ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਹੋਈ ਪੰਜਾਬ ਕੈਬਨਿਟ ਦੀ ਮੀਟਿੰਗ ਵਿਚ ਵੱਡੇ ਫ਼ੈਸਲੇ ਲਏ ਗਏ ਹਨ। ਜਿਸ ਤਹਿਤ ਕੈਬਨਿਟ ਨੇ ਨੋਟੀਫਾਈਡ ਕੁਦਰਤੀ ਆਫ਼ਤਾਂ ਦੀ ਸੂਰਤ ਵਿਚ ਨੁਕਸਾਨੀਆਂ ਫ਼ਸਲਾਂ ਦੇ ਮੁਆਵਜ਼ੇ ਲਈ ਐੱਸ.ਡੀ.ਆਰ.ਐੱਫ. ਅਤੇ ਸੂਬਾਈ ਬਜਟ ਵਿਚੋਂ ਸਾਂਝੇ ਤੌਰ ਉਤੇ ਇਕ ਕਰੋੜ ਰੁਪਏ ਤੋਂ ਵੱਧ ਦੇ ਫੰਡ ਜਾਰੀ ਕਰਨ ਲਈ ਸਮਰੱਥ ਅਥਾਰਟੀ ਵਜੋਂ ਸਟੇਟ ਐਗਜ਼ੀਕਿਊਟਿਵ ਕਮੇਟੀ ਨੂੰ ਨਾਮਜ਼ਦ ਕਰਨ ਦੀ ਮਨਜ਼ੂਰੀ ਦੇ ਦਿੱਤੀ ਹੈ। ਇਸ ਨਾਲ ਕੁਦਰਤੀ ਆਫ਼ਤਾਂ ਕਾਰਨ ਫ਼ਸਲਾਂ ਦੇ ਹੁੰਦੇ ਨੁਕਸਾਨ ਲਈ ਕਿਸਾਨਾਂ ਨੂੰ ਢੁਕਵਾਂ ਮੁਆਵਜ਼ਾ ਮੁਹੱਈਆ ਕਰਵਾਇਆ ਜਾ ਸਕੇਗਾ। ਮੌਜੂਦਾ ਸਮੇਂ ਸੂਬਾਈ ਬਜਟ ਵਿੱਚੋਂ ਮੁਆਵਜ਼ਾ ਵੱਖਰੇ ਤੌਰ ਉਤੇ ਦਿੱਤਾ ਜਾਂਦਾ ਹੈ ਪਰ ਇਸ ਕਦਮ ਦਾ ਮੰਤਵ ਪ੍ਰਭਾਵਿਤ ਕਿਸਾਨਾਂ ਨੂੰ ਸਟੇਟ ਡਿਜ਼ਾਸਟਰ ਰਿਸਪਾਂਸ ਫੰਡ (ਐੱਸ.ਡੀ.ਆਰ.ਐੱਫ.) ਅਤੇ ਸੂਬਾਈ ਬਜਟ ਵਿਚੋਂ ਸਾਂਝੇ ਤੌਰ 'ਤੇ ਸਮਾਂਬੱਧ ਤਰੀਕੇ ਨਾਲ ਮੁਆਵਜ਼ਾ ਮੁਹੱਈਆ ਕਰਵਾਉਣ ਵਿਚ ਕੋਈ ਦਿੱਕਤ ਨਹੀਂ ਆਵੇਗੀ।
ਇਹ ਵੀ ਪੜ੍ਹੋ : ਪੰਜਾਬ ਕੈਬਨਿਟ ਦੀ ਮੀਟਿੰਗ ਵਿਚ ਅਹਿਮ ਫ਼ੈਸਲਿਆਂ 'ਤੇ ਲੱਗੀ ਮੋਹਰ, ਔਰਤਾਂ ਲਈ ਵੱਡਾ ਐਲਾਨ
ਐਨ.ਓ.ਸੀ. ਦੀ ਸ਼ਰਤ ਨੂੰ ਸਿਧਾਂਤਕ ਤੌਰ ਉਤੇ ਖ਼ਤਮ ਕਰਨ ਨੂੰ ਹਰੀ ਝੰਡੀ
ਮੰਤਰੀ ਮੰਡਲ ਨੇ ਜ਼ਮੀਨ-ਜਾਇਦਾਦ ਦੀ ਰਜਿਸਟਰੇਸ਼ਨ ਲਈ ਇਤਰਾਜ਼ਹੀਣਤਾ ਸਰਟੀਫਿਕੇਟ (ਐਨ.ਓ.ਸੀ.) ਦੀ ਸ਼ਰਤ ਨੂੰ ਸਿਧਾਂਤਕ ਤੌਰ ਉਤੇ ਖ਼ਤਮ ਕਰਨ ਦੀ ਸਹਿਮਤੀ ਦੇ ਦਿੱਤੀ। ਇਸ ਮਾਮਲੇ ਨੂੰ ਜਲਦੀ ਹੋਣ ਵਾਲੀ ਕੈਬਨਿਟ ਦੀ ਅਗਲੀ ਮੀਟਿੰਗ ਵਿਚ ਲਿਆਂਦਾ ਜਾਵੇਗਾ। ਇਸ ਫੈਸਲੇ ਦਾ ਇਕੋ-ਇਕ ਮੰਤਵ ਆਮ ਜਨਤਾ ਨੂੰ ਸਹੂਲਤ ਦੇਣਾ ਹੈ ਕਿਉਂਕਿ ਗੈਰ ਕਾਨੂੰਨੀ ਕਾਲੋਨਾਈਜ਼ਰ ਸਬਜ਼ਬਾਗ ਦਿਖਾ ਕੇ ਲੋਕਾਂ ਨੂੰ ਲੁੱਟਦੇ ਹਨ ਅਤੇ ਉਨ੍ਹਾਂ ਨੂੰ ਬਿਨਾਂ ਪ੍ਰਵਾਨਗੀ ਵਾਲੀਆਂ ਕਲੋਨੀਆਂ ਵੇਚ ਦਿੰਦੇ ਹਨ। ਬਾਅਦ ਵਿੱਚ ਇਨ੍ਹਾਂ ਕਾਲੋਨੀਆਂ ਵਿੱਚ ਰਹਿੰਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਲਈ ਇੱਧਰ-ਉੱਧਰ ਭਟਕਣਾ ਪੈਂਦਾ ਹੈ।
ਇਹ ਵੀ ਪੜ੍ਹੋ : ਅਕਾਲੀ ਦਲ ਨੂੰ ਵੱਡਾ ਝਟਕਾ, ਮੌਜੂਦਾ ਵਿਧਾਇਕ 'ਆਪ' 'ਚ ਸ਼ਾਮਲ
ਸੱਤ ਗ੍ਰਾਮ ਨਿਆਲਿਆ ਵਿੱਚ 49 ਆਸਾਮੀਆਂ ਸਿਰਜਣ ਦਾ ਫੈਸਲਾ
ਕੈਬਨਿਟ ਨੇ ਸੱਤ ਗ੍ਰਾਮ ਨਿਆਲਿਆ ਪਾਂਤੜਾ (ਪਟਿਆਲਾ), ਤਪਾ (ਬਰਨਾਲਾ), ਬੱਸੀ ਪਠਾਣਾਂ (ਫਤਹਿਗੜ੍ਹ ਸਾਹਿਬ), ਡੇਰਾ ਬਾਬਾ ਨਾਨਕ (ਗੁਰਦਾਸਪੁਰ), ਧਾਰ ਕਲਾਂ (ਪਠਾਨਕੋਟ), ਰਾਏਕੋਟ (ਲੁਧਿਆਣਾ) ਅਤੇ ਚਮਕੌਰ ਸਾਹਿਬ (ਰੂਪਨਗਰ) ਲਈ 49 ਅਸਾਮੀਆਂ ਸਿਰਜਣ ਨੂੰ ਵੀ ਪ੍ਰਵਾਨਗੀ ਦੇ ਦਿੱਤੀ। ਇਹ ਗ੍ਰਾਮ ਨਿਆਲਿਆ ਸਥਾਪਤ ਕਰਨ ਦਾ ਮੰਤਵ ਦੇਸ਼ ਦੇ ਹਰੇਕ ਨਾਗਰਿਕ ਦੀ ਨਿਆਂ ਤੱਕ ਆਸਾਨ ਪਹੁੰਚ ਯਕੀਨੀ ਬਣਾਉਣਾ ਹੈ। ਹੋਰ ਨਵੇਂ ਸਥਾਪਤ ਹੋਣ ਵਾਲੇ ਗ੍ਰਾਮ ਨਿਆਲਿਆ ਲੋਕਾਂ ਨੂੰ ਘਰਾਂ ਨੇੜੇ ਕਿਫ਼ਾਇਤੀ ਦਰਾਂ ਉਤੇ ਇਨਸਾਫ਼ ਯਕੀਨੀ ਬਣਾਉਣ ਦੇ ਨਾਲ-ਨਾਲ ਅਦਾਲਤਾਂ ਤੋਂ ਕੰਮ ਦੇ ਬੋਝ ਨੂੰ ਵੀ ਘਟਾਉਣਗੇ।
ਇਹ ਵੀ ਪੜ੍ਹੋ : ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ਵਿਚ ਭਾਰੀ ਮੀਂਹ ਦੀ ਸੰਭਾਵਨਾ, ਮੌਸਮ ਵਿਭਾਗ ਨੇ ਜਾਰੀ ਕੀਤਾ ਅਲਰਟ
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਘਰ ਸਾਹਮਣੇ ਮੋਟਰਸਾਈਕਲ ਖੜ੍ਹਾ ਕਰਨ ਨੂੰ ਲੈ ਕੇ ਭਿੜੇ ਗੁਆਂਢੀ, ਵਾਹਨਾਂ ਦੀ ਕੀਤੀ ਭੰਨਤੋੜ
NEXT STORY