ਬਰਨਾਲਾ/ਚੰਡੀਗੜ੍ਹ (ਵਿਵੇਕ ਸਿੰਧਵਾਨੀ, ਰਵੀ, ਅੰਕੁਰ)– ਬਰਨਾਲਾ ਵਿਧਾਨ ਸਭਾ ਜ਼ਿਮਨੀ ਚੋਣ ਲਈ 'ਆਮ ਆਦਮੀ ਪਾਰਟੀ' (ਆਪ) ਨੂੰ ਵੱਡਾ ਹੁਲਾਰਾ ਮਿਲਿਆ ਹੈ ਅਤੇ ਇੱਥੇ ਭਾਜਪਾ ਨੂੰ ਵੱਡਾ ਝਟਕਾ ਲੱਗਾ ਹੈ। ਬਰਨਾਲਾ ’ਚ ਭਾਜਪਾ ਦੇ ਸੀਨੀਅਰ ਆਗੂ ਅਤੇ 2022 ਦੀਆਂ ਵਿਧਾਨ ਸਭਾ ਚੋਣਾਂ ’ਚ ਇੱਥੋਂ ਭਾਜਪਾ ਦੇ ਉਮੀਦਵਾਰ ਧੀਰਜ ਕੁਮਾਰ ਦਦਾਹੂਰ ਅਤੇ ਕ੍ਰਾਂਤੀਕਾਰੀ ਵਪਾਰ ਮੰਡਲ ਦੇ ਪ੍ਰਧਾਨ ਨੀਰਜ ਜਿੰਦਲ ਸੋਮਵਾਰ ਨੂੰ ‘ਆਪ’ ’ਚ ਸ਼ਾਮਲ ਹੋ ਗਏ ਹਨ।
ਮੁੱਖ ਮੰਤਰੀ ਮਾਨ ਨੇ ਪਾਰਟੀ ਦੇ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਅਤੇ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਦੀ ਹਾਜ਼ਰੀ ’ਚ ਉਨ੍ਹਾਂ ਨੂੰ ਰਸਮੀ ਤੌਰ ’ਤੇ ਪਾਰਟੀ ’ਚ ਸ਼ਾਮਲ ਕੀਤਾ ਅਤੇ ਪਾਰਟੀ 'ਚ ਉਨ੍ਹਾਂ ਦਾ ਸਵਾਗਤ ਕੀਤਾ।
ਇਹ ਵੀ ਪੜ੍ਹੋ- ਗਿੱਦੜਬਾਹੇ ’ਚ ਅਕਾਲੀਆਂ ਦੀ ‘ਵੋਟ’ ਕਿਸ ਨੂੰ ਮਾਰੇਗੀ ‘ਚੋਟ’ !
ਧੀਰਜ ਦਦਾਹੂਰ ਦੇ ਨਾਲ-ਨਾਲ ਬਰਨਾਲਾ ਨਗਰ ਕੌਂਸਲ ’ਚ ਭਾਜਪਾ ਦੇ ਕੌਂਸਲਰ ਨੀਰਜ ਅਤੇ ਸਰੋਜ ਰਾਣੀ ਵੀ ਆਮ ਆਦਮੀ ਪਾਰਟੀ ’ਚ ਸ਼ਾਮਲ ਹੋ ਗਏ। ਇਸ ਤੋਂ ਇਲਾਵਾ ਵਾਲਮੀਕਿ ਸਮਾਜ ਦੇ ਕੌਮੀ ਪ੍ਰਧਾਨ ਰਿੰਕਾ ਬਾਹਮਣੀਆ ਅਤੇ ਅਕਾਲੀ ਦਲ ਬਾਦਲ ਦੇ ਆਗੂ ਗੁਰਨਾਮ ਸਿੰਘ ਵਾਹਿਗੁਰੂ ਸਮੇਤ ਕਈ ਹੋਰ ਲੋਕ ਵੀ ਪਾਰਟੀ ’ਚ ਸ਼ਾਮਲ ਹੋਏ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਗਿੱਦੜਬਾਹੇ ’ਚ ਅਕਾਲੀਆਂ ਦੀ ‘ਵੋਟ’ ਕਿਸ ਨੂੰ ਮਾਰੇਗੀ ‘ਚੋਟ’ !
NEXT STORY