ਜਲੰਧਰ (ਗੁਲਸ਼ਨ)- ਰਾਧਾ ਸੁਆਮੀ ਸਤਿਸੰਗ ਡੇਰਾ ਬਿਆਸ ਦੀ ਸੰਗਤ ਲਈ ਅਹਿਮ ਖ਼ਬਰ ਸਾਹਮਣੇ ਆਈ ਹੈ। ਦਰਅਸਲ 7 ਸਤੰਬਰ ਨੂੰ ਡੇਰਾ ਬਿਆਸ ਵਿਚ ਭੰਡਾਰਾ ਹੋਣ ਜਾ ਰਿਹਾ ਹੈ। ਬਾਬਾ ਗੁਰਿੰਦਰ ਸਿੰਘ ਢਿੱਲੋਂ 7 ਸਤੰਬਰ (ਐਤਵਾਰ) ਨੂੰ ਡੇਰਾ ਬਿਆਸ ਵਿੱਚ ਸਤਿਸੰਗ ਕਰਨਗੇ। ਇਸ ਤੋਂ ਪਹਿਲਾਂ ਡੇਰਾ ਮੁਖੀ ਗੁਰਿੰਦਰ ਸਿੰਘ ਢਿੱਲੋਂ 6 ਸਤੰਬਰ (ਸ਼ਨੀਵਾਰ) ਨੂੰ ਸੰਗਤ ਨੂੰ ਕਾਰ ਦਰਸ਼ਨ ਦੇਣਗੇ ਅਤੇ ਪ੍ਰਸ਼ਾਦ ਵੀ ਦਿੱਤਾ ਜਾਵੇਗਾ। ਰਾਧਾ ਸੁਆਮੀ ਸਤਿਸੰਗ ਡੇਰਾ ਬਿਆਸ ਦੇ ਜ਼ੋਨਲ ਸਕੱਤਰ ਸੁਨੀਲ ਤਲਵਾੜ ਵੱਲੋਂ ਜਾਰੀ ਸੰਦੇਸ਼ ਅਨੁਸਾਰ ਸਤਿਸੰਗ ਦਾ ਸਮਾਂ ਸਵੇਰੇ 8:30 ਵਜੇ ਹੋਵੇਗਾ।
ਇਹ ਵੀ ਪੜ੍ਹੋ: ਵਧੀਆਂ ਮੁਸ਼ਕਿਲਾਂ, ਮੁੜ ਗ੍ਰਿਫ਼ਤਾਰ ਹੋਏ MLA ਰਮਨ ਅਰੋੜਾ, ਜਾਣੋ ਕਾਰਨ
ਜ਼ਿਕਰਯੋਗ ਹੈ ਕਿ ਡੇਰਾ ਬਿਆਸ 'ਚ ਨਿਰਧਾਰਤ ਸਤਿਸੰਗ (ਭੰਡਾਰਾ) 14, 21 ਅਤੇ 28 ਸਤੰਬਰ ਨੂੰ ਹੋਣਾ ਹੈ ਪਰ ਸੰਗਤ ਦੀ ਖ਼ੁਸ਼ੀ ਲਈ ਬਾਬਾ ਗੁਰਿੰਦਰ ਸਿੰਘ ਢਿੱਲੋਂ ਨੇ ਅਚਾਨਕ ਇਕ ਹਫ਼ਤਾ ਪਹਿਲਾਂ ਸਤਿਸੰਗ ਕਰਨ ਦਾ ਫ਼ੈਸਲਾ ਕੀਤਾ ਹੈ। ਇਸ ਦੌਰਾਨ ਵੱਡੀ ਗਿਣਤੀ ਵਿੱਚ ਸੰਗਤ ਦੇ ਡੇਰਾ ਬਿਆਸ ਪਹੁੰਚਣ ਦੀ ਉਮੀਦ ਹੈ। ਡੇਰੇ ਵਿੱਚ ਸਤਿਸੰਗ ਲਈ ਤਿਆਰੀਆਂ ਸ਼ੁਰੂ ਹੋ ਗਈਆਂ ਹਨ। ਵੱਡੀ ਗਿਣਤੀ ਵਿੱਚ ਵਲੰਟੀਅਰ ਵੀ ਬੜੇ ਉਤਸ਼ਾਹ ਨਾਲ ਡੇਰਾ ਬਿਆਸ ਪਹੁੰਚ ਰਹੇ ਹਨ।
ਇਹ ਵੀ ਪੜ੍ਹੋ: ਕਰ ਦਿਓ ਪਿੰਡਾਂ ਨੂੰ ਖਾਲੀ, DC ਵੱਲੋਂ ਹੁਕਮ ਜਾਰੀ, ਡਰਾਉਣ ਲੱਗਾ ਭਾਖੜਾ ਡੈਮ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਮੰਤਰੀ ਹਰਜੋਤ ਬੈਂਸ ਨੇ ਹੜ੍ਹ ਪੀੜਤਾਂ ਨੂੰ ਸਮਰਪਿਤ ਕੀਤੀਆਂ 2 ਨਿੱਜੀ ਰਿਹਾਇਸ਼ਾਂ, 24 ਘੰਟੇ ਖੋਲ੍ਹੇ ਦਰਵਾਜ਼ੇ
NEXT STORY