ਫਾਜ਼ਿਲਕਾ (ਨਾਗਪਾਲ) : ਫਾਜ਼ਿਲਕਾ ਪੁਲਸ ਵਲੋਂ ਸਾਹਿਲਪ੍ਰੀਤ ਨਾਂ ਦੇ ਨੌਜਵਾਨ ਦੇ ਕਤਲ ਮਾਮਲੇ 'ਚ 2 ਮੁਲਜ਼ਮਾਂ ਨੂੰ ਕਾਬੂ ਕਰਨ ਲਈ ਐਨਕਾਊਂਟਰ ਕੀਤਾ ਗਿਆ, ਜਿਸ ਦੌਰਾਨ 2 ਦੋਸ਼ੀਆਂ ਦੀ ਲੱਤ 'ਚ ਗੋਲੀ ਵੱਜ ਗਈ ਅਤੇ ਦੋਵੇਂ ਜ਼ਖਮੀ ਹੋ ਗਏ। ਫਿਲਹਾਲ ਦੋਹਾਂ ਨੂੰ ਇਲਾਜ ਲਈ ਸਰਕਾਰੀ ਹਸਪਤਾਲ ਦਾਖ਼ਲ ਕਰਾਇਆ ਗਿਆ ਹੈ। ਜਾਣਕਾਰੀ ਮੁਤਾਬਕ ਐੱਸ. ਐੱਸ. ਪੀ. ਗੁਰਮੀਤ ਸਿੰਘ ਨੇ ਦੱਸਿਆ ਕਿ ਬੀਤੀ 22 ਅਪ੍ਰੈਲ ਨੂੰ ਸਾਹਿਲਪ੍ਰੀਤ ਨਾਂ ਦੇ ਨੌਜਵਾਨ ਦਾ ਗੋਲੀਆਂ ਮਾਰ ਕਰ ਕਤਲ ਕਰ ਦਿੱਤਾ ਗਿਆ ਸੀ।
ਇਹ ਵੀ ਪੜ੍ਹੋ : ਪੰਜਾਬ ਦੇ ਕਿਸਾਨ ਨੂੰ ਪਾਕਿਸਤਾਨ 'ਚ ਸਜ਼ਾ, ਗਲਤੀ ਨਾਲ ਟੱਪ ਗਿਆ ਸੀ BORDER
ਇਸ ਮਾਮਲੇ ਸਬੰਧੀ ਪੁਲਸ ਨੇ 2 ਮੁਲਜ਼ਮਾਂ ਨੂੰ ਕਾਬੂ ਕੀਤਾ ਸੀ ਅਤੇ ਬੀਤੀ ਰਾਤ ਪੁਲਸ ਕੋਲ ਇਸੇ ਮਾਮਲੇ ਦੇ 2 ਹੋਰ ਦੋਸ਼ੀਆਂ ਬਾਰੇ ਇਨਪੁੱਟ ਸੀ। ਪੁਲਸ ਨੇ ਜਿਵੇਂ ਹੀ ਮੁਲਜ਼ਮਾਂ ਨੂੰ ਫੜ੍ਹਨ ਦੀ ਕੋਸ਼ਿਸ਼ ਕੀਤੀ ਤਾਂ ਉਹ ਭੱਜਣ ਲੱਗੇ। ਇਸ ਤੋਂ ਬਾਅਦ ਪੁਲਸ ਨੇ ਉਨ੍ਹਾਂ 'ਤੇ ਗੋਲੀਆਂ ਚਲਾ ਦਿੱਤੀਆਂ।
ਇਹ ਵੀ ਪੜ੍ਹੋ : ਪੰਜਾਬ 'ਚ ਅਗਲੇ 3 ਘੰਟੇ ਭਾਰੀ! 5 ਜ਼ਿਲ੍ਹਿਆਂ ਲਈ ਅਲਰਟ ਜਾਰੀ, ਲੋਕਾਂ ਨੂੰ ਸਾਵਧਾਨ ਰਹਿਣ ਦੀ ਅਪੀਲ
ਦੋਹਾਂ ਮੁਲਜ਼ਮਾਂ ਦੀਆਂ ਲੱਤਾਂ 'ਚ ਗੋਲੀਆਂ ਲੱਗੀਆਂ, ਜਿਨ੍ਹਾਂ ਨੂੰ ਇਲਾਜ ਲਈ ਸਰਕਾਰੀ ਹਸਪਤਾਲ ਦਾਖ਼ਲ ਕਰਾਇਆ ਗਿਆ ਹੈ। ਐੱਸ. ਐੱਸ. ਪੀ. ਦਾ ਕਹਿਣਾ ਹੈ ਕਿ ਜ਼ਖਮੀ ਦੋਸ਼ੀ ਸੰਜੇ ਵਰਮਾ ਕਤਲਕਾਂਡ 'ਚ ਵੀ ਸ਼ਾਮਲ ਹਨ। ਫਿਲਹਾਲ ਮਾਮਲੇ ਦੀ ਜਾਂਚ ਜਾਰੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ 'ਚ ਅਗਲੇ 3 ਘੰਟੇ ਭਾਰੀ! 5 ਜ਼ਿਲ੍ਹਿਆਂ ਲਈ ਅਲਰਟ ਜਾਰੀ, ਲੋਕਾਂ ਨੂੰ ਸਾਵਧਾਨ ਰਹਿਣ ਦੀ ਅਪੀਲ
NEXT STORY