ਚੰਡੀਗੜ੍ਹ : ਪੰਜਾਬ ਦੇ ਕਿਸਾਨਾਂ ਵਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੰਜਾਬ ਦੌਰੇ ਨੂੰ ਲੈ ਕੇ ਐਲਾਨੇ ਗਏ ਵਿਰੋਧ ਦੇ ਪ੍ਰੋਗਰਾਮ ਦੇ ਖ਼ਿਲਾਫ ਭਾਜਪਾ ਨੇ ਵੀ ਮੋਰਚਾ ਖੋਲ੍ਹ ਦਿੱਤਾ ਹੈ। ਪ੍ਰਧਾਨ ਮਤੰਰੀ 5 ਨਵੰਬਰ ਨੂੰ ਡੇਰਾ ਬਿਆਸ ਵਿਖੇ ਆ ਰਹੇ ਹਨ ਅਤੇ ਸਰਵਣ ਸਿੰਘ ਪੰਧੇਰ ਦੀ ਅਗਵਾਈ ਵਾਲੀ ਕਿਸਾਨ ਜਥੇਬੰਦੀ ਨੇ ਉਨ੍ਹਾਂ ਦਾ ਵਿਰੋਧ ਕਰਨ ਦਾ ਐਲਾਨ ਕੀਤਾ ਹੈ। ਇਸ ਦੇ ਜਵਾਬ ਵਿਚ ਭਾਜਪਾ ਆਗੂ ਫਤਿਹਜੰਗ ਬਾਜਵਾ ਨੇ ਕਿਹਾ ਹੈ ਕਿ ਪੰਧੇਰ ਦਾ ਪੰਜਾਬ ਦੀ ਕਿਸਾਨੀ ਨੂੰ ਕੀ ਯੋਗਦਾਨ ਹੈ ਕਿ ਉਹ ਕਿਸਾਨਾਂ ਦੇ ਮੁੱਦੇ ਲਈ ਪ੍ਰਧਾਨ ਮੰਤਰੀ ਦਾ ਵਿਰੋਧ ਕਰਨ ਦੀ ਗੱਲ ਕਰ ਰਹੇ ਹਨ। ਪੰਧੇਰ ਵਰਗੇ ਲੋਕ ਪੰਜਾਬ ਵਿਚ ਸੜਕਾਂ ਜਾਮ ਕਰਕੇ ਲੋਕਾਂ ਦੇ ਵਪਾਰ ਦਾ ਨੁਕਸਾਨ ਕਰ ਰਹੇ ਹਨ ਅਤੇ ਪੰਜਾਬ ਦੀ ਅਕਾਨਮੀ ਨੂੰ ਢਾਹ ਲਗਾ ਰਹੇ ਹਨ। ਉਨ੍ਹਾਂ ਕਿਹਾ ਕਿ ਪੰਧੇਰ ਇਹ ਦੱਸਣ ਕਿ ਕਿਸਾਨਾਂ ਨਾਲ ਸੰਬੰਧਤ ਅਜਿਹਾ ਕਿਹੜਾ ਮੁੱਦਾ ਹੈ ਜਿਹੜਾ ਪ੍ਰਧਾਨ ਮੰਤਰੀ ਨੇ ਪੂਰਾ ਨਹੀਂ ਕੀਤਾ। ਪ੍ਰਧਾਨ ਮੰਤਰੀ ਨਰਿੰਦਰ ਨੂੰ ਹਰ ਤੀਸਰੇ ਮਹੀਨੇ ਦੇਸ਼ ਭਰ ਦੇ ਕਿਸਾਨਾਂ ਦੇ ਖਾਤੇ ਵਿਚ ਸਿੱਧੀ ਰਕਮ ਭੇਜ ਰਹੇ ਹਨ ਅਤੇ ਇਸ ਦੇ ਨਾਲ ਹੀ ਹਾਲ ਹੀ ਵਿਚ ਕੇਂਦਰ ਸਰਕਾਰ ਨੇ ਫਸਲਾਂ ਦੀ ਐੱਮ. ਐੱਸ. ਪੀ. ਵਿਚ ਵੀ ਵਾਧਾ ਕੀਤਾ ਹੈ।
ਇਹ ਵੀ ਪੜ੍ਹੋ : ਪਾਰਟੀ ’ਚੋਂ ਮੁਅੱਤਲ ਹੋਣ ਤੋਂ ਬਾਅਦ ਬੀਬੀ ਜਗੀਰ ਕੌਰ ਆਏ ਸਾਹਮਣੇ, ਭਾਜਪਾ ’ਚ ਜਾਣ ਦੀ ਚਰਚਾ ’ਤੇ ਦਿੱਤਾ ਵੱਡਾ ਬਿਆਨ
ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਦਾ ਪੰਜਾਬ ਤੇ ਪੰਜਾਬੀਆਂ ਪ੍ਰਤੀ ਵੱਡਾ ਯੋਗਦਾਨ ਹੈ। ਉਨ੍ਹਾਂ ਦੇ ਪ੍ਰਧਾਨ ਮੰਤਰੀ ਰਹਿੰਦੀਆਂ ਹੀ ਸ੍ਰੀ ਕਰਤਾਰਪਰੁ ਸਾਹਿਬ ਦਾ ਲਾਂਘਾ ਖੋਲ੍ਹਿਆ ਗਿਆ ਹੈ ਅਤੇ ਚਾਰ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਬਾਲ ਦਿਵਸ ਮਨਾਉਣ ਦਾ ਵੀ ਐਲਾਨ ਹੋਇਆ ਹੈ। ਉਨ੍ਹਾਂ ਕਿਹਾ ਕਿ ਪੰਧੇਰ ਵਲੋਂ ਦਿੱਤਾ ਗਿਆ ਇਹ ਵਿਰੋਧ ਦਾ ਸੱਦਾ ਸਿਆਸੀ ਛੜਯੰਤਰ ਦਾ ਹਿੱਸਾ ਹੈ ਅਤੇ ਕਿਸਾਨਾਂ ਨੂੰ ਪੰਧੇਰ ਦੇ ਝਾਂਸੇ ਵਿਚ ਨਹੀਂ ਆਉਣਾ ਚਾਹੀਦਾ ਹੈ।
ਇਹ ਵੀ ਪੜ੍ਹੋ : ਵੱਡੀ ਖ਼ਬਰ : ਸੁਖਬੀਰ ਸਿੰਘ ਬਾਦਲ ਖ਼ਿਲਾਫ਼ ਗੈਰ ਜ਼ਮਾਨਤੀ ਵਾਰੰਟ ਜਾਰੀ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।
ਪਟਿਆਲਾ ਜੇਲ੍ਹ 'ਚ ਬੰਦ ਨਵਜੋਤ ਸਿੱਧੂ ਦੀ ਵੀਡੀਓ ਕਾਨਫਰੰਸਿੰਗ ਜ਼ਰੀਏ ਅਦਾਲਤ 'ਚ ਹੋਈ ਪੇਸ਼ੀ
NEXT STORY