ਮੋਗਾ (ਕਸ਼ਿਸ਼ ਸਿੰਗਲਾ) : ਗਰਮੀ ਕਾਰਨ ਤਾਪਮਾਨ ਵਿਚ ਜੋ ਵਾਧਾ ਹੋਇਆ ਹੈ ਇਸ ਨਾਲ ਵਿਦਿਆਰਥੀਆਂ ਦੀ ਸਿਹਤ ਉੱਤੇ ਮਾੜਾ ਅਸਰ ਪੈ ਸਕਦਾ ਹੈ, ਜਿਸਦੇ ਮੱਦੇਨਜਰ ਵਿਦਿਆਰਥੀਆਂ ਦੀ ਸਿਹਤ ਸੁਰੱਖਿਆ ਦੇ ਹਿਤ ਵਿਚ ਡਿਪਟੀ ਕਮਿਸ਼ਨਰ ਮੋਗਾ ਸਾਗਰ ਸੇਤੀਆ ਨੇ ਜ਼ਿਲ੍ਹਾ ਮੋਗਾ ਦੇ ਸਮੂਹ ਸਰਕਾਰੀ, ਸਰਕਾਰੀ ਸਹਾਇਤਾ ਪ੍ਰਾਪਤ ਅਤੇ ਨਿੱਜੀ ਸਕੂਲਾਂ ਨੂੰ ਮਹੱਤਵਪੂਰਨ ਹਦਾਇਤਾਂ ਜਾਰੀ ਕੀਤੀਆਂ ਹਨ। ਡਿਪਟੀ ਕਮਿਸ਼ਨਰ ਨੇ ਇਨ੍ਹਾਂ ਹਦਾਇਤਾਂ ਵਿਚ ਕਿਹਾ ਹੈ ਕਿ ਗਰਮੀ ਦੀ ਲਹਿਰ (ਹੀਟ ਵੇਵ) ਦੇ ਮੱਦੇਨਜ਼ਰ ਜ਼ਿਲ੍ਹਾ ਮੋਗਾ ਦੇ ਸਮੂਹ ਸਕੂਲਾਂ ਵਿਚ ਹਰ ਘੰਟੇ ਬਾਅਦ ਪਾਣੀ ਪੀਣ ਲਈ ਲਾਜ਼ਮੀ ਵਾਟਰ ਬ੍ਰੇਕ/ਘੰਟੀ ਹੋਵੇਗੀ ਤਾਂ ਜੋ ਸਮੂਹ ਵਿਦਿਆਰਥੀਆਂ ਨੂੰ ਡੀਹਾਈਡ੍ਰੇਸ਼ਨ ਤੋਂ ਬਚਾਇਆ ਜਾ ਸਕੇ।
ਇਹ ਵੀ ਪੜ੍ਹੋ : ਪੰਜਾਬ : ਸਕੂਲ 'ਚ ਤੁਰੰਤ ਕੀਤੀ ਗਈ ਛੁੱਟੀ, ਇਸ ਕਾਰਣ ਲਿਆ ਗਿਆ ਫ਼ੈਸਲਾ
ਉਨ੍ਹਾਂ ਕਿਹਾ ਕਿ ਸਕੂਲ ਮੁਖੀ ਇਹ ਯਕੀਨੀ ਬਣਾਉਣਗੇ ਕਿ ਵਿਦਿਆਰਥੀਆਂ ਨੂੰ ਨਿਯਮਿਤ ਤੌਰ ‘ਤੇ ਸਹੀ ਮਾਤਰਾ ਵਿਚ ਪਾਣੀ ਪੀਣ ਲਈ ਉਤਸ਼ਾਹਿਤ ਕੀਤਾ ਜਾ ਰਿਹਾ ਹੈ ਤਾਂ ਕਿ ਵਿਦਿਆਰਥੀ ਲੰਬੇ ਸਮੇਂ ਤੱਕ ਗਰਮੀ ਦੇ ਸੰਪਰਕ ਵਿਚ ਨਾ ਰਹਿਣ। ਸਵੇਰ ਦੀਆਂ ਸਭਾਵਾਂ, ਬਾਹਰੀ ਗਤੀਵਿਧੀਆਂ ਅਤੇ ਉੱਚ ਗਰਮੀ ਵਾਲੇ ਸਮੇਂ ਦੌਰਾਨ ਹੋਣ ਵਾਲੀਆਂ ਸਰੀਰਿਕ ਕਸਰਤਾਂ ਨੂੰ ਘਟਾਇਆ ਜਾਵੇ ਜਾਂ ਦਿਨ ਦੇ ਠੰਡੇ ਸਮਿਆਂ ਵਿਚ ਤਬਦੀਲ ਕੀਤਾ ਜਾਵੇ ਅਤੇ ਸੰਭਵ ਹੋਵੇ ਤਾਂ ਸਿੱਧੀ ਧੁੱਪ ਤੋਂ ਵਿਦਿਆਰਥੀਆਂ ਨੂੰ ਬਚਾਇਆ ਜਾਵੇ। ਸਕੂਲ ਵਿਚ ਹਰ ਸਮੇਂ ਸਾਫ ਅਤੇ ਸੁਰੱਖਿਅਤ ਪੀਣ ਯੋਗ ਪਾਣੀ ਦੀ ਉਪਲੱਬਧਤਾ ਯਕੀਨੀ ਬਣਾਈ ਜਾਵੇ।
ਇਹ ਵੀ ਪੜ੍ਹੋ : CBSE ਸਕੂਲਾਂ 'ਚ ਹੋ ਗਿਆ ਵੱਡਾ ਬਦਲਾਅ, ਵਿਦਿਆਰਥੀਆਂ ਲਈ ਚੁੱਕਿਆ ਗਿਆ ਅਹਿਮ ਕਦਮ
ਉਨ੍ਹਾਂ ਦੱਸਿਆ ਕਿ ਸਟਾਫ ਅਤੇ ਵਿਦਿਆਰਥੀਆਂ ਵਿਚ ਗਰਮੀ ਦੌਰਾਨ ਕੀਤੀਆਂ ਜਾਣ ਵਾਲੀਆਂ ਸਾਵਧਾਨੀਆਂ ਬਾਰੇ ਲਾਜ਼ਮੀ ਜਾਗਰੂਕਤਾ ਪੈਦਾ ਕੀਤੀ ਜਾਵੇ। ਉਨ੍ਹਾਂ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ), ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ), ਡਿਪਟੀ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ/ਐਲੀਮੈਂਟਰੀ), ਸਮੂਹ ਬੀ.ਪੀ.ਈ.ਓਜ਼, ਸਮੂਹ ਪ੍ਰਾਈਵੇਟ ਸਕੂਲਾਂ/ਕਾਲਜਾਂ ਦੇ ਮੁਖੀਆਂ ਨੂੰ ਪੱਤਰ ਜਾਰੀ ਕਰਕੇ ਇਨ੍ਹਾਂ ਹਦਾਇਤਾਂ ਦੀ ਸਖ਼ਤੀ ਨਾਲ ਪਾਲਣਾ ਬਾਰੇ ਲਿਖਿਆ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਮੌਸਮ ਦਾ ਯੂ-ਟਰਨ, ਵਿਭਾਗ ਨੇ ਜਾਰੀ ਕੀਤਾ ਅਲਰਟ, ਮੀਂਹ ਦੇ ਨਾਲ ਆਵੇਗਾ ਹਨ੍ਹੇਰੀ-ਤੂਫਾਨ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਰੇਲਵੇ EDFC 'ਤੇ 24 ਘੰਟੇ ਗਸ਼ਤ ਵਧਾਈ ਜਾਵੇਗੀ, ਡਰੋਨ ਰਾਹੀਂ ਨਿਗਰਾਨੀ ਹੋਵੇਗੀ ਸ਼ੁਰੂ : ਰਵਨੀਤ ਬਿੱਟੂ
NEXT STORY