ਚੰਡੀਗੜ੍ਹ : ਕਿਸਾਨ ਅੰਦੋਲਨ ਦੇ ਹੱਕ 'ਚ ਆਮ ਆਦਮੀ ਪਾਰਟੀ ਪੰਜਾਬ ਵਲੋਂ ਵੱਡਾ ਫ਼ੈਸਲਾ ਲਿਆ ਗਿਆ ਹੈ। ਪਾਰਟੀ ਨੇ ਕਿਸਾਨਾਂ ਦਾ ਸਮਰਥਨ ਕਰਦੇ ਹੋਏ ਪੰਜਾਬ 'ਚ ਆਪਣੀਆਂ 2 ਰੈਲੀਆਂ ਨੂੰ ਰੱਦ ਕਰ ਦਿੱਤਾ ਹੈ। ਇਹ ਰੈਲੀਆਂ 18 ਅਤੇ 22 ਫਰਵਰੀ ਨੂੰ ਹੋਣੀਆਂ ਸਨ।
ਇਹ ਵੀ ਪੜ੍ਹੋ : ਚੰਡੀਗੜ੍ਹ ਦੀਆਂ ਸੜਕਾਂ 'ਤੇ ਈ-ਰਿਕਸ਼ਾ ਚਲਾਉਂਦੀ ਹੈ ਪੂਜਾ, ਭਾਵੁਕ ਕਰ ਦੇਵੇਗੀ ਜ਼ਿੰਦਗੀ ਦੀ ਦਾਸਤਾਨ (ਤਸਵੀਰਾਂ)
ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਅਕਾਲੀ ਦਲ ਨੇ ਵੀ ਕਿਸਾਨਾਂ ਦੇ ਹੱਕ 'ਚ ਆਪਣੀ 'ਪੰਜਾਬ ਬਚਾਓ ਯਾਤਰਾ' ਨੂੰ ਮੁਲਤਵੀ ਕਰ ਦਿੱਤਾ ਸੀ। ਇਹ ਯਾਤਰਾ ਇਕ ਫਰਵਰੀ ਤੋਂ ਸ਼ੁਰੂ ਹੋਈ ਸੀ, ਜਿਸ ਨੂੰ ਰੋਕਣ ਦਾ ਐਲਾਨ ਪਾਰਟੀ ਪ੍ਰਧਾਨ ਸੁਖਬੀਰ ਬਾਦਲ ਵਲੋਂ ਕੀਤਾ ਗਿਆ ਸੀ।
ਇਹ ਵੀ ਪੜ੍ਹੋ : ਪੰਜਾਬ ਦਾ ਸਭ ਤੋਂ ਮਹਿੰਗਾ ਟੋਲ ਪਲਾਜ਼ਾ ਹੋਇਆ Free, ਕਿਸਾਨਾਂ ਨੇ ਹਰ ਪਾਸਿਓਂ ਘੇਰਿਆ (ਵੀਡੀਓ)
ਇਹ ਵੀ ਦੱਸਣਯੋਗ ਹੈ ਕਿ ਕਿਸਾਨਾਂ ਦੇ ਹੱਕ 'ਚ ਅੱਜ ਪੰਜਾਬ 'ਚ ਸਾਰੇ ਟੋਲ ਪਲਾਜ਼ਿਆਂ ਨੂੰ ਦੁਪਹਿਰ 2 ਵਜੇ ਤੱਕ ਫਰੀ ਕੀਤਾ ਗਿਆ ਹੈ ਅਤੇ ਇਸ ਦੇ ਨਾਲ ਹੀ ਰੇਲਾਂ ਦਾ ਚੱਕਾ ਵੀ ਜਾਮ ਕੀਤਾ ਗਿਆ ਹੈ।
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਕਿਸਾਨਾਂ ਨੇ Free ਕਰਵਾ ਦਿੱਤੇ ਪੰਜਾਬ ਦੇ Main ਟੋਲ ਪਲਾਜ਼ੇ, ਭਾਰੀ ਗਿਣਤੀ 'ਚ ਪੁਲਸ ਤਾਇਨਾਤ
NEXT STORY