ਗੁਰਦਾਸਪੁਰ (ਹਰਮਨ) : ਅੱਜ ਤੜਕਸਾਰ ਫਿਰ ਤੋਂ ਗੁਰਦਾਸਪੁਰ ਦੇ ਪਿੰਡ ਮੀਰ ਕਚਾਣਾ ਵਿਖੇ ਪੁਲਸ ਅਤੇ ਇੱਕ ਬਦਮਾਸ਼ ਵਿਚਾਲੇ ਪੁਲਸ ਮੁਕਾਬਲਾ ਹੋਇਆ। ਇਸ ਮੁਕਾਬਲੇ ਦੌਰਾਨ ਬਦਮਾਸ਼ ਦੀ ਲੱਤ 'ਤੇ ਗੋਲੀ ਲੱਗੀ ਅਤੇ ਉਹ ਜ਼ਖਮੀ ਹੋ ਗਿਆ। ਜ਼ਖਮੀ ਹਾਲਤ 'ਚ ਉਸ ਨੂੰ ਗ੍ਰਿਫ਼ਤਾਰ ਕਰਕੇ ਹਸਪਤਾਲ 'ਚ ਇਲਾਜ ਲਈ ਦਾਖ਼ਲ ਕਰਵਾ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ : ਪੰਜਾਬ ਦੇ ਸਕੂਲਾਂ ਨੂੰ ਵੱਡੀ ਚਿਤਾਵਨੀ ਜਾਰੀ, ਮਾਨ ਸਰਕਾਰ ਨੇ ਚੁੱਕਿਆ ਸਖ਼ਤ ਕਦਮ
ਪੁਲਸ ਅਧਿਕਾਰੀਆਂ ਤੋਂ ਮਿਲੀ ਜਾਣਕਾਰੀ ਅਨੁਸਾਰ ਜ਼ਖਮੀ ਹੋਏ ਬਦਮਾਸ਼ ਦਾ ਨਾਂ ਰਵੀ ਮਸੀਹ ਹੈ ਅਤੇ ਉਹ ਅਟਾਰੀ ਥਾਣਾ ਘੁੰਮਣ ਕਲਾਂ ਦਾ ਰਹਿਣ ਵਾਲਾ ਹੈ। ਬੀਤੀ 3 ਜੂਨ ਨੂੰ ਕਲਾਨੌਰ ਵਿਖੇ ਇੱਕ ਦੁਕਾਨ 'ਤੇ ਗੋਲੀਬਾਰੀ ਕਰਨ ਦੀ ਵਾਰਦਾਤ ਦਾ ਰਵੀ ਮਸੀਹ ਮੁੱਖ ਦੋਸ਼ੀ ਦੱਸਿਆ ਜਾ ਰਿਹਾ ਹੈ।
ਇਹ ਵੀ ਪੜ੍ਹੋ : ਮੁਫ਼ਤ ਕਣਕ ਲੈਣ ਵਾਲੇ ਰਾਸ਼ਨ ਕਾਰਡ ਧਾਰਕਾਂ ਲਈ ਬੁਰੀ ਖ਼ਬਰ, ਹੁਣ ਮਸ਼ੀਨਾਂ ਤੋਂ...
ਮਾਮਲੇ 'ਚ ਉਸਦੇ ਸਾਥੀ ਨੂੰ ਪਹਿਲਾਂ ਹੀ ਗ੍ਰਿਫ਼ਤਾਰ ਕੀਤਾ ਜਾ ਚੁੱਕਿਆ ਹੈ। ਐੱਸ. ਐੱਸ. ਪੀ. ਆਦਿੱਤਿਆ ਨੇ ਮੌਕੇ 'ਤੇ ਪਹੁੰਚ ਕੇ ਜਾਇਜ਼ ਲਿਆ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਮੋਗਾ ਪੁਲਸ ਨੇ ਤੜਕਸਾਰ ਚਲਾਇਆ ਕਾਸੋ ਆਪਰੇਸ਼ਨ, ਲੋਕਾਂ ਨੂੰ ਪਈਆਂ ਭਾਜੜਾਂ
NEXT STORY