ਫ਼ਾਜ਼ਿਲਕਾ (ਕ੍ਰਿਸ਼ਨ) : ਸਰਹੱਦੀ ਇਲਾਕੇ 'ਚ ਹੜ੍ਹ ਦੇ ਖ਼ਤਰੇ ਨੂੰ ਦੇਖਦਿਆਂ ਫਾਜ਼ਿਲਕਾ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਪ੍ਰਸ਼ਾਸਨ ਵੱਲੋਂ ਦੱਸਿਆ ਗਿਆ ਹੈ ਕਿ ਹਰੀਕੇ ਹੈੱਡ ਵਰਕਸ ਤੋਂ ਇਕ ਲੱਖ 70 ਹਜ਼ਾਰ ਕਿਊਸਿਕ ਪਾਣੀ ਛੱਡਿਆ ਗਿਆ ਹੈ। ਇਸ ਤੋਂ ਇਲਾਵਾ 50 ਹਜ਼ਾਰ ਕਿਊਸਿਕ ਪਾਣੀ ਹੁਸੈਨੀਵਾਲਾ ਵੱਲ ਛੱਡਿਆ ਗਿਆ ਹੈ। ਇਸ ਕਾਰਨ ਲੋਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਔਰਤਾਂ, ਬਜ਼ੁਰਗਾਂ ਅਤੇ ਬੱਚਿਆਂ ਨੂੰ ਇਨ੍ਹਾਂ ਹੜ੍ਹ ਪ੍ਰਭਾਵਿਤ ਪਿੰਡਾਂ 'ਚੋਂ ਬਾਹਰ ਭੇਜ ਦੇਣ।
ਇਹ ਵੀ ਪੜ੍ਹੋ : ਡੇਰਾ ਰਾਧਾ ਸੁਆਮੀ ਬਿਆਸ ਜਾਣ ਵਾਲੀ ਸੰਗਤ ਲਈ ਖ਼ੁਸ਼ਖ਼ਬਰੀ, ਕੀਤਾ ਗਿਆ ਵੱਡਾ ਐਲਾਨ
ਇਸ ਸਬੰਧੀ ਗੁਰਦੁਆਰਿਆਂ 'ਚ ਅਨਾਊਂਸਮੈਂਟਾਂ ਕਰਵਾਈਆਂ ਜਾ ਰਹੀਆਂ ਹਨ। ਇਸ ਬਾਰੇ ਜਾਣਕਾਰੀ ਦਿੰਦਿਆਂ ਹੋਇਆਂ ਏ. ਡੀ. ਸੀ. ਵਿਕਾਸ ਫ਼ਾਜ਼ਿਲਕਾ ਸੁਭਾਸ਼ ਚੰਦਰ ਨੇ ਦੱਸਿਆ ਕਿ ਸੋਮਵਾਰ ਨੂੰ ਹਰੀਕੇ ਹੈੱਡ ਵਰਕਸ ਤੋਂ ਇਕ ਲੱਖ 70 ਹਜ਼ਾਰ ਕਿਊਸਿਕ ਪਾਣੀ ਛੱਡਿਆ ਗਿਆ ਹੈ। ਇਸ ਤੋਂ ਬਾਅਦ ਹੋਰ ਪਾਣੀ ਛੱਡਣ ਦੀ ਵੀ ਸੰਭਾਵਨਾ ਬਣੀ ਹੋਈ ਹੈ। ਜਿਸ ਕਾਰਨ ਸਰਹੱਦੀ ਪਿੰਡਾਂ ਵਿੱਚ ਹੜ੍ਹ ਦਾ ਖ਼ਤਰਾ ਵੱਧ ਗਿਆ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਤਬਾਹੀ ਵਿਚਾਲੇ ਅਲਰਟ ਜਾਰੀ! ਸਕੂਲ ਹੋ ਗਏ ਬੰਦ, ਲੋਕਾਂ ਨੂੰ ਸਾਵਧਾਨ ਰਹਿਣ ਦੀ ਅਪੀਲ (ਵੀਡੀਓ)
ਇਸ ਨੂੰ ਦੇਖਦਿਆਂ ਹੋਇਆ ਉਨ੍ਹਾਂ ਵੱਲੋਂ ਹੜ੍ਹ ਪ੍ਰਭਾਵਿਤ ਪਿੰਡਾਂ ਦੇ ਲੋਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਔਰਤਾਂ, ਬਜ਼ੁਰਗਾਂ, ਬੱਚਿਆਂ ਨੂੰ ਇਨ੍ਹਾਂ ਹੜ੍ਹ ਪ੍ਰਭਾਵਿਤ ਪਿੰਡਾਂ 'ਚੋਂ ਬਾਹਰ ਭੇਜ ਦੇਣ। ਉਨ੍ਹਾਂ ਇਹ ਵੀ ਦੱਸਿਆ ਹੈ ਕਿ ਇਸ ਲਈ ਪ੍ਰਸ਼ਾਸ਼ਨ ਦੀਆਂ ਟੀਮਾਂ ਲੋਕਾਂ ਦੀ ਮਦਦ ਲਈ ਤਾਇਨਾਤ ਕੀਤੀਆਂ ਗਈਆਂ ਹਨ। ਕਿਸੇ ਵੀ ਐਮਰਜੈਂਸੀ ਹਾਲਾਤ 'ਚ ਕੰਟਰੋਲ ਰੂਮ ਨੰਬਰ 01638-262153 'ਤੇ ਸੰਪਰਕ ਕੀਤਾ ਜਾ ਸਕਦਾ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨਗਰ ਨਿਗਮ ਦੀ ਵੱਡੀ ਕਾਰਵਾਈ, ਅਧਿਕਾਰੀਆਂ ਨੂੰ ਦਿੱਤੇ ਹੁਕਮ
NEXT STORY