ਚੰਡੀਗੜ੍ਹ : ਪੰਜਾਬ ਕੈਬਨਿਟ ਦੀ ਮੀਟਿੰਗ ਤੋਂ ਬਾਅਦ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸੰਬੋਧਨ ਕਰਦਿਆਂ ਸਭ ਤੋਂ ਪਹਿਲਾਂ 'ਅਧਿਆਪਕ ਦਿਵਸ' ਦੀਆਂ ਵਧਾਈਆਂ ਦਿੱਤੀਆਂ। ਕੈਬਨਿਟ ਮੀਟਿੰਗ ਬਾਰੇ ਬੋਲਦਿਆਂ ਹਰਪਾਲ ਚੀਮਾ ਨੇ ਕਿਹਾ ਕਿ ਇਸ ਮੀਟਿੰਗ ਦੌਰਾਨ ਕਈ ਅਹਿਮ ਫ਼ੈਸਲੇ ਲਏ ਗਏ ਹਨ। ਉਨ੍ਹਾਂ ਕਿਹਾ ਕਿ ਮੀਟਿੰਗ ਦੌਰਾਨ ਪੰਜਾਬ ਦੀ ਖੇਤੀਬਾੜੀ ਪਾਲਿਸੀ ਨੂੰ ਲੈ ਕੇ ਚਰਚਾ ਕੀਤੀ ਗਈ ਕਿ ਕਿਸ ਤਰ੍ਹਾਂ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਲਈ ਧਰਤੀ ਹੇਠਲਾ ਪਾਣੀ ਬਚਾ ਕੇ ਰੱਖਣਾ ਹੈ। ਉਨ੍ਹਾਂ ਕਿਹਾ ਕਿ ਅੱਜ ਪੰਜਾਬ ਦੇ ਜ਼ਿਆਦਾਤਰ ਬਲਾਕ ਡੇਂਜਰ ਜ਼ੋਨ 'ਚ ਚਲੇ ਗਏ ਹਨ ਅਤੇ ਧਰਤੀ ਹੇਠੋਂ ਪਾਣੀ ਖਿੱਚਣਾ ਬੇਹੱਦ ਮੁਸ਼ਕਲ ਹੋ ਗਿਆ ਹੈ।
ਇਹ ਵੀ ਪੜ੍ਹੋ : ਪੰਜਾਬ ਵਾਸੀ ਹੋ ਜਾਣ ਸਾਵਧਾਨ! ਜਾਰੀ ਹੋ ਗਈ ਚਿਤਾਵਨੀ, ਸੋਚ-ਸਮਝ ਕੇ ਨਿਕਲੋ ਘਰੋਂ
ਨਹਿਰੀ ਪਾਣੀ ਆਖ਼ਰੀ ਖੇਤ ਤੱਕ ਕਿਵੇਂ ਪਹੁੰਚਾਉਣਾ ਹੈ, ਇਸ ਬਾਰੇ ਵੀ ਵਿਚਾਰ-ਚਰਚਾ ਹੋਈ। ਉਨ੍ਹਾਂ ਕਿਹਾ ਕਿ ਅੱਜ ਹੀ ਪੰਜਾਬ ਦੇ ਕਿਸਾਨਾਂ ਨਾਲ ਮੁੱਖ ਮੰਤਰੀ ਦੀ ਮੀਟਿੰਗ ਹੋ ਰਹੀ ਹੈ ਅਤੇ ਉਨ੍ਹਾਂ ਨਾਲ ਵੀ ਖੇਤੀਬਾੜੀ ਪਾਲਿਸੀ ਨੂੰ ਲੈ ਕੇ ਵਿਚਾਰ-ਵਟਾਂਦਰਾ ਕੀਤਾ ਜਾਣਾ ਹੈ। ਕਿਸਾਨਾਂ ਨੂੰ ਮਿਲਣ ਮਗਰੋਂ ਬਹੁਤ ਜਲਦੀ ਪੰਜਾਬ ਦੀ ਖੇਤੀਬਾੜੀ ਪਾਲਿਸੀ ਬਾਰੇ ਐਲਾਨ ਕੀਤਾ ਜਾਵੇਗਾ ਪਰ ਸਭ ਤੋਂ ਪਹਿਲਾਂ ਕਿਸਾਨਾਂ ਦਾ ਸਲਾਹ ਲਈ ਜਾਵੇਗੀ। ਹਰਪਾਲ ਚੀਮਾ ਨੇ ਕਿਹਾ ਕਿ ਪੰਜਾਬ 'ਚ ਤਿੰਨ ਪਹੀਆ ਗੁੱਡਜ਼ ਗੱਡੀਆਂ ਨੂੰ ਵੀ ਵੱਡੀ ਰਾਹਤ ਮਿਲੀ ਹੈ। ਇਸ ਤੋਂ ਪਹਿਲਾਂ ਇਨ੍ਹਾਂ ਤੋਂ 3 ਮਹੀਨੇ ਦਾ ਟੈਕਸ ਵਸੂਲ ਕੀਤਾ ਜਾਂਦਾ ਸੀ ਪਰ ਹੁਣ ਇਹ ਫ਼ੈਸਲਾ ਲਿਆ ਗਿਆ ਹੈ ਕਿ ਜਿਹੜੇ ਪੁਰਾਣੇ ਵਾਹਨ ਹਨ, ਉਨ੍ਹਾਂ 'ਤੇ 3 ਮਹੀਨੇ ਦੀ ਸ਼ਰਤ ਨੂੰ ਹਟਾ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ : ਪੰਜਾਬ 'ਚ 5 ਦਿਨ ਸਰਕਾਰੀ ਦਫ਼ਤਰਾਂ 'ਚ ਨਹੀਂ ਹੋਵੇਗਾ ਕੋਈ ਕੰਮ, ਧਿਆਨ ਦੇਣ ਸੂਬੇ ਦੇ ਲੋਕ
ਹੁਣ ਇਕ ਸਾਲ ਦਾ ਇਕੱਠਾ ਟੈਕਸ ਲਿਆ ਜਾਵੇਗਾ। ਨਵੇਂ ਵਾਹਨਾਂ 'ਤੇ ਜੇਕਰ 4 ਸਾਲ ਦਾ ਇਕੱਠੇ ਟੈਕਸ ਭਰਿਆ ਜਾਂਦਾ ਹੈ ਤਾਂ ਉਨ੍ਹਾਂ ਨੂੰ 10 ਫ਼ੀਸਦੀ ਤੱਕ ਦੀ ਛੋਟ ਦਿੱਤੀ ਜਾਵੇਗੀ। ਇਸੇ ਤਰ੍ਹਾਂ 8 ਸਾਲ ਦੇ ਇਕੱਠੇ ਟੈਕਸ ਭਰਨ 'ਤੇ 20 ਫ਼ੀਸਦੀ ਛੋਟ ਦਿੱਤੀ ਜਾਵੇਗੀ। ਮੰਤਰੀ ਚੀਮਾ ਨੇ ਕਿਹਾ ਕਿ ਪੰਜਾਬ ਦੀ ਸਿੱਖਿਆ ਪਾਲਿਸੀ ਲਿਆਉਣ ਨੂੰ ਲੈ ਕੇ ਵੀ ਵਿਚਾਰਾਂ ਕੀਤੀਆਂ ਗਈਆਂ। ਇਸ ਦੇ ਲਈ ਸਕਿੱਲ ਅਤੇ ਟੈਕਨੀਕਲ ਬੇਸਡ ਪਾਲਿਸੀ 'ਤੇ ਚਰਚਾ ਕੀਤੀ ਗਈ। ਹਰਪਾਲ ਚੀਮਾ ਨੇ ਕਿਹਾ ਕਿ ਪੰਜਾਬ ਦੇ ਵੈਟ 'ਚ ਓ. ਟੀ. ਐੱਸ.-3 ਸਕੀਮ ਸਭ ਤੋਂ ਕਾਮਯਾਬ ਸਾਬਿਤ ਹੋਈ ਹੈ ਅਤੇ 164 ਕਰੋੜ, 35 ਲੱਖ ਪੰਜਾਬ ਦੇ ਖਜ਼ਾਨੇ 'ਚ ਆਏ ਅਤੇ 70311 ਲੋਕਾਂ ਨੂੰ ਸਕੀਮ ਦਾ ਲਾਭ ਮਿਲਿਆ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ 'ਚ ਓ. ਟੀ. ਐੱਸ.-3 ਸਕੀਮ ਦਾ ਦਾਇਰਾ ਵਧਾਇਆ ਜਾਵੇਗਾ ਅਤੇ ਇਸ ਨਾਲ ਕਾਰੋਬਾਰੀਆਂ ਨੂੰ ਫ਼ਾਇਦਾ ਹੋਵੇਗਾ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
CM ਭਗਵੰਤ ਮਾਨ ਵੱਲੋਂ ਪੁਲਸ ਦੇ ਆਧੁਨਿਕੀਕਰਨ 'ਤੇ ਦਿੱਤਾ ਜਾ ਰਿਹੈ ਜ਼ੋਰ, SSF ਤਹਿਤ ਬਚੀਆਂ ਕਈ ਜਾਨਾਂ
NEXT STORY