ਅੰਮ੍ਰਿਤਸਰ : ਬੀਤੇ ਦਿਨ ਅੰਮ੍ਰਿਤਸਰ ਦੇ ਗੋਲਡਨ ਐਵਨਿਊ ਨੇੜੇ ਕੁਝ ਨੌਜਵਾਨਾਂ ਵੱਲੋਂ ਸ਼ਰੇਆਮ ਗੁੰਡਾਗਰਦੀ ਕਰਦਿਆਂ ਕਰੇਟਾ ਗੱਡੀ 'ਤੇ ਸਵਾਰ ਇੱਕ ਨੌਜਵਾਨ ਨੂੰ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਇਸ ਦੌਰਾਨ ਕੁਝ ਹੋਰ ਨੌਜਵਾਨ ਜ਼ਖ਼ਮੀ ਹੋ ਗਏ ਜਿਨ੍ਹਾਂ ਨੂੰ ਅੰਮ੍ਰਿਤਸਰ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ।
ਇਹ ਵੀ ਪੜ੍ਹੋ-ਤਰਨਤਾਰਨ ਵਿਧਾਨ ਸਭਾ ਜ਼ਿਮਨੀ ਚੋਣ ਲਈ ਕਾਂਗਰਸ ਨੇ ਸੁਖਬਿੰਦਰ ਸਿੰਘ ਸਰਕਾਰੀਆ ਨੂੰ ਬਣਾਇਆ ਇੰਚਾਰਜ
ਇਸ ਮਾਮਲੇ 'ਚ ਥਾਣਾ ਮੋਹਕਮਪੁਰਾ ਪੁਲਸ ਨੇ ਤੁਰੰਤ ਕਾਰਵਾਈ ਕਰਦਿਆਂ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਤਿੰਨ ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ। ਪੁਲਸ ਵੱਲੋਂ ਮੁਲਜ਼ਮਾਂ ਦੀ ਪੁੱਛਗਿੱਛ ਕੀਤੀ ਗਈ, ਜਿਸ ਦੌਰਾਨ ਉਨ੍ਹਾਂ ਨੇ ਖੁਲਾਸਾ ਕੀਤਾ ਕਿ ਉਹਨਾਂ ਨੇ ਆਪਣੇ ਹਥਿਆਰ ਇੱਕ ਸੁਨਸਾਨ ਇਲਾਕੇ ਵਿੱਚ ਲੁਕਾਏ ਹੋਏ ਹਨ।
ਇਹ ਵੀ ਪੜ੍ਹੋ-ਹੜ੍ਹਾਂ ਦਰਮਿਆਨ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਵੈੱਬਸਾਈਟ ਤਿਆਰ, ਸਿੰਘ ਸਾਹਿਬ ਨੇ ਦਿੱਤੀ ਜਾਣਕਾਰੀ
ਜਦੋਂ ਪੁਲਸ ਮੁਲਜ਼ਮਾਂ ਨੂੰ ਹਥਿਆਰ ਬਰਾਮਦ ਕਰਨ ਲਈ ਲੈ ਕੇ ਜਾ ਰਹੀ ਸੀ, ਤਾਂ ਉਨ੍ਹਾਂ ਨੇ ਅਚਾਨਕ ਪੁਲਸ ਪਾਰਟੀ 'ਤੇ ਹਮਲਾ ਕਰ ਦਿੱਤਾ ਅਤੇ ਫਾਇਰਿੰਗ ਕਰਨੀ ਸ਼ੁਰੂ ਕਰ ਦਿੱਤੀ। ਇਸ 'ਤੇ ਪੁਲਸ ਵੱਲੋਂ ਵੀ ਜਵਾਬੀ ਕਾਰਵਾਈ ਕਰਦਿਆਂ ਫਾਇਰਿੰਗ ਕੀਤੀ ਗਈ।
ਇਹ ਵੀ ਪੜ੍ਹੋ-ਪਰਵਾਸੀਆਂ ਦਾ ਇਕ ਹੋਰ ਹਮਲਾ: ਅੰਮ੍ਰਿਤਸਰ ‘ਚ ਦੋ ਸਿੱਖ ਭਰਾਵਾਂ ਦੀ ਕੁੱਟਮਾਰ ਤੇ ਦਸਤਾਰਾਂ ਦੀ ਕੀਤੀ ਬੇਅਦਬੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਮੰਡੀ ਗੋਬਿੰਦਗੜ੍ਹ ਦੀਆਂ ਦੋ ਫਰਮਾਂ ’ਤੇ GST ਦੀ ਰੇਡ
NEXT STORY