ਮੋਹਾਲੀ (ਰਣਬੀਰ) : ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅਕਾਦਮਿਕ ਸਾਲ 2025-26 ਦੌਰਾਨ ਅੱਠਵੀਂ, ਨੌਵੀਂ, ਦਸਵੀਂ, ਗਿਆਰਵੀਂ ਤੇ ਬਾਰ੍ਹਵੀਂ ਸ਼੍ਰੇਣੀਆਂ ਦੇ ਵਿਦਿਆਰਥੀਆਂ ਲਈ ਦਾਖ਼ਲੇ ਦੀ ਮਿਤੀ 15 ਜੁਲਾਈ ਤੋਂ ਵਧਾ ਕੇ 1 ਅਗਸਤ ਕਰ ਦਿੱਤੀ ਹੈ। ਮਿਤੀ ’ਚ ਵਾਧੇ ਦੀਆਂ ਮਿਤੀਆਂ ਅਨੁਸਾਰ ਰਜਿਸਟ੍ਰੇਸ਼ਨ/ਕੰਟੀਨਿਊਸ਼ਨ ਲਈ ਨਵਾਂ ਸ਼ਡਿਊਲ ਜਾਰੀ ਕੀਤਾ ਗਿਆ। ਨਵੇਂ ਸ਼ਡਿਊਲ ਅਨੁਸਾਰ ਰਜਿਸਟ੍ਰੇਸ਼ਨ/ਕੰਟੀਨਿਊਸ਼ਨ ਦੀ ਮਿਤੀ ’ਚ ਵੀ ਵਾਧਾ ਕਰਦਿਆਂ 28 ਜੁਲਾਈ ਤੋਂ 6 ਅਗਸਤ ਬਿਨਾਂ ਲੇਟ ਫ਼ੀਸ ਵਾਧਾ ਕੀਤਾ ਗਿਆ ਹੈ। ਇਸ ਉਪਰੰਤ ਪ੍ਰਤੀ ਵਿਦਿਆਰਥੀ ਲੇਟ ਫ਼ੀਸ ਨਾਲ 7 ਅਗਸਤ, 2025 ਤੋਂ 9 ਸਤੰਬਰ ਤੱਕ ਸ਼ਡਿਊਲ ਨਿਰਧਾਰਿਤ ਕੀਤਾ ਗਿਆ ਹੈ।
ਇਹ ਵੀ ਪੜ੍ਹੋ : ਮੌਸਮ ਵਿਭਾਗ ਦੇ ਅਲਰਟ ਵਿਚਾਲੇ ਪੰਜਾਬੀਆਂ ਲਈ ADVISORY ਜਾਰੀ, ਸਾਵਧਾਨ ਰਹਿਣ ਦੀ ਸਲਾਹ (ਵੀਡੀਓ)
ਸ਼ਡਿਊਲ ਤੇ ਹਦਾਇਤਾਂ ਸਕੂਲਾਂ ਦੀ ਲਾਗ-ਇਨ ਆਈ. ਡੀ. ਤੇ ਬੋਰਡ ਦੀ ਵੈੱਬਸਾਈਟ ’ਤੇ ਮੁਹੱਈਆ ਹਨ। ਪੰਜਾਬ ਸਕੂਲ ਸਿੱਖਿਆ ਬੋਰਡ ਦੇ ਚੇਅਰਮੈਨ ਡਾ. ਅਮਰਪਾਲ ਸਿੰਘ ਨੇ ਸ਼ਡਿਊਲ ਜਾਰੀ ਕਰਦਿਆਂ ਦੱਸਿਆ ਕਿ ਰਜਿਸਟ੍ਰੇਸ਼ਨ/ਕੰਟੀਨਿਊਸ਼ਨ ਕਰਨ ਲਈ ਬੋਰਡ ਵੱਲੋਂ ਨਿਰਧਾਰਿਤ/ਜਾਰੀ ਕੀਤੇ ਗਏ ਸ਼ਡਿਊਲ (ਸਮਾਂ ਸਾਰਨੀ) ਅਨੁਸਾਰ ਵਿਦਿਆਰਥੀਆਂ ਦੀ ਰਜਿਸਟ੍ਰੇਸ਼ਨ ਦਾ ਕੰਮ ਮੁਕੰਮਲ ਕਰਵਾਉਣ ਲਈ ਤਰਜ਼ੀਹ ਦੇਣ ਲਈ ਜ਼ੋਰ ਦਿੱਤਾ ਗਿਆ।
ਇਹ ਵੀ ਪੜ੍ਹੋ : ਪੰਜਾਬ 'ਚ 22, 23, 24 ਨੂੰ ਭਾਰੀ ਮੀਂਹ ਦੀ Warning, ਇਨ੍ਹਾਂ 11 ਜ਼ਿਲ੍ਹਿਆਂ 'ਚ ਹਾਲਾਤ ਹੋ ਸਕਦੇ ਨੇ ਖ਼ਰਾਬ
ਉਨ੍ਹਾਂ ਕਿਹਾ ਕਿ ਸੂਬੇ ਅੰਦਰ ਕੋਈ ਵੀ ਵਿਦਿਆਰਥੀ ਸਿੱਖਿਆ ਤੋਂ ਵਾਂਝਾ ਨਹੀਂ ਰਹੇਗਾ। ਉਨ੍ਹਾਂ ਕਿਹਾ ਕਿ ਨਿਰਧਾਰਤ ਸ਼ਡਿਊਲ ਅਧੀਨ ਦਿੱਤੇ ਗਏ ਸਮੇਂ ਤੋਂ ਬਾਅਦ ਹੋਰ ਸਮੇਂ ’ਚ ਵਾਧਾ ਨਹੀ ਕੀਤਾ ਜਾਵੇਗਾ। ਜੇਕਰ ਕੋਈ ਵੀ ਵਿਦਿਆਰਥੀ ਕਿਸੇ ਕਾਰਨ ਰਜਿਸਟ੍ਰੇਸ਼ਨ ਤੋਂ ਵਾਂਝਾ ਰਹਿ ਜਾਂਦਾ ਹੈ ਜਾਂ ਫਾਈਨਲ ਸਬਮਿਟ ਕਰਨ ਤੋਂ ਰਹਿ ਜਾਂਦਾ ਹੈ ਤਾਂ ਉਸ ਦੀ ਨਿਰੋਲ ਜ਼ਿੰਮੇਵਾਰੀ ਸਬੰਧਿਤ ਸਕੂਲ ਮੁਖੀ ਦੀ ਹੀ ਹੋਵੇਗੀ। ਅਜਿਹੇ ਵਿਦਿਆਰਥੀਆਂ ਦੀ ਨਿਰਧਾਰਿਤ ਸ਼ਡਿਊਲ ਤੋਂ ਬਾਅਦ ਆਨਲਾਈਨ ਐਂਟਰੀ/ਰਜਿਸਟ੍ਰੇਸ਼ਨ ਕਰਨ ਦਾ ਕੋਈ ਹੋਰ ਮੌਕਾ ਨਹੀਂ ਦਿੱਤਾ ਜਾਵੇਗਾ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਮਾਸੂਮ ਬੱਚਿਆਂ ਦੇ ਭਵਿੱਖ ਨੂੰ ਬਿਹਤਰ ਬਣਾਉਣ ਲਈ ਡੀ. ਸੀ. ਖ਼ੁਦ ਸੜਕਾਂ ’ਤੇ ਨਿਕਲੇ
NEXT STORY