ਫਿਰੋਜ਼ਪੁਰ,(ਕੁਮਾਰ)- ਜ਼ਿਲ੍ਹਾ ਫਿਰੋਜ਼ਪੁਰ 'ਚ ਅੱਜ ਇੱਕ ਵੱਡਾ ਧਮਾਕਾ ਹੋਇਆ। ਜਿਸ ਕਾਰਨ ਕੋਰੋਨਾ ਪੀੜਤਾਂ ਦੀ ਗਿਣਤੀ 'ਚ ਤੇਜ਼ੀ ਨਾਲ ਵਾਧਾ ਹੋ ਰਿਹਾ ਹੈ। ਜਾਣਕਾਰੀ ਮੁਤਾਬਕ ਅੱਜ ਜ਼ਿਲ੍ਹਾ ਫਿਰੋਜ਼ਪੁਰ 'ਚ 95 ਨਵੇਂ ਕੋਰੋਨਾ ਪਾਜ਼ੇਟਿਵ ਕੇਸ਼ਾਂ ਦੀ ਪੁਸ਼ਟੀ ਹੋਈ ਹੈ। ਸਿਹਤ ਵਿਭਾਗ ਵੱਲੋਂ ਇਨ੍ਹਾਂ ਮਰੀਜ਼ਾਂ ਨੂੰ ਇਕਾਂਤਵਾਸ ਕਰ ਦਿੱਤਾ ਗਿਆ ਹੈ। ਜਾਣਕਾਰੀ ਮੁਤਾਬਕ ਅਜੇ ਹੋਰ ਵੀ ਲੋਕਾਂ ਦੀ ਰਿਪੋਰਟ ਆਉਣੀ ਬਾਕੀ ਹੈ ਜਿਸ ਕਾਰਨ ਇਸ ਵਾਇਰਸ ਨਾਲ ਪੀੜ੍ਹਤ ਮਰੀਜ਼ਾਂ ਦੀ ਗਿਣਤੀ ਹੋਰ ਵੀ ਵੱਧ ਸਕਦੀ ਹੈ। ਡਿਪਟੀ ਕਮਿਸ਼ਨਰ ਫਿਰੋਜ਼ਪੁਰ ਵੱਲੋਂ ਲੋਕਾਂ ਨੂੰ ਇਹ ਅਪੀਲ ਕੀਤੀ ਗਈ ਹੈ ਕਿ ਉਹ ਆਪਣੇ ਮੁੰਹ 'ਤੇ ਮਾਸਕ ਪਾਉਣ, ਸ਼ੋਸ਼ਲ ਡਿਸਟੈਂਸ ਬਣਾਈ ਰੱਖਣ ਤੇ ਬਾਰ-ਬਾਰ ਹੱਥ ਸਾਬਣ ਨਾਲ ਧੋਂਦੇ ਰਹਿਣ। ਜਿਸ ਕਾਰਨ ਇਸ ਵਾਇਰਸ ਤੋਂ ਬਚਿਆ ਜਾ ਸਕੇ।
ਜਲੰਧਰ: ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਨੇ ਮਨਾਇਆ ਕਾਲਾ ਦਿਨ, ਲਾਏ 'ਖਾਲਿਸਤਾਨ ਜ਼ਿੰਦਾਬਾਦ' ਦੇ ਨਾਅਰੇ
NEXT STORY