ਚੰਡੀਗੜ੍ਹ : ਪੰਜਾਬ ਕੈਬਨਿਟ ਦੀ ਮੀਟਿੰਗ ਮਗਰੋਂ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਵਿੱਤ ਮੰਤਰੀ ਹਰਪਾਲ ਚੀਮਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਪਹਿਲਾਂ ਅਸੀਂ ਲੋਕਾਂ ਨੂੰ ਗਾਰੰਟੀ ਦਿੱਤੀ ਸੀ ਕਿ ਅਸੀਂ ਹਰ ਘਰ ਨੂੰ 300 ਯੂਨਿਟ ਬਿਜਲੀ ਮੁਫ਼ਤ ਦੇਵਾਂਗੇ।
ਇਹ ਵੀ ਪੜ੍ਹੋ : ਪੰਜਾਬ ਵਾਸੀ ਹੋ ਜਾਣ ਸਾਵਧਾਨ! ਜਾਰੀ ਹੋ ਗਈ ਚਿਤਾਵਨੀ, ਸੋਚ-ਸਮਝ ਕੇ ਨਿਕਲੋ ਘਰੋਂ
ਸਰਕਾਰ ਬਣਨ ਤੋਂ ਬਾਅਦ ਪਹਿਲੇ 3 ਮਹੀਨਿਆਂ ਅੰਦਰ ਵੱਡਾ ਫ਼ੈਸਲਾ ਲਿਆ ਗਿਆ ਅਤੇ 90 ਫ਼ੀਸਦੀ ਘਰੇਲੂ ਕੁਨੈਕਸ਼ਨਾਂ 'ਤੇ 300 ਯੂਨਿਟ ਪ੍ਰਤੀ ਮਹੀਨਾ ਹਰ ਘਰ ਨੂੰ ਬਿਜਲੀ ਮੁਫ਼ਤ ਕਰ ਦਿੱਤੀ ਗਈ। ਇਸ ਦੇ ਨਾਲ 90 ਫ਼ੀਸਦੀ ਲੋਕਾਂ ਨੂੰ ਬਿਜਲੀ ਦੇ ਬਿੱਲ ਜ਼ੀਰੋ ਆਉਂਦੇ ਹਨ।
ਇਹ ਵੀ ਪੜ੍ਹੋ : ਪੰਜਾਬ 'ਚ 5 ਦਿਨ ਸਰਕਾਰੀ ਦਫ਼ਤਰਾਂ 'ਚ ਨਹੀਂ ਹੋਵੇਗਾ ਕੋਈ ਕੰਮ, ਧਿਆਨ ਦੇਣ ਸੂਬੇ ਦੇ ਲੋਕ
ਉਨ੍ਹਾਂ ਕਿਹਾ ਕਿ ਇਕ ਹੋਰ ਸਬਸਿਡੀ ਚੰਨੀ ਸਰਕਾਰ ਨੇ ਜਾਰੀ ਕੀਤੀ ਸੀ ਅਤੇ ਇਸ ਦੇ ਮੱਦੇਨਜ਼ਰ 7 ਕਿੱਲੋਵਾਟ ਤੱਕ 3 ਰੁਪਏ ਪ੍ਰਤੀ ਯੂਨਿਟ ਰਾਹਤ ਦਿੱਤੀ ਗਈ ਸੀ, ਉਸ ਫ਼ੈਸਲੇ ਨੂੰ ਵਾਪਸ ਲੈ ਲਿਆ ਗਿਆ ਹੈ। ਪੰਜਾਬ ਸਰਕਾਰ ਦਾ ਕਹਿਣਾ ਹੈ ਕਿ ਇਸ ਨਾਲ ਸਰਕਾਰ ਨੂੰ 1800 ਕਰੋੜ ਰੁਪਏ ਦਾ ਫ਼ਾਇਦਾ ਹੋਵੇਗਾ ਪਰ 300 ਯੂਨਿਟ ਪ੍ਰਤੀ ਮਹੀਨਾ ਮੁਫ਼ਤ ਬਿਜਲੀ ਪੰਜਾਬ ਦੇ ਲੋਕਾਂ ਨੂੰ ਮਿਲਦੀ ਰਹੇਗੀ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਸਪੱਸ਼ਟੀਕਰਨ ਦੇਣ ਪਹੁੰਚੇ ਬਿਕਰਮ ਮਜੀਠੀਆ
NEXT STORY