ਖੰਨਾ (ਵਿਪਨ ਭਾਰਦਵਾਜ): ਖੰਨਾ ਦੇ ਸ਼ਿਵਪੁਰੀ ਮੰਦਰ ਵਿਚ 15 ਅਗਸਤ ਨੂੰ ਤੜਕਸਾਰ ਹੋਈ ਚੋਰੀ ਅਤੇ ਸ਼ਿਵਲਿੰਗ ਖੰਡਿਤ ਕਰ ਕੇ ਬੇਅਦਬੀ ਕਰਨ ਦੇ ਮਾਮਲੇ ਵਿਚ ਪੰਜਾਬ ਪੁਲਸ ਨੂੰ ਵੱਡੀ ਸਫ਼ਲਤਾ ਮਿਲੀ ਹੈ। ਸੂਤਰਾਂ ਮੁਤਾਬਕ ਪੁਲਸ ਨੇ 4 ਮੁਲਜ਼ਮਾਂ ਨੂੰ ਕਾਬੂ ਕਰ ਲਿਆ ਹੈ।
ਇਹ ਖ਼ਬਰ ਵੀ ਪੜ੍ਹੋ - ਇਕਲੌਤੇ ਪੁੱਤ ਲਈ 'ਮੌਤ' ਮੰਗ ਰਹੇ ਮਾਪੇ! ਖੜਕਾਇਆ ਸੁਪਰੀਮ ਕੋਰਟ ਦਾ ਦਰਵਾਜ਼ਾ, ਲੂੰ ਕੰਡੇ ਖੜ੍ਹੇ ਕਰ ਦੇਵੇਗਾ ਮਾਮਲਾ
ਸੂਤਰਾਂ ਦੀ ਮੰਨੀਏ ਤਾਂ ਇਸ ਕੇਸ ਵਿਚ ਪੁਲਸ ਨੇ ਉੱਤਰ ਪ੍ਰਦੇਸ਼ ਅਤੇ ਦਿੱਲੀ ਵਿਚ ਕਈ ਟਿਕਾਣਿਆਂ 'ਤੇ ਛਾਪੇਮਾਰੀ ਕੀਤੀ। ਚਾਰ ਮੁਲਜ਼ਮਾਂ ਨੂੰ ਕਾਬੂ ਕਰਨ ਦੀ ਖ਼ਬਰ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਉੱਤਰ ਪ੍ਰਦੇਸ਼ ਦੇ ਜ਼ਿਲ੍ਹਾ ਅਲੀਗੜ੍ਹ ਅਤੇ ਮੇਰਠ ਨਾਲ ਸਬੰਧਤ ਹਨ। ਇਨ੍ਹਾਂ ਦਾ ਇਕ ਸਾਥੀ ਦਿੱਲੀ ਜੇਲ੍ਹ ਵਿਚ ਵੀ ਦੱਸਿਆ ਜਾ ਰਿਹਾ ਹੈ। ਇਸ ਪੂਰੇ ਆਪ੍ਰੇਸ਼ਨ ਵਿਚ ਖੰਨਾ, ਬਟਾਲਾ, ਨੰਗਲ ਅਤੇ ਚੰਡੀਗੜ੍ਹ ਪੁਲਸ ਦਾ ਵੀ ਅਹਿਮ ਸਹਿਯੋਗ ਦੱਸਿਆ ਜਾ ਰਿਹਾ ਹੈ।
ਇਹ ਖ਼ਬਰ ਵੀ ਪੜ੍ਹੋ - ਭਿਆਨਕ ਜਹਾਜ਼ ਹਾਦਸਾ! ਮੌਤਾਂ ਦਾ ਖ਼ਦਸ਼ਾ
ਹਾਲਾਂਕਿ, ਇਸ ਨੂੰ ਲੈ ਕੇ ਪੁਲਸ ਅਧਿਕਾਰੀਆਂ ਨੇ ਅਜੇ ਤਕ ਕੋਈ ਅਧਿਕਾਰਤ ਪੁਸ਼ਟੀ ਨਹੀਂ ਕੀਤੀ। ਇਸ ਨੂੰ ਲੈ ਕੇ ਪੰਜਾਬ ਦੇ ਡੀ.ਜੀ.ਪੀ. ਗੌਰਵ ਯਾਦਵ ਜਾਂ ਲੁਧਿਆਣਾ ਰੇਂਜ ਦੀ ਡੀ.ਆਈ.ਜੀ. ਧਨਪ੍ਰੀਤ ਕੌਰ ਅੱਜ ਪ੍ਰੈੱਸ ਕਾਨਫ਼ਰੰਸ ਕਰ ਸਕਦੇ ਹਨ। ਇਸ ਮਾਮਲੇ ਵਿਚ ਅੱਜ ਵੱਡੇ ਖ਼ੁਲਾਸੇ ਹੋ ਸਕਦੇ ਹਨ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ ਸਰਕਾਰ ਨੇ 14 ਹੋਰ DSP ਬਦਲੇ
NEXT STORY