ਮਮਦੋਟ/ਗੁਰੂਹਰਸਹਾਏ (ਸ਼ਰਮਾ, ਮਨਜੀਤ)– ਸ਼੍ਰੋਮਣੀ ਅਕਾਲੀ ਦਲ (ਬਾਦਲ) ਨੂੰ ਉਸ ਵੇਲੇ ਵੱਡਾ ਝਟਕਾ ਲੱਗਿਆ, ਜਦੋਂ ਪਾਰਟੀ ਦੇ ਟਕਸਾਲੀ ਆਗੂ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਮੈਂਬਰ ਅਤੇ ਜ਼ਿਲ੍ਹਾ ਪ੍ਰੀਸ਼ਦ ਦੇ ਸਾਬਕਾ ਮੈਂਬਰ ਜਥੇਦਾਰ ਸੁਖਵੰਤ ਸਿੰਘ ਥੇਹਗੁੱਜਰ ਨੇ ਸ਼੍ਰੋਮਣੀ ਅਕਾਲੀ ਦਲ ਦੇ ਸਾਰੇ ਆਹੁਦਿਆਂ ਅਤੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦੇਣ ਦਾ ਐਲਾਨ ਇਕ ਪੱਤਰ ਲਿਖ ਕੇ ਸ਼ੋਸ਼ਲ ਮੀਡੀਆ ’ਤੇ ਵਾਇਰਲ ਕਰ ਦਿੱਤਾ।
ਸ਼ੋਸ਼ਲ ਮੀਡੀਆ ’ਤੇ ਆਪਣੇ ਅਸਤੀਫੇ ਦੀ ਕਾਪੀ ਪ੍ਰਧਾਨ ਸਾਹਿਬ ਸ਼੍ਰੋਮਣੀ ਅਕਾਲੀ ਦਲ (ਬਾਦਲ) ਹੈੱਡ ਆਫਿਸ ਚੰਡੀਗੜ੍ਹ ਦੇ ਨਾਂ ਜਾਰੀ ਕਰਦਿਆਂ ਵਾਇਰਲ ਕੀਤੀ ਵੀਡਿਓ ’ਚ ਸੁਖਵੰਤ ਸਿੰਘ ਥੇਹਗੁੱਜਰ ਨੇ ਦੱਸਿਆ ਕਿ ਉਹ ਇਸ ਸਮੇਂ ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਪੀ.ਏ.ਸੀ. ਕਮੇਟੀ ਦੇ ਮੌਜੂਦਾ ਮੈਂਬਰ ਅਤੇ ਸਟੇਟ ਡੈਲੀਗੇਟ ਦੇ ਅਹੁਦੇ ’ਤੇ ਆਪਣੀਆਂ ਸੇਵਾਵਾਂ ਬਾਖੂਬੀ ਨਿਭਾਅ ਰਹੇ ਸੀ।
ਇਹ ਵੀ ਪੜ੍ਹੋ- ਵੱਡੀ ਖ਼ਬਰ : ਕਾਂਗਰਸ ਨੇ ਪੰਜਾਬ ਦੀਆਂ 4 ਵਿਧਾਨ ਸਭਾ ਸੀਟਾਂ ਲਈ ਉਮੀਦਵਾਰਾਂ ਦਾ ਕੀਤਾ ਐਲਾਨ
ਉਨ੍ਹਾਂ ਦੱਸਿਆ ਕਿ ਪਿਛਲੇ ਕਰੀਬ 28-30 ਸਾਲਾਂ ਤੋਂ ਉਹ ਸ਼੍ਰੋਮਣੀ ਅਕਾਲੀ ਦਲ ਦਾ ਸਿਪਾਹੀ ਬਣ ਕੇ ਨਿਧੜਕ ਅਤੇ ਨਿਸ਼ਕਾਮ ਬਿਨਾਂ ਕਿਸੇ ਨਿੱਜੀ ਫਾਇਦੇ ਤੋਂ ਪਾਰਟੀ ਲਈ ਸੇਵਾ ਕਰ ਰਹੇ ਸਨ, ਪਰ ਪਾਰਟੀ ਵੱਲੋਂ ਉਨ੍ਹਾਂ ਨੂੰ ਅਕਾਲੀ ਦਲ ’ਚ ਬਣਦਾ ਮਾਣ-ਸਤਿਕਾਰ ਨਹੀਂ ਦਿੱਤਾ ਗਿਆ, ਜਿਸ ਕਾਰਨ ਉਹ ਇਸ ਸਮੇ ਸ਼੍ਰੋਮਣੀ ਅਕਾਲੀ ਦਲ ਬਾਦਲ ’ਚ ਬਹੁਤ ਘੁਟਨ ਮਹਿਸੂਸ ਕਰ ਰਹੇ ਹਨ।
ਉਨ੍ਹਾਂ ਅੱਗੇ ਲਿਖਤੀ ਪੱਤਰ ’ਚ ਦੱਸਿਆ ਕਿ ਉਹ ਸ਼੍ਰੋਮਣੀ ਅਕਾਲੀ ਦਲ ਦੇ ਸਾਰੇ ਅਹੁਦਿਆਂ ਅਤੇ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਰਹੇ ਹਨ। ਉਨ੍ਹਾਂ ਦੱਸਿਆ ਕਿ ਉਹ ਆਪਣਾ ਅਸਤੀਫਾ ਮੇਲ ਰਾਹੀਂ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੂੰ ਭੇਜ ਰਹੇ ਹਨ।
ਇਹ ਵੀ ਪੜ੍ਹੋ- ਅਕਾਲੀ ਦਲ ਦੇ ਵਫ਼ਦ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨਾਲ ਕੀਤੀ ਮੁਲਾਕਾਤ, ਅਹਿਮ ਮੁੱਦੇ 'ਤੇ ਕੀਤੀ ਚਰਚਾ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਅਕਾਲੀ ਦਲ ਦੇ ਵਫ਼ਦ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨਾਲ ਕੀਤੀ ਮੁਲਾਕਾਤ, ਅਹਿਮ ਮੁੱਦੇ 'ਤੇ ਕੀਤੀ ਚਰਚਾ
NEXT STORY