ਅੰਮ੍ਰਿਤਸਰ(ਸੰਜੀਵ)- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਚਲਾਈ ਜਾ ਰਹੀ ਨਸ਼ਾ ਵਿਰੋਧੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਨਸ਼ਾ ਤਸਕਰਾਂ ਦੇ ਗਠਜੋੜ ਵਿਰੁੱਧ ਵੱਡੀ ਕਾਰਵਾਈ ਕਰਦਿਆਂ ਕਮਿਸ਼ਨਰੇਟ ਪੁਲਸ ਅੰਮ੍ਰਿਤਸਰ ਨੇ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਦੋ ਵੱਖ-ਵੱਖ ਤਸਕਰੀ ਨੈੱਟਵਰਕਾਂ ਦਾ ਪਰਦਾਫਾਸ਼ ਕੀਤਾ ਹੈ ਅਤੇ ਇਨ੍ਹਾਂ ਮੁਲਜ਼ਮਾਂ ਤੋਂ 1.01 ਕਿਲੋ ਹੈਰੋਇਨ, 45.19 ਲੱਖ ਰੁਪਏ ਦੀ ਡਰੱਗ ਮਨੀ ਅਤੇ ਇੱਕ ਨਕਦੀ ਗਿਣਨ ਵਾਲੀ ਮਸ਼ੀਨ ਬਰਾਮਦ ਕੀਤੀ ਹੈ। ਡੀ. ਜੀ. ਪੀ ਪੰਜਾਬ ਗੌਰਵ ਯਾਦਵ ਨੇ ਦੱਸਿਆ ਕਿ ਫੜੇ ਗਏ ਵਿਅਕਤੀਆਂ ਦੀ ਪਛਾਣ ਰਾਹੁਲ ਸਿੰਘ ਉਰਫ਼ ਕਾਲੂ (20) ਵਾਸੀ ਠੱਠੀ ਸੋਹਲ, ਤਰਨਤਾਰਨ, ਗੁਰਮੁੱਖ ਸਿੰਘ (21) ਵਾਸੀ ਪਿੰਡ ਸੁਧਾਰ ਰਾਜਪੂਤਾਂ ਅਤੇ ਵਰਿੰਦਰਪਾਲ ਸਿੰਘ (32) ਵਾਸੀ ਪਿੰਡ ਅਕਾਲਗੜ੍ਹ ਢੱਪਈਆਂ, ਅੰਮ੍ਰਿਤਸਰ ਵਜੋਂ ਹੋਈ ਹੈ। ਡੀ. ਜੀ. ਪੀ ਯਾਦਵ ਨੇ ਕਿਹਾ ਕਿ ਐੱਨ. ਡੀ. ਪੀ. ਐੱਸ. ਐਕਟ ਅਧੀਨ ਦੋ ਵੱਖ-ਵੱਖ ਐੱਫ. ਆਈ. ਆਰ. ਪੁਲਸ ਥਾਣਾ ਗੇਟ ਹਕੀਮਾ ਅਤੇ ਪੁਲਸ ਥਾਣਾ ਵੇਰਕਾ ਵਿਚ ਦਰਜ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਸਮੁੱਚੇ ਤਸਕਰੀ ਮਾਡਿਊਲ ਦਾ ਪਤਾ ਲਗਾਉਣ ਲਈ ਲਗਾਤਾਰ ਸਬੰਧਾਂ ਦਾ ਪਤਾ ਲਗਾਉਣ ਲਈ ਹੋਰ ਜਾਂਚ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ- ਪੰਜਾਬ ’ਚ ਇਨ੍ਹਾਂ ਤਰੀਕਾਂ ਨੂੰ ਤੇਜ਼ ਤੂਫਾਨ ਤੇ ਮੀਂਹ ਦੀ ਚਿਤਾਵਨੀ, 12 ਜ਼ਿਲ੍ਹਿਆਂ ਲਈ Alert
ਪਹਿਲੀ ਕਾਰਵਾਈ ਵਿਚ ਪੁਲਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਸੀ. ਆਈ. ਏ-2 ਦੀਆਂ ਪੁਲਸ ਟੀਮਾਂ ਨੇ ਮੁਲਜ਼ਮ ਰਾਹੁਲ ਉਰਫ਼ ਕਾਲੂ ਨੂੰ ਅੰਮ੍ਰਿਤਸਰ ਦੇ ਆਨੰਦ ਵਿਹਾਰ ਸਥਿਤ ਉਸ ਦੇ ਕਿਰਾਏ ਦੇ ਘਰ ਤੋਂ 510 ਗ੍ਰਾਮ ਹੈਰੋਇਨ, 30.18 ਲੱਖ ਰੁਪਏ ਦੀ ਡਰੱਗ ਮਨੀ ਅਤੇ ਇੱਕ ਨਕਦੀ ਗਿਣਨ ਵਾਲੀ ਮਸ਼ੀਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਉਨ੍ਹਾਂ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਮੁਲਜ਼ਮ ਰਾਹੁਲ, ਵਿਦੇਸ਼ ਸਥਿਤ ਨਸ਼ਾ ਤਸਕਰ ਟੋਨੀ ਜਰਮਨ ਦੇ ਸੰਪਰਕ ਵਿੱਚ ਸੀ ਅਤੇ ਸਰਹੱਦ ਪਾਰ ਤੋਂ ਹੈਰੋਇਨ ਦੀਆਂ ਖੇਪਾਂ ਪ੍ਰਾਪਤ ਕਰ ਰਿਹਾ ਸੀ ਅਤੇ ਇਸ ਨੂੰ ਸਥਾਨਕ ਤੌਰ ’ਤੇ ਸਪਲਾਈ ਕਰ ਰਿਹਾ ਸੀ। ਇਸ ਸਬੰਧੀ ਅੰਮ੍ਰਿਤਸਰ ਦੇ ਥਾਣਾ ਗੇਟ ਹਕੀਮਾ ਵਿਖੇ ਐੱਨ. ਡੀ. ਪੀ. ਐੱਸ. ਐਕਟ ਦੀ ਧਾਰਾ 21-ਸੀ ਅਤੇ 25 ਤਹਿਤ 16/5/2025 ਨੂੰ ਐੱਫ. ਆਈ. ਆਰ ਨੰਬਰ-117 ਤਹਿਤ ਕੇਸ ਦਰਜ ਕੀਤਾ ਗਿਆ ਹੈ।
ਇਹ ਵੀ ਪੜ੍ਹੋ- Punjab: ਸ਼ਰਮਨਾਕ ਪਤੀ ਨੇ ਗੁਆਂਢ 'ਚ ਰਹਿੰਦੀ ਕੁੜੀ ਨਾਲ ਕੀਤਾ ਜਬਰ-ਜ਼ਿਨਾਹ, ਪਤਨੀ ਨੇ ਬਣਾ ਲਈ ਵੀਡੀਓ
ਇਸੇ ਤਰ੍ਹਾਂ ਦੂਜੀ ਕਾਰਵਾਈ ਵਿੱਚ ਪੁਲਸ ਕਮਿਸ਼ਨਰ ਭੁੱਲਰ ਨੇ ਦੱਸਿਆ ਕਿ ਥਾਣਾ ਵੇਰਕਾ ਦੀਆਂ ਪੁਲਸ ਟੀਮਾਂ ਨੇ ਗੁਰਮੁੱਖ ਸਿੰਘ ਅਤੇ ਵਰਿੰਦਰਪਾਲ ਸਿੰਘ ਨੂੰ ਗ੍ਰਿਫ਼ਤਾਰ ਕਰ ਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 500 ਗ੍ਰਾਮ ਹੈਰੋਇਨ, 15.19 ਲੱਖ ਰੁਪਏ ਦੀ ਡਰੱਗ ਮਨੀ ਅਤੇ ਕੈਮਰੇ ਵਾਲਾ ਇੱਕ ਖਿਡੌਣਾ ਨੁਮਾ ਡਰੋਨ ਬਰਾਮਦ ਕੀਤਾ ਹੈ। ਮੁਲਜ਼ਮ ਨੇ ਅਕਾਲਗੜ੍ਹ ਸਥਿਤ ਘਰ ਵਿੱਚ ਇੱਕ ਬਾਥਰੂਮ (ਗੁਪਤ ਲਾਕ) ਬਣਾਇਆ ਹੋਇਆ ਸੀ, ਜਿੱਥੋਂ ਇਹ ਡਰੱਗ ਮਨੀ ਬਰਾਮਦ ਕੀਤੀ ਗਈ ਸੀ। ਮੁਲਜ਼ਮ ਅਭਿਆਸ ਲਈ ਖਿਡੌਣੇ ਨੁਮਾ ਵਰਗੇ ਡਰੋਨ ਦੀ ਵਰਤੋਂ ਕਰ ਰਹੇ ਸਨ। ਇਸ ਸਬੰਧ ਵਿੱਚ ਹੋਰ ਜਾਂਚ ਜਾਰੀ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫ਼ਤਾਰੀਆਂ ਅਤੇ ਬਰਾਮਦਗੀਆਂ ਹੋਣ ਦੀ ਸੰਭਾਵਨਾ ਹੈ। ਥਾਣਾ ਵੇਰਕਾ ਅੰਮ੍ਰਿਤਸਰ ਵਿੱਚ ਐੱਨ. ਡੀ. ਪੀ. ਐੱਸ ਐਕਟ ਦੀ ਧਾਰਾ 25 ਅਤੇ 29 ਤਹਿਤ ਐੱਫ. ਆਈ. ਆਰ. ਨੰਬਰ-40 ਮਿਤੀ 14-05-2025 ਦੇ ਤਹਿਤ ਕੇਸ ਦਰਜ ਕੀਤਾ ਗਿਆ ਹੈ।
ਇਹ ਵੀ ਪੜ੍ਹੋ- ਬੇਹੋਸ਼ ਕਰ ਕੁੜੀ ਨਾਲ 3 ਨੌਜਵਾਨਾਂ ਨੇ ਟੱਪੀਆਂ ਹੱਦਾਂ, ਫਿਰ ਸਾਰੀ ਰਾਤ ਕਰਦਾ ਰਿਹਾ...
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਜਲੰਧਰ ਵਿਖੇ ਮੋਨਿਕਾ ਟਾਵਰ 'ਚ ਅੱਗ ਲੱਗਣ ਦੇ ਮਾਮਲੇ 'ਚ ਹੈਰਾਨ ਕਰਨ ਵਾਲਾ ਹੋਇਆ ਖ਼ੁਲਾਸਾ
NEXT STORY