ਚੰਡੀਗੜ੍ਹ : ਪੰਜਾਬ 'ਚ ਇਸ ਵਾਰ ਸਾਉਣੀ ਦੀ ਫ਼ਸਲ ਲਈ ਖਾਦ ਦਾ ਗੰਭੀਰ ਸੰਕਟ ਪੈਦਾ ਹੋਣ ਦੇ ਸੰਕੇਤ ਮਿਲ ਰਹੇ ਹਨ। ਅਮਰੀਕਾ-ਇਰਾਨ ਜੰਗ ਅਤੇ ਪੱਛਮੀ ਏਸ਼ੀਆ ਦੇ ਹਾਲਾਤਾਂ ਕਾਰਨ ਖਾਦ ਦੀ ਅੰਤਰਰਾਸ਼ਟਰੀ ਸਪਲਾਈ ਲਗਭਗ ਠੱਪ ਹੋ ਗਈ ਹੈ। ਸੂਬੇ ਦੀਆਂ ਪੇਂਡੂ ਸਹਿਕਾਰੀ ਸਭਾਵਾਂ 'ਚ ਯੂਰੀਆ ਦਾ ਅਗਾਊਂ ਭੰਡਾਰ ਤਾਂ ਪਹੁੰਚਿਆ ਹੈ ਪਰ ਇਹ ਲੋੜ ਦੇ ਮੁਕਾਬਲੇ ਬਹੁਤ ਘੱਟ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸਾਉਣੀ ਦੀ ਫ਼ਸਲ ਲਈ ਕੁੱਲ 16 ਲੱਖ ਮੀਟ੍ਰਿਕ ਟਨ ਯੂਰੀਆ ਦੀ ਲੋੜ ਪੈਣੀ ਹੈ, ਜਦੋਂਕਿ ਮੱਧ ਮਾਰਚ ਤੱਕ ਸਿਰਫ਼ 4.80 ਲੱਖ ਮੀਟ੍ਰਿਕ ਟਨ ਹੀ ਪੰਜਾਬ ਪਹੁੰਚ ਸਕਿਆ ਹੈ।
ਇਹ ਵੀ ਪੜ੍ਹੋ : ਪੰਜਾਬ 'ਚ 5 ਦਿਨ ਲੱਗਣਗੇ 8-10 ਘੰਟੇ ਦੇ ਲੰਬੇ ਬਿਜਲੀ ਕੱਟ, ਪਾਵਰਕਾਮ ਨੇ ਜਾਰੀ ਕੀਤਾ ਸ਼ਡਿਊਲ
ਪੇਂਡੂ ਸਹਿਕਾਰੀ ਸਭਾਵਾਂ ਦੇ ਕਰਮਚਾਰੀ ਯੂਨੀਅਨ ਅਨੁਸਾਰ ਪਿਛਲੇ ਸਾਲ ਦੇ ਮੁਕਾਬਲੇ ਸਪਲਾਈ 'ਚ ਥੋੜ੍ਹਾ ਸੁਧਾਰ ਹੋਇਆ ਹੈ ਪਰ ਫਿਰ ਵੀ ਲੋੜੀਂਦੇ ਭੰਡਾਰ ਨਾਲੋਂ ਇਹ 30 ਫ਼ੀਸਦੀ ਘੱਟ ਹੈ। ਸੂਬੇ 'ਚ 11 ਜੂਨ ਤੋਂ ਝੋਨੇ ਦੀ ਲਵਾਈ ਸ਼ੁਰੂ ਹੋਣੀ ਹੈ, ਜਿਸ ਨਾਲ ਯੂਰੀਆ ਦੀ ਮੰਗ ਤੇਜ਼ੀ ਨਾਲ ਵਧੇਗੀ। ਇਸ ਵੇਲੇ ਮੱਕੀ ਦੀ ਫ਼ਸਲ ਬੀਜਣ ਵਾਲੇ ਕਿਸਾਨਾਂ ਨੂੰ ਵੀ ਯੂਰੀਆ ਲੈਣ ਲਈ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਅੱਗ ਵਰ੍ਹਾਊ ਗਰਮੀ ਦਾ ਕਹਿਰ, ਇਨ੍ਹਾਂ 7 ਜ਼ਿਲ੍ਹਿਆਂ ਦੇ ਲੋਕ ਰਹਿਣ ਸਾਵਧਾਨ, ਪੜ੍ਹੋ ਵੱਡੀ ਚਿਤਾਵਨੀ
ਦੂਜੇ ਪਾਸੇ ਕਿਸਾਨਾਂ ਨੇ ਸ਼ਿਕਾਇਤ ਕੀਤੀ ਹੈ ਕਿ ਬਾਜ਼ਾਰ 'ਚ ਪ੍ਰਾਈਵੇਟ ਡੀਲਰ ਯੂਰੀਆ ਦੇ ਨਾਲ ਨੈਨੋ ਯੂਰੀਆ ਅਤੇ ਹੋਰ ਕੀਟਨਾਸ਼ਕ ਜ਼ਬਰਨ ਵੇਚ ਰਹੇ ਹਨ। ਖੇਤੀਬਾੜੀ ਮਾਹਿਰ ਡਾ. ਗੁਰਜਿੰਦਰ ਸਿੰਘ ਰੋਮਾਣਾ ਨੇ ਕਿਸਾਨਾਂ ਨੂੰ ਸਲਾਹ ਦਿੱਤੀ ਹੈ ਕਿ ਉਹ ਯੂਨੀਵਰਸਿਟੀ ਵੱਲੋਂ ਸਿਫ਼ਾਰਸ਼ ਕੀਤੀ ਮਾਤਰਾ (ਸਵਾ ਦੋ ਬੋਰੀਆਂ ਪ੍ਰਤੀ ਏਕੜ) ਅਨੁਸਾਰ ਹੀ ਖਾਦ ਦੀ ਵਰਤੋਂ ਕਰਨ। ਸਥਿਤੀ ਨੂੰ ਦੇਖਦਿਆਂ ਖੇਤੀਬਾੜੀ ਵਿਭਾਗ ਨੇ ਅਧਿਕਾਰੀਆਂ ਨੂੰ ਖਾਦ ਦੀ ਵਿਕਰੀ 'ਤੇ ਸਖ਼ਤ ਨਜ਼ਰ ਰੱਖਣ ਦੇ ਨਿਰਦੇਸ਼ ਦਿੱਤੇ ਹਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Punjab: ਰਜਿਸਟਰੀ ਕਰਵਾਉਣ ਵਾਲੇ ਦੇਣ ਧਿਆਨ! ਝੱਲਣੀ ਪਵੇਗੀ ਇਹ ਵੱਡੀ ਮੁਸੀਬਤ
NEXT STORY