ਜਲੰਧਰ (ਜ. ਬ.)–ਛੋਟੀ ਬਾਰਾਦਰੀ ਵਿਚ ਸ਼ਰਾਬ ਦੇ ਠੇਕੇਦਾਰ ਦੇ ਘਰ ਡਕੈਤੀ ਕਰਨ ਵਾਲੇ ਮੁਲਜ਼ਮਾਂ ਕੋਲੋਂ ਪੁੱਛਗਿੱਛ ਵਿਚ ਵੱਡਾ ਖ਼ੁਲਾਸਾ ਹੋਇਆ ਹੈ। ਮੁਲਜ਼ਮਾਂ ਨੇ ਕਬੂਲਿਆ ਕਿ ਠੇਕੇਦਾਰ ਨਾਲ ਲਿਵ-ਇਨ-ਰਿਲੇਸ਼ਨ ਵਿਚ ਰਹਿ ਰਹੀ ਔਰਤ ਦੀ ਧੀ ਰਮਨਦੀਪ ਕੌਰ ਨੇ ਹੀ ਆਪਣੇ ਪ੍ਰੇਮੀ ਪਰਮਜੀਤ ਸਿੰਘ ਨੂੰ ਘਰ ਵਿਚ ਸੋਨਾ ਰੱਖੇ ਹੋਣ ਬਾਰੇ ਜਾਣਕਾਰੀ ਦਿੱਤੀ ਸੀ ਅਤੇ ਉਸੇ ਨੇ ਡਕੈਤੀ ਦੀ ਯੋਜਨਾ ਬਣਾਈ ਸੀ। ਇਹ ਤੱਥ ਸਾਹਮਣੇ ਆਉਣ ਤੋਂ ਬਾਅਦ ਪੁਲਸ ਨੇ ਸਾਜ਼ਿਸ਼ ਰਚਣ ਵਾਲੀ ਰਮਨਦੀਪ ਕੌਰ ਨੂੰ ਵੀ ਨਾਮਜ਼ਦ ਕਰ ਲਿਆ, ਜਿਹੜੀ ਕਿ ਆਪਣੇ ਪ੍ਰੇਮੀ ਅਤੇ ਇਕ ਹੋਰ ਸਾਥੀ ਨਾਲ ਫ਼ਰਾਰ ਹੈ। ਉਸ ਦੀ ਭਾਲ ਵਿਚ ਸੀ. ਆਈ. ਏ. ਸਟਾਫ਼ ਨੇ ਛਾਪੇਮਾਰੀ ਤੇਜ਼ ਕਰ ਦਿੱਤੀ ਹੈ।
ਇਹ ਵੀ ਪੜ੍ਹੋ : ਜਲੰਧਰ ਵਿਖੇ ਵੱਡਾ ਹਾਦਸਾ, ਸੰਗਤ ਨਾਲ ਭਰੀ ਟਰੈਕਟਰ-ਟਰਾਲੀ ਟਰੱਕ 'ਚ ਵੱਜੀ, ਵੇਂਈ 'ਚ ਡਿੱਗਾ ਵਾਹਨ
ਗ੍ਰਿਫ਼ਤਾਰ ਮੁਲਜ਼ਮਾਂ ਵਿਚ ਸ਼ਾਮਲ ਰਣਜੀਤ ਸਿੰਘ ਉਰਫ਼ ਕਾਕਾ, ਰਣਵੀਰ ਕੈਂਥ, ਲਵਪ੍ਰੀਤ ਅਤੇ ਸਖਪ੍ਰੀਤ ਸਿੰਘ ਸੁੱਖਾ ਦਾ ਸ਼ੁੱਕਰਵਾਰ ਨੂੰ ਰਿਮਾਂਡ ਖ਼ਤਮ ਹੋਣ ਤੋਂ ਬਾਅਦ ਉਨ੍ਹਾਂ ਨੂੰ ਦੋਬਾਰਾ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ। ਸੀ. ਆਈ. ਏ. ਸਟਾਫ਼ ਦੇ ਇੰਚਾਰਜ ਅਸ਼ੋਕ ਕੁਮਾਰ ਸ਼ਰਮਾ ਨੇ ਦੱਸਿਆ ਕਿ ਮੁਲਜ਼ਮਾਂ ਕੋਲੋਂ ਪੁੱਛਗਿੱਛ ਤੋਂ ਬਾਅਦ ਰਮਨਦੀਪ ਕੌਰ ਨੂੰ ਵੀ ਨਾਮਜ਼ਦ ਕਰ ਲਿਆ ਗਿਆ ਹੈ, ਜਿਹੜੀ ਕਿ ਵਾਰਦਾਤ ਦੇ ਬਾਅਦ ਹੀ ਫ਼ਰਾਰ ਹੋ ਗਈ ਸੀ। ਉਨ੍ਹਾਂ ਦੱਸਿਆ ਕਿ ਰਮਨਦੀਪ ਕੌਰ ਵੀ ਆਪਣੀ ਮਾਂ ਹਰਵਿੰਦਰਜੀਤ ਕੌਰ ਨਾਲ ਠੇਕੇਦਾਰ ਦੇ ਘਰ ਵਿਚ ਰਹਿੰਦੀ ਸੀ ਅਤੇ ਉਸ ਨੂੰ ਘਰ ਵਿਚ ਸੋਨਾ ਰੱਖੇ ਹੋਣ ਬਾਰੇ ਜਾਣਕਾਰੀ ਸੀ। ਉਸੇ ਨੇ ਵਾਰਦਾਤ ਤੋਂ ਕੁਝ ਦਿਨ ਪਹਿਲਾਂ ਆਪਣੇ ਪ੍ਰੇਮੀ ਪਰਮਜੀਤ ਸਿੰਘ ਉਰਫ਼ ਸੌਰਵ ਨੂੰ ਇਸ ਬਾਰੇ ਦੱਸਿਆ ਸੀ, ਜਿਸ ਤੋਂ ਬਾਅਦ ਉਸ ਨੇ ਆਪਣੇ ਸਾਥੀਆਂ ਨਾਲ ਗੱਲ ਕਰ ਕੇ ਡਕੈਤੀ ਦੀ ਯੋਜਨਾ ਬਣਾਉਣ ਤੋਂ ਬਾਅਦ ਉਸ ਨੂੰ ਅੰਜਾਮ ਦੇ ਦਿੱਤਾ। ਹਾਲਾਂਕਿ ਇਸ ਬਾਰੇ ਰਮਨਦੀਪ ਕੌਰ ਦੀ ਮਾਂ ਨੂੰ ਕੋਈ ਜਾਣਕਾਰੀ ਨਹੀਂ ਸੀ ਅਤੇ ਰਮਨਦੀਪ ਦੀ ਯੋਜਨਾ ਅਨੁਸਾਰ ਐਕਟਿੰਗ ਕਰਦੀ ਰਹੀ।
ਪੁਲਸ ਦਾ ਕਹਿਣਾ ਹੈ ਕਿ ਜਲਦ ਰਮਨਦੀਪ ਕੌਰ, ਉਸ ਦੇ ਪ੍ਰੇਮੀ ਪਰਮਜੀਤ ਸਿੰਘ ਉਰਫ਼ ਸੌਰਵ ਸਮੇਤ 3 ਲੋਕਾਂ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਜ਼ਿਕਰਯੋਗ ਹੈ ਕਿ 14 ਨਵੰਬਰ ਨੂੰ ਛੋਟੀ ਬਾਰਾਦਰੀ ਵਿਚ ਐਕਸਾਈਜ਼ ਟੀਮ ਬਣ ਕੇ ਆਏ ਲੁਟੇਰਿਆਂ ਨੇ ਠੇਕੇਦਾਰ ਦੇ ਘਰ ਵਿਚ ਦਾਖ਼ਲ ਹੋ ਕੇ ਉਨ੍ਹਾਂ ’ਤੇ ਸ਼ਰਾਬ ਦੀ ਸਮੱਗਲਿੰਗ ਦੇ ਦੋਸ਼ ਲਾਏ ਅਤੇ ਫਿਰ ਹਰਵਿੰਦਰਜੀਤ ਕੌਰ ਅਤੇ ਰਮਨਦੀਪ ਨੂੰ ਬੰਦੀ ਬਣਾ ਕੇ ਘਰ ਵਿਚੋਂ 25 ਤੋਲੇ ਸੋਨੇ ਦੇ ਗਹਿਣੇ ਲੁੱਟ ਲਏ ਸਨ। ਥਾਣਾ ਨੰਬਰ 7 ਵਿਚ ਅਣਪਛਾਤੇ ਲੁਟੇਰਿਆਂ ਖ਼ਿਲਾਫ਼ ਕੇਸ ਦਰਜ ਕਰਕੇ ਸੀ. ਆਈ. ਏ. ਸਟਾਫ਼ ਦੀ ਟੀਮ ਨੇ ਮਾਮਲੇ ਨੂੰ ਟਰੇਸ ਕਰਦਿਆਂ 22 ਨਵੰਬਰ ਨੂੰ 4 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਕੋਲੋਂ 8 ਲੱਖ ਰੁਪਏ, ਇਕ ਅੰਗੂਠੀ, ਇਕ ਚੇਨ ਅਤੇ ਵਾਰਦਾਤ ਵਿਚ ਵਰਤੀ ਫਾਰਚਿਊਨਰ, ਐਕਟਿਵਾ ਅਤੇ ਤੇਜ਼ਧਾਰ ਹਥਿਆਰ ਬਰਾਮਦ ਕੀਤੇ ਸਨ।
ਇਹ ਵੀ ਪੜ੍ਹੋ : ਜਲੰਧਰ ਦਾ ਮੁੰਡਾ ਬਣਾਉਂਦੈ ਲਾਜਵਾਬ Pizza,ਪਿਓ ਦੀ ਮੌਤ ਮਗਰੋਂ ਅੰਦਰੋਂ ਟੁੱਟਿਆ ਪਰ ਮਾਂ ਦੇ ਹੌਂਸਲੇ ਨਾਲ ਫਿਰ ਭਰੀ ਉਡਾਣ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।
ਨਿਊਜ਼ੀਲੈਂਡ ਦਾ ਵਫਦ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਇਆ ਨਤਮਸਤਕ
NEXT STORY