ਚੰਡੀਗੜ੍ਹ : ਪੰਜਾਬ ਵਿਧਾਨ ਸਭਾ 'ਚ ਬੇਅਦਬੀ ਬਿੱਲ 'ਤੇ ਵੱਡਾ ਫ਼ੈਸਲਾ ਲਿਆ ਗਿਆ ਹੈ। ਇਸ ਸਬੰਧੀ ਮੁੱਖ ਮੰਤਰੀ ਭਗਵੰਤ ਮਾਨ ਨੇ ਸਦਨ ਅੰਦਰ ਮਤਾ ਰੱਖਿਆ ਕਿ ਇਸ ਬਿੱਲ 'ਤੇ ਸਾਰੇ ਧਰਮਾਂ ਅਤੇ ਲੋਕਾਂ ਦੀ ਰਾਏ ਲੈਣ ਤੋਂ ਬਾਅਦ ਹੀ ਕੋਈ ਫ਼ੈਸਲਾ ਲਿਆ ਜਾਵੇ। ਮੁੱਖ ਮੰਤਰੀ ਨੇ ਕਿਹਾ ਕਿ ਇਸ ਬਿੱਲ ਲਈ ਸਾਰੇ ਧਰਮਾਂ ਦੀਆਂ ਜੱਥੇਬੰਦੀਆਂ ਨਾਲ ਗੱਲਬਾਤ ਕੀਤੀ ਜਾਵੇਗੀ ਅਤੇ ਇਸ ਦੇ ਨਾਲ ਹੀ 3 ਕਰੋੜ ਪੰਜਾਬੀਆਂ ਦੀ ਵੀ ਸਲਾਹ ਲਈ ਜਾਵੇਗੀ ਤਾਂ ਜੋ ਇਸ ਬਿੱਲ 'ਚ ਕਿਸੇ ਤਰ੍ਹਾਂ ਦੀ ਵੀ ਤਰੁੱਟੀ ਨਾ ਰਹਿ ਜਾਵੇ। ਉਨ੍ਹਾਂ ਕਿਹਾ ਕਿ ਇਹ ਕਾਨੂੰਨ ਸਲਾਹ-ਮਸ਼ਵਰਾ ਕਰਕੇ ਹੀ ਬਣਾਇਆ ਜਾਣਾ ਚਾਹੀਦਾ ਹੈ ਕਿਉਂਕਿ ਇਹ ਸਦੀਆਂ ਤੱਕ ਚੱਲੇਗਾ। ਇਸੇ 'ਤੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵੀ ਸਹਿਮਤੀ ਜਤਾਈ। ਇਸ ਫ਼ੈਸਲੇ ਤੋਂ ਬਾਅਦ ਹੁਣ ਇਹ ਬਿੱਲ ਸਿਲੈਕਟ ਕਮੇਟੀ ਨੂੰ ਸੌਂਪਿਆ ਜਾਵੇਗਾ, ਜਿਸ ਦਾ ਗਠਨ ਸਪੀਕਰ ਵਲੋਂ ਕੀਤਾ ਜਾਵੇਗਾ।
ਇਹ ਵੀ ਪੜ੍ਹੋ : ਪੰਜਾਬ 'ਚ 3 ਦਿਨ ਸਰਕਾਰੀ ਛੁੱਟੀਆਂ ਦਾ ਐਲਾਨ, ਬੰਦ ਰਹਿਣਗੇ ਸਕੂਲ, ਕਾਲਜ ਤੇ ਦਫ਼ਤਰ
ਸਿਲੈਕਟ ਕਮੇਟੀ ਲੋਕਾਂ ਦੀ ਰਾਏ ਲੈ ਕੇ ਆਪਣੀ ਰਿਪੋਰਟ 6 ਮਹੀਨਿਆਂ ਦੇ ਅੰਦਰ-ਅੰਦਰ ਪੇਸ਼ ਕਰੇਗੀ, ਜਿਸ ਤੋਂ ਬਾਅਦ ਇਸ ਬਿੱਲ ਨੂੰ ਪਾਸ ਕੀਤਾ ਜਾਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਅਸੀਂ ਜ਼ਿੰਦਾ ਗੁਰੂ ਮੰਨਦੇ ਹਾਂ। ਪਿਛਲੇ ਕਈ ਸਾਲਾਂ ਤੋਂ ਜੋ ਘਟਨਾਵਾਂ ਹੋਈਆਂ, ਹਰ ਇਕ ਬੰਦ ਦੇ ਹਿਰਦੇ ਵਲੂੰਧਰੇ ਗਏ, ਭਾਵੇਂ ਉਹ ਕਿਸੇ ਵੀ ਧਰਮ ਨਾਲ ਸਬੰਧਿਤ ਸੀ। ਮੁੱਖ ਮੰਤਰੀ ਨੇ ਇਸ ਮੌਕੇ ਡਾ. ਅੰਬੇਡਕਰ ਸਾਹਿਬ ਜੀ ਦੀ ਮੂਰਤੀ ਨੂੰ ਨੁਕਸਾਨ ਪਹੁੰਚਾਉਣ ਬਾਰੇ ਵੀ ਸਦਨ 'ਚ ਗੱਲ ਕੀਤੀ। ਉਨ੍ਹਾਂ ਕਿਹਾ ਕਿ ਬੇਅਦਬੀ ਦੇ ਦੋਸ਼ੀ 2-3 ਸਾਲਾਂ ਬਾਅਦ ਬਾਹਰ ਆ ਕੇ ਫਿਰ ਲਲਕਾਰੇ ਮਾਰਨ ਲੱਗ ਜਾਂਦੇ ਹਨ ਅਤੇ ਉਨ੍ਹਾਂ ਦਾ ਸਨਮਾਨ ਹੋਣ ਲੱਗ ਜਾਂਦਾ ਹੈ, ਜਿਸ ਕਾਰਨ ਇਹ ਕਾਨੂੰਨ ਬਹੁਤ ਜ਼ਰੂਰੀ ਹੈ ਕਿਉਂਕਿ ਜੇਕਰ ਬੇਅਦਬੀ ਦੇ ਦੋਸ਼ੀਆਂ ਨੂੰ ਮਿਸਾਲੀ ਸਜ਼ਾ ਨਹੀਂ ਮਿਲੇਗੀ ਤਾਂ ਫਿਰ ਕੋਈ ਡਰੇਗਾ ਹੀ ਨਹੀਂ।
ਇਹ ਵੀ ਪੜ੍ਹੋ : ਮੁਫ਼ਤ ਇਲਾਜ ਤੋਂ ਪਹਿਲਾਂ ਪੰਜਾਬੀਆਂ ਨੂੰ ਲੈ ਕੇ ਹੈਰਾਨ ਕਰਦਾ ਖ਼ੁਲਾਸਾ, ਹੋਸ਼ ਉਡਾ ਦੇਵੇਗੀ ਇਹ ਰਿਪੋਰਟ
ਉਨ੍ਹਾਂ ਕਿਹਾ ਕਿ ਬੇਅਦਬੀਆਂ ਕਰਨ ਲਈ ਮਾਨਸਿਕ ਤੌਰ 'ਤੇ ਰੋਗੀ ਹੀ ਕਿਉਂ ਜਾਂਦੇ ਹਨ। ਉਨ੍ਹਾਂ ਕਿਹਾ ਕਿ ਅਮਰੀਕਾ, ਕੈਨੇਡਾ ਨੇ ਹੇਠਲਾ ਪਾਣੀ ਅਜੇ ਛੇੜਿਆ ਨਹੀਂ ਹੈ ਅਤੇ ਤੇਲ ਲਈ ਵੀ ਉਹ ਲੜਦੇ ਹਨ ਪਰ ਪੰਜਾਬ 'ਚ ਪਰਾਲੀ, ਦੁਸਹਿਰਾ ਅਤੇ ਦੀਵਾਲੀ 'ਤੇ ਇੰਨੇ ਪਟਾਕੇ ਚੱਲਦੇ ਹਨ ਕਿ ਹੱਦ ਤੋਂ ਜ਼ਿਆਦਾ ਪ੍ਰਦੂਸ਼ਣ ਪੰਜਾਬ 'ਚ ਹੋ ਜਾਂਦਾ ਹੈ। ਉਨ੍ਹਾਂ ਕਿਹਾ ਕਿ ਮੈਨੂੰ ਲੱਗਦਾ ਹੈ ਕਿ ਅਸੀਂ ਆਕਸੀਜਨ 'ਤੇ ਤਾਂ ਰਹੇ ਹੀ ਨਹੀਂ, ਸਗੋਂ ਹੋਰ ਹੀ ਕਿਸੇ ਗੈਸ 'ਤੇ ਹੋ ਗਏ ਹਾਂ। ਮੁੱਖ ਮੰਤਰੀ ਨੇ ਕਿਹਾ ਕਿ ਸਾਨੂੰ ਆਪਣਾ ਵਾਤਾਵਰਣ ਸੰਭਾਲਣਾ ਚਾਹੀਦਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਜਿਹੜਾ ਵੀ ਪਵਿੱਤਰ ਗ੍ਰੰਥਾਂ ਦੀ ਬੇਅਦਬੀ ਕਰਨ ਦੀ ਕੋਸ਼ਿਸ਼ ਕਰੇਗਾ, ਫਿਰ ਉਹ ਬਾਹਰ ਨਹੀਂ ਆ ਸਕਦਾ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ : ਪਰਿਵਾਰ 'ਤੇ ਕਹਿਰ ਬਣ ਕੇ ਪਿਆ ਮੀਂਹ, ਪੱਤਿਆਂ ਵਾਂਗ ਡਿੱਗਿਆ ਮਕਾਨ, ਪੈ ਗਿਆ ਚੀਕ-ਚਿਹਾੜਾ
NEXT STORY