ਚੰਡੀਗੜ੍ਹ (ਅੰਕੁਰ) : ਲੋਕ ਸਭਾ ਚੋਣਾਂ ਤੋਂ ਐਨ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਨੇ ਸੀਨੀਅਰ ਆਗੂ ਆਦੇਸ਼ ਪ੍ਰਤਾਪ ਸਿੰਘ ਕੈਰੋਂ ਨੂੰ ਪਾਰਟੀ ’ਚੋਂ ਬਾਹਰ ਦਾ ਰਸਤਾ ਦਿਖਾ ਦਿੱਤਾ ਹੈ। ਉਹ ਸਾਬਕਾ ਮੁੱਖ ਮੰਤਰੀ ਪ੍ਰਤਾਪ ਸਿੰਘ ਕੈਰੋਂ ਦੇ ਪੋਤੇ ਤੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਜਵਾਈ ਹਨ। ਉਨ੍ਹਾਂ ਦਾ ਵਿਆਹ ਸੁਖਬੀਰ ਸਿੰਘ ਬਾਦਲ ਦੀ ਭੈਣ ਪਰਨੀਤ ਕੌਰ ਨਾਲ ਹੋਇਆ ਹੈ। ਉਹ ਅਕਾਲੀ ਦਲ ਦੀ ਸਰਕਾਰ ’ਚ ਐਕਸਾਈਜ਼ ਅਤੇ ਟੈਕਸੇਸ਼ਨ, ਖ਼ੁਰਾਕ ਅਤੇ ਆਈ.ਟੀ. ਜਿਹੇ ਵਿਭਾਗਾਂ ਦੇ ਮੰਤਰੀ ਰਹਿ ਚੁੱਕੇ ਹਨ। ਉਹ ਪੱਟੀ ਹਲਕੇ ਤੋਂ 4 ਵਾਰ ਵਿਧਾਇਕ ਤੇ 3 ਵਾਰ ਮੰਤਰੀ ਰਹਿ ਚੁੱਕੇ ਹਨ।
ਇਹ ਵੀ ਪੜ੍ਹੋ- ਲੋਕ ਸਭਾ ਚੋਣਾਂ 2024 : 1 ਜੂਨ ਨੂੰ ਇੰਝ ਦਿਖੇਗਾ EVM, ਜਲੰਧਰ ਹਲਕੇ 'ਚ ਇਸ ਤਰ੍ਹਾਂ ਹੋਵੇਗੀ ਉਮੀਦਵਾਰਾਂ ਦੀ ਤਰਤੀਬ
ਉਨ੍ਹਾਂ ਖ਼ਿਲਾਫ਼ ਇਹ ਕਾਰਵਾਈ ਖਡੂਰ ਸਾਹਿਬ ਤੋਂ ਪਾਰਟੀ ਦੇ ਉਮੀਦਵਾਰ ਵਿਰਸਾ ਸਿੰਘ ਵਲਟੋਹਾ ਦੀ ਸ਼ਿਕਾਇਤ ਤੋਂ ਬਾਅਦ ਕੀਤੀ ਗਈ ਹੈ। ਉਨ੍ਹਾਂ ’ਤੇ ਹਲਕੇ ’ਚ ਪਾਰਟੀ ਉਮੀਦਵਾਰ ਖ਼ਿਲਾਫ਼ ਗਤੀਵਿਧੀਆਂ ਕਰਨ ਦੇ ਦੋਸ਼ ਹਨ, ਜਿਸ ਤੋਂ ਬਾਅਦ ਪਾਰਟੀ ਦੇ ਜਨਰਲ ਸਕੱਤਰ ਬਲਵਿੰਦਰ ਸਿੰਘ ਭੂੰਦੜ ਨੇ ਪਾਰਟੀ ਦੇ ਸੀਨੀਅਰ ਆਗੂਆਂ ਨਾਲ ਸਲਾਹ-ਮਸ਼ਵਰੇ ਤੋਂ ਬਾਅਦ ਉਨ੍ਹਾਂ ਨੂੰ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ’ਚੋਂ ਕੱਢਣ ਦਾ ਫ਼ੈਸਲਾ ਕੀਤਾ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਲੋਕ ਸਭਾ ਚੋਣਾਂ 2024 : 1 ਜੂਨ ਨੂੰ ਇੰਝ ਦਿਖੇਗਾ EVM, ਜਲੰਧਰ ਹਲਕੇ 'ਚ ਇਸ ਤਰ੍ਹਾਂ ਹੋਵੇਗੀ ਉਮੀਦਵਾਰਾਂ ਦੀ ਤਰਤੀਬ
NEXT STORY