ਚੰਡੀਗੜ੍ਹ : ਸ਼ਿਵ ਸੈਨਾ ਆਗੂ ਸੁਧੀਰ ਸੂਰੀ ਦਾ ਪੁਲਸ ਸੁਰੱਖਿਆ ਦੌਰਾਨ ਹੋਏ ਕਤਲ ਤੋਂ ਬਾਅਦ ਪੰਜਾਬ ਸਰਕਾਰ ਵੱਡਾ ਕਦਮ ਚੁੱਕਣ ਜਾ ਰਹੀ ਹੈ। ਪੰਜਾਬ ਸਰਕਾਰ ਨੇ ਮਸ਼ਹੂਰ ਹਸਤੀਆਂ ਦੀ ਸੁਰੱਖਿਆ ’ਚ ਤਾਇਨਾਤ ਮੁਲਾਜ਼ਮਾਂ ਨੂੰ ਵਿਸ਼ੇਸ਼ ਸਿਖਲਾਈ ਦੇਣ ਦਾ ਫ਼ੈਸਲਾ ਕੀਤਾ ਹੈ। ਇਸ ਸਿਖਲਾਈ ਲਈ ਖਾਸ ਕਿਸਮ ਦਾ ਪਲਾਨ ਤਿਆਰ ਕੀਤਾ ਜਾ ਰਿਹਾ ਹੈ। ਸੁਰੱਖਿਆ ਮੁਲਾਜ਼ਮਾਂ ਨੂੰ ਕਮਾਂਡੋ ਪੱਧਰ ਦੀ ਵਿਸ਼ੇਸ਼ ਸਿਖਲਾਈ ਦਿੱਤੀ ਜਾਵੇਗੀ। ਇਸ ਯੋਜਨਾ ਦੇ ਤਹਿਤ ਸੁਰੱਖਿਆ ’ਚ ਤਾਇਨਾਤ ਹੋਣ ਵਾਲੇ ਮੁਲਾਜ਼ਮਾਂ ਨੂੰ ਕਮਾਂਡੋ ਦੇ ਪੱਧਰ ਦੀ ਦਿੱਤੀ ਜਾਣ ਵਾਲੀ ਸਿਖਲਾਈ ਵਿਚ ਮੁਲਾਜ਼ਮਾਂ ਦੀ ਸਰੀਰਕ ਫਿਟਨੈੱਸ ਦਾ ਖਾਸ ਤੌਰ ’ਤੇ ਧਿਆਨ ਰੱਖਿਆ ਜਾਵੇਗਾ। ਇਹ ਸਿਖਾਲਾਈ ਵੱਡੀਆਂ ਸ਼ਖਸੀਅਤਾਂ ਦੀ ਸੁਰੱਖਿਆ ਵਿਚ ਤਾਇਨਾਤ ਮੁਲਾਜ਼ਮਾਂ ਨੂੰ ਦਿੱਤੀ ਜਾਵੇਗੀ। ਹੋਮ ਗਾਰਡ, ਕਾਂਸਟੇਬਲ ਜਾਂ ਹੋਰ ਅਫ਼ਸਰਾਂ ਨੂੰ ਉਨ੍ਹਾਂ ਦੀ ਪੋਸਟ ਅਨੁਸਾਰ ਵਿਸ਼ੇਸ਼ ਸਿਖਲਾਈ ਦਿੱਤੀ ਜਾਵੇਗੀ ਤਾਂ ਜੋ ਉਹ ਹਰ ਤਰ੍ਹਾਂ ਦੇ ਆਪ੍ਰੇਸ਼ਨਾਂ ਵਿਚ ਕਿਸੇ ਵੀ ਸਥਿਤੀ ਵਿਚ ਦੁਸ਼ਮਣ ਦਾ ਮੁਕਾਬਲਾ ਕਰਨ ਦੇ ਯੋਗ ਹੋ ਸਕਣ।
ਇਹ ਵੀ ਪੜ੍ਹੋ : ਜ਼ੋਰ-ਸ਼ੋਰ ਨਾਲ ਚੱਲ ਰਹੇ ਵਿਆਹ ’ਚ ਅਚਾਨਕ ਪਿਆ ਭੜਥੂ, ਲਾੜੇ ਪਿੱਛੇ ਆਈ ਕੁੜੀ ਦੇ ਬੋਲ ਸੁਣ ਲਾੜੀ ਦੇ ਉੱਡੇ ਹੋਸ਼
ਪੁਲਸ ਸੁਰੱਖਿਆ ’ਚ ਹੋਇਆ ਸੀ ਹਿੰਦੂ ਆਗੂ ਸੁਧੀਰ ਸੂਰੀ ਦਾ ਕਤਲ
ਇਥੇ ਇਹ ਖਾਸ ਤੌਰ ’ਤੇ ਦੱਸਣਯੋਗ ਹੈ ਕਿ ਹਿੰਦੂ ਆਗੂ ਸੁਧੀਰ ਸੂਰੀ ਦਾ 5 ਨਵੰਬਰ ਨੂੰ ਉਸ ਵੇਲੇ ਦਿਨ ਦਿਹਾੜੇ ਗੋਲ਼ੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ, ਜਦੋਂ ਉਹ ਸ਼ਾਂਤਮਈ ਢੰਗ ਨਾਲ ਧਰਨਾ ਪ੍ਰਦਰਸ਼ਨ ਕਰ ਰਹੇ ਸਨ। ਸੂਰੀ ਨੂੰ ਪੰਜਾਬ ਪੁਲਸ ਨੇ ਵਾਈ ਸ਼੍ਰੇਣੀ ਦੀ ਸੁਰੱਖਿਆ ਦਿੱਤੀ ਹੋਈ ਸੀ ਅਤੇ ਉਨ੍ਹਾਂ ਦੀ ਸਰੱਖਿਆ ਵਿਚ 16 ਤੋਂ ਵੱਧ ਮੁਲਾਜ਼ਮ ਤਾਇਨਾਤ ਸਨ। ਇਸ ਤੋਂ ਇਲਾਵਾ ਜਿਸ ਸਮੇਂ ਸੂਰੀ ਦਾ ਕਤਲ ਕੀਤਾ ਗਿਆ, ਉਸ ਸਮੇਂ ਪੰਜਾਬ ਪੁਲਸ ਦੇ ਉੱਚ ਅਧਿਕਾਰੀ ਵੀ ਮੌਕਾ ਵਾਰਦਾਤ ’ਤੇ ਮੌਜੂਦ ਸਨ ਅਤੇ ਸੂਰੀ ਨਾਲ ਬਕਾਇਦਾ ਗੱਲਬਾਤ ਕਰ ਰਹੇ ਸਨ। ਇਸ ਦੌਰਾਨ ਪੁਲਸ ਦੇ ਸਾਹਮਣੇ ਹੀ ਨੌਜਵਾਨ ਨੇ ਇਕ ਤੋਂ ਬਾਅਦ ਇਕ ਪੰਜ ਗੋਲ਼ੀਆਂ ਮਾਰ ਕੇ ਸੂਰੀ ਦਾ ਕਤਲ ਕਰ ਦਿੱਤਾ। ਹਾਲਾਂਕਿ ਕਾਤਲ ਨੂੰ ਮੌਕੇ ’ਤੇ ਹੀ ਗ੍ਰਿਫ਼ਤਾਰ ਕਰ ਲਿਆ ਗਿਆ, ਪਰ ਪੁਲਸ ਸੁਰੱਖਿਆ ਵਿਚ ਹੋਈ ਹਿੰਦੂ ਆਗੂ ਦੇ ਕਤਲ ਨੇ ਪੰਜਾਬ ਪੁਲਸ ਦੀ ਕਾਰਗੁਜ਼ਾਰੀ ’ਤੇ ਵੱਡੇ ਸਵਾਲ ਖੜ੍ਹੇ ਕੀਤੇ ਹਨ।
ਇਹ ਵੀ ਪੜ੍ਹੋ : ਕਿਡਨੀਆਂ ਫੇਲ੍ਹ ਹੋਣ ਦੇ ਬਾਵਜੂਦ ਬੁਲੰਦੀਆਂ ਦੇ ਮੁਕਾਮ ’ਤੇ ਪਹੁੰਚੀ ਟਾਂਡਾ ਦੀ ਧੀ, ਉਹ ਕਰ ਵਿਖਾਇਆ ਜੋ ਸੋਚਿਆ ਨਾ ਸੀ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।
ਖੰਨਾ : ਨਿੱਜੀ ਸਕੂਲ ਦੇ ਸਮਾਗਮ 'ਚ ਦਾਦਾ-ਦਾਦੀ ਦੀ ਐਂਟਰੀ ਬੈਨ 'ਤੇ ਸਿੱਖਿਆ ਮੰਤਰੀ ਨੇ ਲਿਆ ਸਖ਼ਤ ਐਕਸ਼ਨ
NEXT STORY