ਅੰਮ੍ਰਿਤਸਰ (ਸਰਬਜੀਤ)- ਸ਼੍ਰੋਮਣੀ ਕਮੇਟੀ ਵੱਲੋਂ ਆਪਣੇ ਲੰਗਰ ਹਾਲ ਵਿਚ ਲੰਗਰ ਬਣਾਉਣ ਦੀ ਸੇਵਾ ਕਰ ਰਹੇ ਸੇਵਾਦਾਰਾਂ ਤੇ ਸੰਗਤ ਦੀ ਸੁਰੱਖਿਆ ਨੂੰ ਦੇਖਦੇ ਹੋਏ ਵਧੀਆ ਉਪਰਾਲਾ ਕੀਤਾ ਗਿਆ ਹੈ। ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪ੍ਰਤਾਪ ਸਿੰਘ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਲੰਗਰ ਹਾਲ ਵਿੱਚ ਸੇਵਾ ਕਰ ਰਹੇ ਸੇਵਾਦਾਰਾਂ ਅਤੇ ਸੰਗਤਾਂ ਦੇ ਲਈ ਬਹੁਤ ਵਧੀਆ ਉਪਰਾਲਾ ਕੀਤਾ ਗਿਆ ਹੈ।
ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਲੰਗਰ ਪਕਾਉਣ ਵਾਲੇ ਕੜਾਹਿਆਂ ਦੇ ਉੱਪਰ ਜੰਗਲੇ ਲਗਾਉਣ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ, ਜਿਨ੍ਹਾਂ ਦੇ ਉੱਪਰ ਜਾਲੀਆਂ ਵੀ ਲਗਾਈਆਂ ਜਾਣਗੀਆਂ ਅਤੇ ਇਸ ਦੇ ਨਾਲ ਹੀ ਲੰਗਰ ਹਾਲ ਵਿਖੇ ਸੇਵਾ ਕਰਨ ਵਾਲੇ ਸੇਵਾਦਾਰਾਂ ਅਤੇ ਸ਼ਰਧਾਲੂਆਂ ਲਈ ਇੱਕ ਸੇਫਟੀ ਬੈਲਟ ਵੀ ਤਿਆਰ ਕਰਵਾਈ ਜਾਵੇਗੀ। ਉਨ੍ਹਾਂ ਕਿਹਾ ਕਿ ਮਨੁੱਖੀ ਜਾਨਾਂ ਬਹੁਤ ਕੀਮਤੀ ਹਨ ਤੇ ਇਨ੍ਹਾਂ ਜਾਨਾਂ ਨੂੰ ਬਚਾਉਣ ਲਈ ਇਹ ਫੈਸਲਾ ਕੀਤਾ ਗਿਆ ਹੈ।
ਇਹ ਵੀ ਪੜ੍ਹੋ- ਰੱਖੜੀ ਵਾਲੇ ਦਿਨ ਨੌਜਵਾਨ ਨੇ ਭੈਣ-ਭਰਾ ਦੇ ਰਿਸ਼ਤੇ ਨੂੰ ਕੀਤਾ ਦਾਗ਼ਦਾਰ, ਮਾਂ ਕਹਿੰਦੀ- 'ਕੋਈ ਗੱਲ ਨਹੀਂ...'
ਸਕੱਤਰ ਪ੍ਰਤਾਪ ਸਿੰਘ ਨੇ ਇਹ ਵੀ ਦੱਸਿਆ ਕਿ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ 'ਚ ਇਸ ਸਬੰਧੀ ਮਤਾ ਪਾਸ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ 3 ਅਗਸਤ ਨੂੰ ਆਲੂ ਉਬਾਲਦੇ ਸਮੇਂ ਕੜਾਹੇ 'ਚ ਡਿੱਗਣ ਨਾਲ ਸੇਵਾਦਾਰ ਬਲਬੀਰ ਸਿੰਘ ਬੁਰੀ ਤਰ੍ਹਾਂ ਝੁਲਸ ਗਿਆ ਸੀ, ਜਿਸ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਰਾਮਦਾਸ ਚੈਰੀਟੇਬਲ ਹਸਪਤਾਲ 'ਚ ਦਾਖਿਲ ਕਰਵਾਇਆ ਗਿਆ ਸੀ ਇੱਕ ਹਫ਼ਤਾ ਜ਼ਿੰਦਗੀ ਤੇ ਮੌਤ ਦੀ ਲੜਾਈ ਲੜਨ ਤੋਂ ਬਾਅਦ ਗੁਰਦਾਸਪੁਰ ਦੇ ਧਾਰੀਵਾਲ ਦਾ 50 ਸਾਲਾ ਬਲਬੀਰ ਸਿੰਘ ਜਿੰਦਗੀ ਦੀ ਲੜਾਈ ਹਾਰ ਗਿਆ ਸੀ।
ਇਸ ਉਪਰੰਤ ਸ਼੍ਰੋਮਣੀ ਕਮੇਟੀ ਵਲੋਂ ਸ੍ਰੀ ਹਰਿਮੰਦਰ ਸਾਹਿਬ ਦੇ ਲੰਗਰ ਘਰ 'ਚ ਵੱਡੇ ਕੜਾਹਿਆਂ 'ਤੇ ਜੰਗਲੇ ਲਗਾਏ ਗਏ ਹਨ। ਉਨ੍ਹਾਂ ਕਿਹਾ ਕਿ ਸੁਰੱਖਿਆ ਦੇ ਲਿਹਾਜ਼ ਨਾਲ ਲੰਗਰ ਪਕਾਉਣ ਦੀ ਸੇਵਾ ਕਰ ਰਹੇ ਸੇਵਾਦਾਰਾਂ ਤੇ ਸ਼ਰਧਾਲੂਆਂ ਨੂੰ ਸੇਫਟੀ ਬੈਲਟ ਵੀ ਪਹਿਨਾਈ ਜਾਵੇਗੀ, ਜਿਸ ਨੂੰ ਤਿਆਰ ਕਰਨ ਲਈ ਵੱਖ-ਵੱਖ ਕੰਪਨੀਆਂ ਨਾਲ ਸੰਪਰਕ ਕੀਤਾ ਜਾ ਰਿਹਾ ਹੈ।
ਇਹ ਵੀ ਪੜ੍ਹੋ- ਨਹੀਂ ਰਿਲੀਜ਼ ਹੋਵੇਗੀ ਕੰਗਨਾ ਦੀ Emergency ! ਸਿੱਖ ਜਥੇਬੰਦੀਆਂ ਨੇ ਕਰ'ਤਾ ਵੱਡਾ ਐਲਾਨ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਗਾਵਾਂ ਨੂੰ ਬਚਾਉਂਦੇ ਹੋਏ ਖੰਭੇ 'ਚ ਜਾ ਵੱਜੀ ਕਾਰ, ਨੌਜਵਾਨ ਦੀ ਮਜਬੂਰੀ ਦਾ ਫ਼ਾਇਦਾ ਚੁੱਕ ਲੁਟੇਰੇ ਨੇ ਖੋਹ ਲਏ ਲੱਖਾਂ ਰੁਪਏ
NEXT STORY