ਚੰਡੀਗੜ੍ਹ : ਪੰਜਾਬ ਦੇ ਮੋਹਾਲੀ ਸਥਿਤ ਸੈਕਟਰ-72 'ਚ ਪੁਲਸ ਇੰਟੈਲੀਜੈਂਸ ਦਫ਼ਤਰ ਦੇ ਬਾਹਰ ਸੋਮਵਾਰ ਦੇਰ ਸ਼ਾਮ ਵੱਡਾ ਧਮਾਕਾ ਹੋਣ ਦੀ ਖ਼ਬਰ ਸਾਹਮਣੇ ਆ ਰਹੀ ਹੈ, ਜਿਸ ਨਾਲ ਪੂਰੇ ਇਲਾਕੇ 'ਚ ਦਹਿਸ਼ਤ ਫੈਲ ਗਈ। ਧਮਾਕੇ ਤੋਂ ਬਾਅਦ ਇੱਥੇ ਵੱਡੀ ਗਿਣਤੀ 'ਚ ਪੁਲਸ ਤਾਇਨਾਤ ਕਰ ਦਿੱਤੀ ਗਈ ਹੈ।

ਜਾਣਕਾਰੀ ਮੁਤਾਬਕ ਮੋਹਾਲੀ ਦੇ ਐੱਸ. ਪੀ. ਮੌਕੇ 'ਤੇ ਪਹੁੰਚ ਗਏ ਹਨ। ਦੱਸਿਆ ਜਾ ਰਿਹਾ ਹੈ ਕਿ ਖੁਫੀਆ ਵਿਭਾਗ ਦੇ ਦਫ਼ਤਰ ਦੀ ਤੀਜੀ ਮੰਜ਼ਿਲ 'ਤੇ ਰਾਕੇਟ ਵਰਗੀ ਕੋਈ ਚੀਜ਼ ਡਿੱਗੀ, ਜਿਸ ਕਾਰਨ ਇਹ ਧਮਾਕਾ ਹੋਇਆ। ਇਸ ਧਮਾਕੇ ਨਾਲ ਦਫ਼ਤਰ ਦੀਆਂ ਕਈ ਖਿੜਕੀਆਂ ਦੇ ਸ਼ੀਸ਼ੇ ਟੁੱਟ ਗਏ। ਹੈ। ਹਾਲਾਂਕਿ ਖੁਸ਼ਕਿਸਮਤੀ ਨਾਲ ਇਸ ਧਮਾਕੇ 'ਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ।

ਪੁਲਸ ਦੇ ਕਈ ਉੱਚ ਅਧਿਕਾਰੀ ਮੌਕੇ 'ਤੇ ਮੌਜੂਦ ਹਨ ਅਤੇ ਮਾਮਲੇ ਦੀ ਜਾਂਚ ਕਰ ਰਹੇ ਹਨ। ਪੰਜਾਬ ਪੁਲਸ ਵੱਲੋਂ ਪੂਰਾ ਇਲਾਕਾ ਸੀਲ ਕਰ ਦਿੱਤਾ ਗਿਆ ਹੈ। ਸੂਤਰਾਂ ਮੁਤਾਬਕ ਪੁਲਸ ਨੂੰ ਮੌਕੇ ਤੋਂ ਕੁਝ ਵਿਸਫੋਟਕ ਵੀ ਮਿਲੇ ਹਨ। ਸੂਤਰਾਂ ਨੇ ਦੱਸਿਆ ਕਿ ਇਸ ਰਾਕੇਟ ਪ੍ਰੋਪੇਲਡ ਗ੍ਰਨੇਡ ਨਾਲ ਖੁਫੀਆ ਦਫ਼ਤਰ 'ਤੇ ਹਮਲਾ ਕੀਤਾ ਗਿਆ ਹੈ। ਇਸ ਨੂੰ ਰਾਕੇਟ ਲਾਂਚਰ ਦੀ ਮਦਦ ਨਾਲ ਦਾਗਿਆ ਗਿਆ ਹੈ।


ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਘਟਨਾ ਦੀ ਪੁਲਸ ਤੋਂ ਰਿਪੋਰਟ ਤਲਬ ਕੀਤੀ ਹੈ। ਪੰਜਾਬ ਪੁਲਸ ਨੇ ਪੂਰੇ ਮਾਮਲੇ 'ਤੇ ਅੱਤਵਾਦੀ ਹਮਲੇ ਦੀ ਸਾਜ਼ਿਸ਼ ਤੋਂ ਇਨਕਾਰ ਕੀਤਾ ਹੈ।
ਖ਼ਬਰ ਇਹ ਵੀ : ਦੇਸ਼-ਦੁਨੀਆ ਨਾਲ ਸਬੰਧਿਤ ਪੜ੍ਹੋ ਅੱਜ ਦੀਆਂ ਅਹਿਮ ਖ਼ਬਰਾਂ
ਇਕ ਵਾਰ ਫਿਰ ਵਿਵਾਦਾਂ 'ਚ ਪੰਜਾਬ ਪੁਲਸ, ਹੁਣ ਇਸ ਸੂਬੇ 'ਚ ਹੋਇਆ ਅਗਵਾ ਦਾ ਮਾਮਲਾ ਦਰਜ
NEXT STORY