ਜਲੰਧਰ- ਜਲੰਧਰ 'ਚ 400 ਘਰਾਂ 'ਤੇ ਵੱਡਾ ਖ਼ਤਰਾ ਮੰਡਰਾ ਰਿਹਾ ਹੈ। ਇਨ੍ਹਾਂ ਘਰਾਂ 'ਤੇ ਜਲਦੀ ਹੀ ਵੱਡਾ ਐਕਸ਼ਨ ਲੈਂਦੇ ਹੋਏ ਜੇ.ਸੀ.ਬੀ. ਮਸ਼ੀਨ ਚੱਲ ਸਕਦੀ ਹੈ। ਜਾਣਕਾਰੀ ਮੁਤਾਬਕ ਪਾਵਰਕਾਮ ਨੇ ਦਾਅਵਾ ਕੀਤਾ ਹੈ ਕਿ ਚੁਗਿੱਟੀ ਖੇਤਰ ਵਿੱਚ ਸਥਿਤ ਡਾ. ਅੰਬੇਡਕਰ ਨਗਰ ਵਿੱਚ ਲਗਭਗ 400 ਘਰ ਪਾਵਰਕਾਮ ਦੀ 65.50 ਏਕੜ ਜ਼ਮੀਨ 'ਤੇ ਗੈਰ-ਕਾਨੂੰਨੀ ਤੌਰ 'ਤੇ ਬਣਾਏ ਗਏ ਸਨ। ਨਤੀਜੇ ਵਜੋਂ ਹੁਣ ਇਹ ਘਰ ਜੇ. ਸੀ. ਬੀ. ਨਾਲ ਢਾਹੇ ਜਾ ਸਕਦੇ ਹਨ।
ਇਹ ਵੀ ਪੜ੍ਹੋ: ਸ਼ਰਮਨਾਕ ! ਹੋਟਲ 'ਚ ਲਿਜਾ ਕੇ ਕੁੜੀ ਨੂੰ ਕੀਤਾ ਬੇਹੋਸ਼, ਜਦੋਂ ਅੱਖ ਖੁੱਲ੍ਹੀ ਤਾਂ...
ਪਾਵਰਕਾਮ 2003 ਤੋਂ ਇਸ ਜ਼ਮੀਨ ਦੀ ਮਾਲਕੀ ਲਈ ਕੇਸ ਲੜ ਰਿਹਾ ਹੈ। 2019 ਵਿੱਚ ਅਦਾਲਤ ਨੇ ਪਾਵਰਕਾਮ ਦੇ ਹੱਕ ਵਿੱਚ ਫ਼ੈਸਲਾ ਸੁਣਾਇਆ। ਇਸ ਦੇ ਬਾਵਜੂਦ ਜ਼ਮੀਨ ਖਾਲੀ ਕਰਨ ਲਈ ਕੋਈ ਕਾਰਵਾਈ ਨਹੀਂ ਕੀਤੀ ਗਈ। ਇਸ ਤੋਂ ਬਾਅਦ ਪਾਵਰਕਾਮ ਨੇ 27 ਅਕਤੂਬਰ ਨੂੰ ਜਲੰਧਰ 'ਚ ਸਿਵਲ ਜੱਜ (ਜੂਨੀਅਰ ਡਿਵੀਜ਼ਨ) ਦੀ ਅਦਾਲਤ ਵਿੱਚ ਅਦਾਲਤ ਦੇ ਹੁਕਮਾਂ ਦੀ ਉਲੰਘਣਾ ਕਰਨ ਲਈ ਪੁਲਸ ਵਿਰੁੱਧ ਕੇਸ ਦਾਇਰ ਕਰਨ ਦਾ ਫ਼ੈਸਲਾ ਕੀਤਾ ਹੈ।
ਇਹ ਵੀ ਪੜ੍ਹੋ: ਪੰਜਾਬ 'ਚ ਸਰਕਾਰੀ ਬੱਸਾਂ 'ਚ ਸਫ਼ਰ ਕਰਨ ਵਾਲੇ ਦੇਣ ਧਿਆਨ! ਹੋ ਗਿਆ ਵੱਡਾ ਐਲਾਨ
ਇਸ ਤੋਂ ਬਾਅਦ ਇਲਾਕੇ ਦੇ ਵਸਨੀਕਾਂ ਵਿੱਚ ਡਰ ਦਾ ਮਾਹੌਲ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਉਹ ਇਥੇ ਕਈ ਸਾਲਾਂ ਤੋਂ ਰਹਿ ਰਹੇ ਹਨ ਪਰ ਹੁਣ ਉਨ੍ਹਾਂ ਨੂੰ ਆਪਣੇ ਘਰਾਂ ਨੂੰ ਢਾਹੁਣ ਦੀ ਸੰਭਾਵਨਾ ਦਾ ਡਰ ਹੈ। ਉਥੇ ਹੀ ਪਾਵਰਕਾਮ ਵੱਲੋਂ ਦਲੀਲ ਦਿੱਤੀ ਜਾ ਰਹੀ ਹੈ ਕਿ ਅਦਾਲਤ ਨੇ ਪਹਿਲਾਂ ਹੀ ਜ਼ਮੀਨ 'ਤੇ ਉਨ੍ਹਾਂ ਦੇ ਮਾਲਕੀ ਹੱਕਾਂ ਨੂੰ ਸਪੱਸ਼ਟ ਕਰ ਦਿੱਤਾ ਹੈ, ਜਿਸ ਨਾਲ ਜ਼ਮੀਨ ਖਾਲੀ ਕਰਵਾਉਣਾ ਜ਼ਰੂਰੀ ਹੈ। ਪਾਵਰਕਾਮ ਦਾ ਕਹਿਣਾ ਹੈ ਕਿ 1997 ਵਿੱਚ ਪੰਜਾਬ ਸਰਕਾਰ ਨੇ ਇਕ ਕਰਮਚਾਰੀ ਕਲੋਨੀ ਦੇ ਵਿਕਾਸ ਲਈ ਪੰਜਾਬ ਰਾਜ ਬਿਜਲੀ ਬੋਰਡ ਨੂੰ ਜ਼ਮੀਨ ਅਲਾਟ ਕੀਤੀ ਸੀ। ਬਾਅਦ ਵਿੱਚ ਪਾਵਰਕਾਮ ਨੇ ਬਿਜਲੀ ਬੋਰਡ ਦੀ ਥਾਂ ਲੈ ਲਈ ਅਤੇ ਉਦੋਂ ਤੋਂ ਇਹ ਜ਼ਮੀਨ ਇਸ ਦੇ ਨਾਮ 'ਤੇ ਰਜਿਸਟਰਡ ਹੈ।
ਇਹ ਵੀ ਪੜ੍ਹੋ: ਪੰਜਾਬ ਦੇ ਮੁਅੱਤਲ DIG ਭੁੱਲਰ ਦਾ ਵਿਦੇਸ਼ੀ ਕੁਨੈਕਸ਼ਨ ਆਇਆ ਸਾਹਮਣੇ! ਜਾਇਦਾਦਾਂ ਬਾਰੇ CBI ਦੇ ਵੱਡੇ ਖ਼ੁਲਾਸੇ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਕੰਗਣਾ ਰਣੌਤ ਦੀ ਬਠਿੰਡਾ ਅਦਾਲਤ 'ਚ ਪੇਸ਼ੀ ਅੱਜ, ਭਾਰੀ ਗਿਣਤੀ 'ਚ ਪੁਲਸ ਫੋਰਸ ਤਾਇਨਾਤ
NEXT STORY