ਚੰਡੀਗੜ੍ਹ- ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਕੌਮੀ ਮੀਤ ਪ੍ਰਧਾਨ ਸੁਖਵਿੰਦਰਪਾਲ ਸਿੰਘ ਗਰਚਾ ਵੱਲੋਂ ਬੀਤੇ ਦਿਨ ਅਕਾਲੀ ਦਲ ਤੋਂ ਅਸਤੀਫਾ ਦੇਣ ਮਗਰੋਂ ਭਾਜਪਾ ਵਿੱਚ ਸ਼ਾਮਲ ਹੋਣ ਦੀਆਂ ਜਿਹੜੀਆਂ ਚਰਚਾਵਾਂ ਚੱਲ ਰਹੀਆਂ ਸਨ, ਸ਼ੁੱਕਰਵਾਰ ਨੂੰ ਉਨ੍ਹਾਂ 'ਤੇ ਪੂਰੀ ਤਰ੍ਹਾਂ ਨਾਲ ਉਦੋਂ ਵਿਰਾਮ ਲੱਗ ਗਿਆ ਜਦੋਂ ਉਨ੍ਹਾਂ ਨੇ ਰਸਮੀ ਤੌਰ 'ਤੇ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋ ਕੇ ਆਪਣੀ ਨਵੀਂ ਪਾਰੀ ਦੀ ਸ਼ੁਰੂਆਤ ਕੀਤੀ।
ਜ਼ਿਕਰਯੋਗ ਹੈ ਕਿ ਸੁਖਵਿੰਦਰਪਾਲ ਸਿੰਘ ਗਰਚਾ ਨੇ ਅਕਾਲੀ ਦਲ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ ਸੀ ਅਤੇ ਸ਼ੁੱਕਰਵਾਰ ਨੂੰ ਚੰਡੀਗੜ੍ਹ ਵਿਖੇ ਪ੍ਰਦੇਸ਼ ਪ੍ਰਧਾਨ ਸੁਨੀਲ ਜਾਖੜ ਦੀ ਹਾਜ਼ਰੀ ਵਿੱਚ ਭਾਰਤੀ ਜਨਤਾ ਪਾਰਟੀ ਦੀ ਮੈਂਬਰਸ਼ਿਪ ਸਵੀਕਾਰ ਕਰ ਲਈ।
ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਗਰਚਾ ਦੇ ਭਾਜਪਾ ਵਿੱਚ ਸ਼ਾਮਲ ਹੋਣ ’ਤੇ ਉਨ੍ਹਾਂ ਦਾ ਸਵਾਗਤ ਕੀਤਾ। ਇਸ ਮੌਕੇ ਭਾਜਪਾ ਲੁਧਿਆਣਾ ਦੇ ਪ੍ਰਧਾਨ ਰਜਨੀਸ਼ ਧੀਮਾਨ, ਲੱਕੀ ਚੋਪੜਾ, ਮਹੇਸ਼ ਸ਼ਰਮਾ, ਰੋਹਿਤ ਕੁਮਾਰ ਜੋਸ਼ੀ, ਰਾਜਦੀਪ ਸਿੰਘ, ਨਰਿੰਦਰਪਾਲ ਸਿੰਘ ਆਦਿ ਹਾਜ਼ਰ ਸਨ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਗਰੀਬਾਂ ਲਈ ਚੌਲਾਂ ਦੀ ਵੰਡ 'ਚ 1.55 ਕਰੋੜ ਦਾ ਗ਼ਬਨ, ਰਾਈਸ ਮਿੱਲ ਦੇ ਮਾਲਕ ਸਣੇ ਦੋ ਟਰੱਕ ਡਰਾਈਵਰ ਗ੍ਰਿਫ਼ਤਾਰ
NEXT STORY