾਸ 'ਚ ਨਸ਼ਿਆਂ ਨਾਲ ਜੁੜੀਆਂ ਵੱਖ-ਵੱਖ ਵੀਡੀਓਜ਼ ਤਿਆਰ ਕੀਤੀਆਂ ਗਈਆਂ ਹਨ, ਜੋ ਬੱਚਿਆਂ ਨੂੰ ਦਿਖਾਈਆਂ ਜਾਣਗੀਆਂ। ਇਸ ਮੁਹਿੰਮ ਦੇ ਲਈ ਅਸੀਂ 3600 ਸਕੂਲਾਂ ਦੇ 9000 ਅਧਿਆਪਕਾਂ ਦੀ ਟ੍ਰੇਨਿੰਗ ਕੀਤੀ ਹੈ। ਹੁਣ ਇਕ ਅਗਸਤ ਤੋਂ ਸਕੂਲ ਆਫ ਐਮੀਨੈਂਸ ਅਰਨੀਵਾਲਾ ਤੋਂ ਇਸ ਮੁਹਿੰਮ ਦੀ ਸ਼ੁਰੂਆਤ ਹੋਵੇਗੀ। ਇਸ ਤੋਂ ਬਾਅਦ ਹਰ ਸਰਕਾਰੀ ਸਕੂਲ 'ਚ ਬੱਚਿਆਂ ਨੂੰ ਨਸ਼ਿਆਂ ਦੇ ਵਿਸ਼ੇ ਬਾਰੇ ਪੜ੍ਹਾਈ ਕਰਵਾਈ ਜਾਵੇਗੀ।
ਇਹ ਵੀ ਪੜ੍ਹੋ : ਪੰਜਾਬ ਵਾਸੀਆਂ ਨੂੰ ਮੁਫ਼ਤ ਲੱਗੇਗੀ ਇਹ ਵੈਕਸੀਨ! ਮਾਨ ਸਰਕਾਰ ਨੇ ਦਿੱਤੀ ਇਕ ਹੋਰ ਵੱਡੀ ਸਹੂਲਤ
ਉਨ੍ਹਾਂ ਕਿਹਾ ਕਿ ਇਸ ਮੁਹਿੰਮ ਦਾ ਮੰਤਵ ਆਉਣ ਵਾਲੇ ਭਵਿੱਖ ਨੂੰ ਬਚਾਉਣਾ ਹੈ। ਉਨ੍ਹਾਂ ਕਿਹਾ ਕਿ ਜਦੋਂ ਸਾਡੀ ਸਰਕਾਰ ਨੂੰ ਨਸ਼ਿਆਂ ਨੂੰ ਖ਼ਤਮ ਕਰਨ ਦੀ ਜ਼ਿੰਮੇਵਾਰੀ ਮਿਲੀ ਤਾਂ ਅਸੀਂ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ 23 ਹਜ਼ਾਰ ਨਸ਼ਾ ਤਸਕਰਾਂ ਨੂੰ ਸਲਾਖ਼ਾਂ ਪਿੱਛੇ ਪਹੁੰਚਾਇਆ ਅਤੇ ਉਨ੍ਹਾਂ ਦੀਆਂ ਪ੍ਰਾਪਰਟੀਆਂ ਸੀਲ ਕੀਤੀਆਂ। ਇਸ ਤੋਂ ਇਲਾਵਾ 1000 ਕਿੱਲੋ ਤੋਂ ਵੱਧ ਹੈਰੋਇਨ ਫੜ੍ਹੀ ਗਈ। ਨਸ਼ਿਆਂ ਤੋਂ ਪੀੜਤ ਨੌਜਵਾਨਾਂ ਲਈ ਨਸ਼ਾ ਛੁਡਾਊ ਕੇਂਦਰ ਖੋਲ੍ਹੇ ਗਏ ਹਨ ਅਤੇ ਸਰਕਾਰ ਨੇ ਸ਼ਾਨਦਾਰ ਕੰਮ ਕੀਤਾ ਹੈ ਅਤੇ ਇਨ੍ਹਾਂ ਕੇਂਦਰਾਂ 'ਚ ਨੌਜਵਾਨਾਂ ਦਾ ਵਧੀਆ ਤਰੀਕੇ ਨਾਲ ਇਲਾਜ ਹੋ ਰਿਹਾ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
12 ਦਿਨ ਪਹਿਲਾਂ ਜਰਮਨੀ ਗਿਆ ਸੀ ਪੁੱਤ, ਸਵੇਰੇ ਜ਼ੁਕਾਮ ਹੋਇਆ ਤੇ ਕੁਝ ਸਮੇਂ ਬਾਅਦ ਤੋੜ ਗਿਆ ਦਮ
NEXT STORY