ਚੰਡੀਗੜ੍ਹ : ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ 'ਤੇ ਲਗਾਇਆ ਗਿਆ ਐੱਨ. ਐੱਸ. ਏ. ਇਕ ਸਾਲ ਲਈ ਵਧਾ ਦਿੱਤਾ ਗਿਆ ਹੈ। ਅੰਮ੍ਰਿਤਪਾਲ ਸਿੰਘ ਇਸ ਸਮੇਂ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿਚ ਬੰਦ ਹੈ। ਸੂਤਰਾਂ ਮੁਤਾਬਕ ਅੰਮ੍ਰਿਤਪਾਲ ਸਿੰਘ ਸਮੇਤ ਉਸ ਦੇ 9 ਸਾਥੀਆਂ 'ਤੇ ਲਗਾਏ ਗਏ ਐੱਨ. ਐੱਸ. ਏ. ਵਿਚ ਇਕ ਸਾਲ ਦਾ ਵਾਧਾ ਕੀਤਾ ਗਿਆ ਹੈ। ਅੰਮ੍ਰਿਤਪਾਲ ਸਿੰਘ 'ਤੇ ਐੱਨ. ਐੱਸ. ਏ. ਮਾਰਚ 2023 ਵਿਚ ਲਗਾਇਆ ਗਿਆ ਸੀ।
ਇਹ ਵੀ ਪੜ੍ਹੋ : ਪੰਜਾਬ ਭਰ ਵਿਚ ਇਸ ਦਿਨ ਸਰਕਾਰੀ ਛੁੱਟੀ ਦਾ ਐਲਾਨ
ਇਥੇ ਇਹ ਖਾਸ ਤੌਰ 'ਤੇ ਦੱਸਣਯੋਗ ਹੈ ਕਿ ਅੰਮ੍ਰਿਤਪਾਲ ਸਿੰਘ ਲੋਕ ਸਭਾ ਚੋਣਾਂ ਦੌਰਾਨ ਖਡੂਰ ਸਾਹਿਬ ਸੀਟ 'ਤੇ ਆਜ਼ਾਦ ਤੌਰ 'ਤੇ ਚੌਣ ਮੈਦਾਨ ਵਿਚ ਉਤਰਿਆ ਸੀ, ਜਿਸ ਵਿਚ ਉਹ ਭਾਰੀ ਵੋਟਾਂ ਦੇ ਫਰਕ ਨਾਲ ਜਿੱਤਿਆ ਸੀ। ਪੰਜਾਬ ਭਰ ਵਿਚ ਅੰਮ੍ਰਿਤਪਾਲ ਸਿੰਘ ਦੀ ਸਭ ਤੋਂ ਵੱਡੀ ਜਿੱਤ ਸੀ। ਪਰਿਵਾਰ ਅਤੇ ਸਮਰਥਕਾਂ ਵਲੋਂ ਅੰਮ੍ਰਿਤਪਾਲ ਦੀ ਰਿਹਾਈ ਲਈ ਲਗਾਤਾਰ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਸਨ, ਇਹ ਵੀ ਮੰਗ ਕੀਤੀ ਜਾ ਰਹੀ ਸੀ ਕਿ ਮੈਂਬਰ ਪਾਰਲੀਮੈਂਟ ਦੇ ਤੌਰ 'ਤੇ ਸਹੁੰ ਚੁੱਕਣ ਲਈ ਅੰਮ੍ਰਿਤਪਾਲ ਨੂੰ ਛੋਟ ਦਿੱਤੀ ਜਾਵੇ ਜਦਕਿ ਹੁਣ ਅੰਮ੍ਰਿਤਪਾਲ ਸਿੰਘ ਦੇ ਨਾਲ-ਨਾਲ ਉਸ ਦੇ ਸਾਥੀਆਂ ਪਪਲਪ੍ਰੀਤ ਸਿੰਘ, ਪ੍ਰਧਾਨ ਮੰਤਰੀ ਬਾਜੇਕੇ, ਕਲਸੀ ਅਤੇ ਹੋਰਾਂ 'ਤੇ ਐੱਨ. ਐੱਸ. ਏ ਦੀ ਮਿਆਦ ਵਿਚ ਇਕ ਸਾਲ ਦਾ ਵਾਧਾ ਕਰ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ : ਪਤੀ ਨੂੰ ਭੇਜੀਆਂ ਪਤਨੀ ਦੀਆਂ ਗੈਰ ਮਰਦਾਂ ਨਾਲ ਇਤਰਾਜ਼ਯੋਗ ਵੀਡੀਓ, ਫਿਰ ਘਰ ਵਾਲੇ ਨੇ ਚੁੱਕਿਆ ਖ਼ੌਫਨਾਕ ਕਦਮ
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਸਤਲੁਜ ਕੰਢੇ ਚੱਲੀ ਐਕਸਾਈਜ਼ ਵਿਭਾਗ ਦੀ ਸਰਚ ਮੁਹਿੰਮ ’ਚ 6800 ਲਿਟਰ ਲਾਹਣ ਬਰਾਮਦ, ਸਾਮਾਨ ਜ਼ਬਤ
NEXT STORY