ਚੰਡੀਗੜ੍ਹ/ਮਾਨਸਾ : ਸਿੱਧੂ ਮੂਸੇਵਾਲਾ ਕਤਲ ਕਾਂਡ ਵਿਚ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ (ਐੱਸ. ਆਈ. ਟੀ.) ਨੇ ਗੈਂਗਸਟਰ ਸੰਤੋਸ਼ ਜਾਧਵ ਅਤੇ ਸਿਧੇਸ਼ ਕਾਂਬਲੇ ਉਰਫ ਮਹਾਕਾਲ ਦੀ ਇਸ ਕਤਲ ਕਾਂਡ ਵਿਚ ਸ਼ਮੂਲੀਅਤ ਤੋਂ ਇਨਕਾਰ ਕੀਤਾ ਹੈ। ਦਰਅਸਲ ਸ਼ੁਰੂਆਤੀ ਜਾਂਚ ਵਿਚ ਦਿੱਲੀ ਪੁਲਸ ਅਤੇ ਮਹਾਰਾਸ਼ਟਰ ਪੁਲਸ ਨੇ ਦਾਅਵਾ ਕੀਤਾ ਸੀ ਕਿ ਉਕਤ ਦੋਵੇਂ ਗੈਂਗਸਟਰ ਸਿੱਧੂ ਮੂਸੇਵਾਲਾ ਕਤਲ ਕਾਂਡ ਵਿਚ ਸ਼ਾਮਲ ਸਨ। ਪੁਲਸ ਨੇ ਜਾਧਵ ਨੂੰ ਮੂਸੇਵਾਲਾ ਕਤਲ ਕਾਂਡ ਵਿਚ ਸ਼ੱਕੀ ਸ਼ਾਰਪ ਸ਼ੂਟਰ ਵਜੋਂ ਵੀ ਨਾਮਜ਼ਦ ਕੀਤਾ ਸੀ। ਮਹਾਕਾਲ ਅਤੇ ਜਾਧਵ ਜੋ ਕਿ ਪੁਣੇ ਦੇ ਰਹਿਣ ਵਾਲੇ ਹਨ ਸਿੱਧੂ ਮੂਸੇਵਾਲਾ ਕਤਲ ਕਾਂਡ ਦੇ ਮਾਸਟਰ ਮਾਈਂਡ ਲਾਰੈਂਸ ਬਿਸ਼ਨੋਈ ਦੀ ਗੈਂਗ ਨਾਲ ਜੁੜੇ ਹੋਏ ਹਨ।
ਇਹ ਵੀ ਪੜ੍ਹੋ : ਸਿੱਧੂ ਮੂਸੇਵਾਲਾ ਕਤਲ ਕਾਂਡ ’ਚ ਗ੍ਰਿਫ਼ਤਾਰ ਜਸਕਰਨ ਦੇ ਮਾਤਾ-ਪਿਤਾ ਆਏ ਸਾਹਮਣੇ, ਦਿੱਤਾ ਵੱਡਾ ਬਿਆਨ
ਇਥੇ ਇਹ ਵੀ ਦੱਸਣਯੋਗ ਹੈ ਕਿ ਮਹਾਕਾਲ ਨੂੰ ਪੁਣੇ ਨੇੜਿਓਂ ਗ੍ਰਿਫ਼ਤਾਰ ਕੀਤਾ ਗਿਆ ਸੀ ਜਦੋਂਕਿ ਜਾਧਵ ਨੂੰ ਮਹਾਰਾਸ਼ਟਰ ਵਿਚ ਦਰਜ ਪੁਰਾਣੇ ਕੇਸਾਂ ਵਿਚ ਗੁਜਰਾਤ ਵਿਚ ਗ੍ਰਿਫ਼ਤਾਰ ਕੀਤਾ ਗਿਆ ਸੀ। ਦੋਵਾਂ ਤੋਂ ਪੁੱਛਗਿੱਛ ਕਰਨ ਵਾਲੀ ਪੰਜਾਬ ਪੁਲਸ ਦੀ ਤਿੰਨ ਮੈਂਬਰੀ ਟੀਮ ਪੁਣੇ ਤੋਂ ਵਾਪਸ ਆ ਗਈ ਹੈ ਅਤੇ ਉਨ੍ਹਾਂ ਨੂੰ ਹੋਰ ਪੁੱਛਗਿੱਛ ਲਈ ਇੱਥੇ ਲਿਆਉਣ ਦੀ ਕੋਈ ਯੋਜਨਾ ਨਹੀਂ ਹੈ। ਸੂਤਰਾਂ ਮੁਤਾਬਕ ਪੁਲਸ ਦੇ ਇਕ ਸੀਨੀਅਰ ਅਧਿਕਾਰੀ ਨੇ ਕਿਹਾ ਕਿ ਪੁੱਛਗਿੱਛ ਦੌਰਾਨ ਪਤਾ ਲੱਗਾ ਹੈ ਕਿ ਜਦੋਂ ਸਿੱਧੂ ਮੂਸੇਵਾਲਾ ਦਾ ਕਤਲ ਹੋਇਆ ਸੀ ਤਾਂ ਉਹ ਦੋਵੇਂ ਪੰਜਾਬ ਵਿਚ ਮੌਜੂਦ ਨਹੀਂ ਸਨ ਅਤੇ ਦੋਵਾਂ ਦੀ ਹੁਣ ਤੱਕ ਸਿੱਧੂ ਮੂਸੇਵਾਲਾ ਕਤਲ ਵਿਚ ਕੋਈ ਸਿੱਧੀ ਸ਼ਮੂਲੀਅਤ ਨਹੀਂ ਪਾਈ ਗਈ ਹੈ ਪਰ ਅਗਲੇਰੀ ਜਾਂਚ ਅਜੇ ਵੀ ਜਾਰੀ ਹੈ।
ਇਹ ਵੀ ਪੜ੍ਹੋ : ਸਿੱਧੂ ਮੂਸੇਵਾਲਾ ਦਾ ਕਤਲ ਕਰਵਾਉਣ ਵਾਲੇ ਗੋਲਡੀ ਬਰਾੜ ਦਾ ਵੱਡਾ ਇੰਟਰਵਿਊ, ਕੀਤੇ ਹੈਰਾਨ ਕਰਨ ਵਾਲੇ ਖੁਲਾਸੇ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।
ਵਿਅਕਤੀ ਨੇ ਮਾਨਸਿਕ ਪ੍ਰੇਸ਼ਾਨੀ ਦੇ ਚੱਲਦੇ ਕੀਤੀ ਖ਼ੁਦਕੁਸ਼ੀ
NEXT STORY