ਪਠਾਨਕੋਟ (ਹਰਜਿੰਦਰ ਸਿੰਘ ਗੋਰਾਇਆ, ਮਨਿੰਦਰ)- ਪਠਾਨਕੋਟ 'ਚ ਇਕ ਲੱਖ ਰੁਪਏ ਦੇ ਕਰਜ਼ੇ ਨੂੰ ਲੈ ਕੇ ਇਕ ਔਰਤ ਦਾ ਬੇਰਹਿਮੀ ਨਾਲ ਕਰਤ ਕਰਕੇ ਉਸ ਦੀ ਲਾਸ਼ ਚੱਕੀ ਦਰਿਆ ਵਿਚ ਸੁੱਟ ਦਿੱਤੀ। ਮਾਮਲੇ 'ਚ ਥਾਣਾ ਡਿਵੀਜ਼ਨ ਨੰਬਰ-2 ਦੀ ਪੁਲਸ ਨੇ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਕਤਲ ਦਾ ਮਾਮਲਾ ਦਰਜ ਕੀਤਾ ਹੈ। ਪੁਲਸ ਮੁਤਾਬਕ ਕਤਲ ਪਿੱਛੇ ਕਰੀਬ 1 ਲੱਖ ਰੁਪਏ ਦੇ ਲੈਣ-ਦੇਣ ਨੂੰ ਕਾਰਨ ਦੱਸਿਆ ਜਾ ਰਿਹਾ ਹੈ।
ਇਹ ਵੀ ਪੜ੍ਹੋ: ਪੰਜਾਬ 'ਚੋਂ ਹੋਣ ਲੱਗੀ ਮਾਨਸੂਨ ਦੀ ਵਿਦਾਇਗੀ! ਜਾਣੋ ਅਗਲੇ 5 ਦਿਨਾਂ ਦੀ ਤਾਜ਼ਾ ਅਪਡੇਟ
ਜਾਣਕਾਰੀ ਮੁਤਾਬਕ ਮ੍ਰਿਤਕਾ ਦੀ ਪਛਾਣ ਕਿਰਨ ਵਜੋਂ ਹੋਈ ਹੈ। ਕਿਰਨ ਦੀ ਮੌਤ ਤੋਂ ਬਾਅਦ ਉਸ ਦੇ ਪੁੱਤਰ ਸੰਦੀਪ ਸਿੰਘ ਵਾਸੀ ਬੈਕਸਾਈਡ ਬੁੱਲਟੈਂਡ ਹੋਟਲ, ਢਾਂਗੂ ਰੋਡ ਪਠਾਨਕੋਟ ਵੱਲੋਂ ਪੁਲਸ ਨੂੰ ਸ਼ਿਕਾਇਤ ਦਿੱਤੀ ਗਈ। ਸ਼ਿਕਾਇਤ 'ਚ ਦੱਸਿਆ ਗਿਆ ਕਿ ਉਸ ਦੀ ਮਾਤਾ ਕਿਰਨ 8 ਸਤੰਬਰ ਦੀ ਸ਼ਾਮ ਕਰੀਬ ਸਾਢੇ 7 ਵਜੇ ਬਿਨਾਂ ਦੱਸੇ ਘਰੋਂ ਚਲੀ ਗਈ ਸੀ। ਕਾਫ਼ੀ ਭਾਲ ਕਰਨ ਦੇ ਬਾਵਜੂਦ ਜਦੋਂ ਉਸ ਦਾ ਕੋਈ ਪਤਾ ਨਾ ਲੱਗਾ ਤਾਂ ਪੁਲਿਸ ਨੂੰ ਸੂਚਨਾ ਦਿੱਤੀ ਗਈ।
ਪੁਲਸ ਜਾਂਚ ਦੌਰਾਨ ਸਾਹਮਣੇ ਆਇਆ ਕਿ ਮੁਲਜ਼ਮ ਅਸ਼ਰਫ਼ ਅਲੀ ਵਾਸੀ ਗੁਰਦਾਸਪੁਰ, ਹਾਲ ਵਾਸੀ ਟ੍ਰੇਹਟੀ ਹਰਿਆਲਾ (ਪਠਾਨਕੋਟ) ਨੇ ਮ੍ਰਿਤਕਾ ਕਿਰਨ ਤੋਂ ਕਰੀਬ 1 ਲੱਖ ਰੁਪਏ ਉਧਾਰ ਲਏ ਹੋਏ ਸਨ। ਜਦੋਂ ਕਿਰਨ ਵੱਲੋਂ ਆਪਣੀ ਰਕਮ ਵਾਪਸ ਮੰਗੀ ਗਈ ਤਾਂ ਅਸ਼ਰਫ਼ ਅਲੀ ਵੱਲੋਂ ਆਪਣੇ ਰਿਸ਼ਤੇਦਾਰ ਬਸ਼ੀਰ ਦੀਨ ਵਾਸੀ ਟਿੱਪਰੀ ਲੋਧਵਾਂ, ਹਿਮਾਚਲ ਪ੍ਰਦੇਸ਼ ਰਾਹੀਂ ਉਸ ਨੂੰ ਧਮਕੀਆਂ ਦਿਵਾਉਣ ਦੇ ਦੋਸ਼ ਹਨ।
ਇਹ ਵੀ ਪੜ੍ਹੋ: LPU ਮਾਮਲੇ 'ਤੇ ਅਸ਼ੋਕ ਮਿੱਤਲ ਦਾ ਪਹਿਲਾ ਬਿਆਨ ਆਇਆ ਸਾਹਮਣੇ
ਪੁਲਸ ਜਾਂਚ ਮੁਤਾਬਕ ਕਰਜ਼ੇ ਦੀ ਰਕਮ ਹੜੱਪਣ ਦੇ ਇਰਾਦੇ ਨਾਲ ਦੋਵਾਂ ਨੇ ਕਥਿਤ ਤੌਰ ’ਤੇ ਸਾਜ਼ਿਸ਼ ਰਚੀ। 8 ਸਤੰਬਰ ਨੂੰ ਕਿਰਨ ਨੂੰ ਘਰੋਂ ਬਾਹਰ ਬੁਲਾਉਣ ਤੋਂ ਬਾਅਦ ਉਸ ’ਤੇ ਜਾਨਲੇਵਾ ਹਮਲਾ ਕਰਕੇ ਕਤਲ ਕਰ ਦਿੱਤਾ ਗਿਆ। ਇਸ ਤੋਂ ਬਾਅਦ ਲਾਸ਼ ਨੂੰ ਹਿਮਾਚਲ ਪ੍ਰਦੇਸ਼ ਦੇ ਚੱਕੀ ਦਰਿਆ 'ਚ ਸੁੱਟਣ ਦੀ ਗੱਲ ਸਾਹਮਣੇ ਆਈ ਹੈ। ਥਾਣਾ ਡਿਵੀਜ਼ਨ ਨੰਬਰ-2 ਦੀ ਪੁਲਸ ਨੇ ਦੋਵਾਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪੁਲਸ ਨੇ ਭਾਰਤੀ ਨਿਆਂ ਸੰਹਿਤਾ ਦੀ ਧਾਰਾ 103(1), 3(5) ਅਤੇ ਆਈ. ਪੀ. ਸੀ. ਦੀ ਧਾਰਾ 302, 34 ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੁਲਸ ਵੱਲੋਂ ਮਾਮਲੇ ਦੀ ਜਾਂਚ ਜਾਰੀ ਹੈ।
ਇਹ ਵੀ ਪੜ੍ਹੋ: 2027 ਲਈ ਭਾਜਪਾ ਨੇ ਵਜਾਇਆ ਚੋਣ ਬਿਗੁਲ! ਜਲੰਧਰ 'ਚ ਅਮਿਤ ਸ਼ਾਹ ਨੇ ਕੀਤੇ ਵੱਡੇ ਐਲਾਨ (ਵੀਡੀਓ)
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪੰਜਾਬ 'ਚੋਂ ਹੋਣ ਲੱਗੀ ਮਾਨਸੂਨ ਦੀ ਵਿਦਾਇਗੀ! ਜਾਣੋ ਅਗਲੇ 5 ਦਿਨਾਂ ਦੀ ਤਾਜ਼ਾ ਅਪਡੇਟ
NEXT STORY