ਜਲੰਧਰ (ਸੋਨੂੰ)- ਜਲੰਧਰ ਵਿਖੇ ਐਨਕਾਊਂਟਰ ਹੋਣ ਦੀ ਖ਼ਬਰ ਮਿਲੀ ਹੈ। ਪਿੰਡ ਸ਼ਾਹਪੁਰ 'ਚ ਪੁਲਸ ਅਤੇ ਇਕ ਸ਼ੂਟਰ ਵਿਚਕਾਰ ਜ਼ਬਰਦਸਤ ਮੁਕਾਬਲਾ ਹੋਇਆ। ਜਾਣਕਾਰੀ ਮੁਤਾਬਕ ਗੋਲੀਬਾਰੀ ਸੀ. ਆਈ. ਏ. ਸਟਾਫ਼ ਅਤੇ ਲੱਕੀ ਪਟਿਆਲ ਦੇ ਸ਼ੂਟਰ ਵਿਚਕਾਰ ਹੋਈ। ਪੁਲਸ ਕਮਿਸ਼ਨਰ ਸਤਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਸੀ. ਆਈ. ਏ. ਟੀਮ ਨੇ ਇਕ ਸੂਚਨਾ ਦੇ ਆਧਾਰ 'ਤੇ ਕਾਰਵਾਈ ਕਰਦੇ ਸ਼ੂਟਰ ਨੂੰ ਫੜਨ ਲਈ ਨਾਕਾਬੰਦੀ ਕੀਤੀ ਹੋਈ ਸੀ। ਮੁਲਜ਼ਮ ਨੇ ਪੁਲਸ ਨੂੰ ਵੇਖ ਕੇ ਮੋਟਰਾਸਾਈਕਲ ਭਜਾਉਣ ਦੀ ਕੋਸ਼ਿਸ਼ ਕੀਤੀ। ਇਸ ਦੌਰਾਨ ਪਿੱਛਾ ਕਰਦੇ ਹੋਏ ਦੋਸ਼ੀ ਦਾ ਮੋਟਰਸਾਈਕਲ ਫਿਸਲ ਗਿਆ।

ਸ਼ੂਟਰ ਨੇ ਫਿਰ ਪੁਲਸ 'ਤੇ ਫਾਇਰਿੰਗ ਕੀਤੀ। ਇਸ ਦੌਰਾਨ ਪੁਲਸ ਨੇ ਵੀ ਜਵਾਈ ਕਾਰਵਾਈ ਕੀਤੀ। ਪੁਲਸ ਮੁਕਾਬਲੇ 'ਚ ਸ਼ੂਟਰ ਜ਼ਖ਼ਮੀ ਹੋ ਗਿਆ। ਮੁਲਜ਼ਮ ਦੀ ਪਛਾਣ ਯੋਧ ਸਿੰਘ ਯੋਧਾ ਉਰਫ਼ ਲੱਬੂ ਵਜੋਂ ਹੋਈ ਹੈ, ਜੋਕਿ ਸ਼ਾਹਕੋਟ ਦਾ ਰਹਿਣ ਵਾਲਾ ਹੈ। ਸੀ. ਪੀ. ਨੇ ਦੱਸਿਆ ਕਿ ਉਕਤ ਦੋਸ਼ੀ ਨੇ ਦੋ ਤੋਂ ਤਿੰਨ ਮਹੀਨੇ ਪਹਿਲਾਂ ਵਰਦਾਨ ਹਸਪਤਾਲ ਦੇ ਗੇਟ 'ਤੇ ਗੋਲੀਬਾਰੀ ਦੀ ਘਟਨਾ ਨੂੰ ਅੰਜਾਮ ਦਿੱਤਾ ਸੀ।
ਇਹ ਵੀ ਪੜ੍ਹੋ: ਅਮਰੀਕਾ ਦੇ ਅਟਾਰਨੀ ਜਨਰਲ ਦੀ ਸ਼ਿਕਾਇਤ 'ਤੇ ਪੰਜਾਬ ਪੁਲਸ ਦੇ SHO 'ਤੇ ਡਿੱਗੀ ਗਾਜ! ਹੋਈ ਸਖ਼ਤ ਕਾਰਵਾਈ

ਮੁਲਜ਼ਮ ਤੋਂ ਘਟਨਾ ਦੌਰਾਨ ਵਰਤਿਆ ਗਿਆ ਹੈਲਮੇਟ ਅਤੇ ਪਿਸਤੌਲ ਵੀ ਬਰਾਮਦ ਕੀਤੀ ਹੈ। ਪੁਲਸ ਜਾਂਚ 'ਚ ਸਾਹਮਣੇ ਆਇਆ ਹੈ ਕਿ ਮੁਲਜ਼ਮ ਨੇ ਮੋਗਾ ਅਤੇ ਹੋਰ ਥਾਵਾਂ 'ਤੇ ਕਈ ਵਾਰਦਾਤਾਂ ਨੂੰ ਅੰਜਾਮ ਦਿੱਤਾ ਹੈ। ਯੋਧਾ ਮੋਗਾ ਅਤੇ ਮੋਹਾਲੀ ਸਮੇਤ ਹੋਰ ਥਾਵਾਂ 'ਤੇ ਪੁਲਸ ਨੂੰ ਲੋੜੀਂਦਾ ਹੈ। ਦੋਸ਼ੀ ਨੇ ਲੱਕੀ ਪਟਿਆਲ ਦੇ ਇਸ਼ਾਰੇ 'ਤੇ ਹਸਪਤਾਲ ਦੇ ਬਾਹਰ ਫਾਇਰਿੰਗ ਕੀਤੀ ਸੀ। ਜਾਂਚ ਦੌਰਾਨ ਦੋਸ਼ੀ ਦੇ ਹੋਰ ਸਾਥੀਆਂ ਬਾਰੇ ਵੀ ਪਤਾ ਲਗਾਇਆ ਲੱਗਾ ਹੈ।
ਮੁਲਜ਼ਮ ਨੇ ਦੱਸਿਆ ਕਿ ਮਨੀ ਡ੍ਰੇਲ ਜ਼ਰੀਏ ਪੈਸੇ ਕਿੱਥੇ ਜਾਂਦੇ ਹਨ ਅਤੇ ਉਸ ਨੂੰ ਕੌਣ ਸੰਭਾਲਦਾ ਹੈ, ਇਸ ਦੇ ਬਾਰੇ ਵਿਚ ਵੀ 2 ਤੋਂ 3 ਲੋਕਾਂ ਬਾਰੇ ਦੱਸਿਆ ਹੈ। ਪੁਲਸ ਜਲਦੀ ਹੀ ਦੋਸ਼ੀਆਂ ਵਿਰੁੱਧ ਕਾਰਵਾਈ ਕਰੇਗੀ। ਵਰਦਾਨ ਹਸਪਤਾਲ ਫਾਇਰਿੰਗ ਮਾਮਲੇ ਦਾ ਮੁੱਖ ਦੋਸ਼ੀ ਕੈਨੇਡਾ ਦਾ ਰਹਿਣ ਵਾਲਾ ਹੈ ਅਤੇ ਉਸ ਦਾ ਹਸਪਤਾਲ ਨਾਲ ਲਗਾਤਾਰ ਵਿਵਾਦ ਚੱਲ ਰਿਹਾ ਸੀ।

ਇਹ ਵੀ ਪੜ੍ਹੋ: ਪੰਜਾਬ 'ਚ ਇਨ੍ਹਾਂ ਤਾਰੀਖ਼ਾਂ ਨੂੰ ਪਵੇਗਾ ਭਾਰੀ ਮੀਂਹ! 5 ਜ਼ਿਲ੍ਹਿਆਂ 'ਚ ਮੌਸਮ ਵਿਭਾਗ ਵੱਲੋਂ Alert ਜਾਰੀ
ਅਜਿਹੇ ਵਿਚ ਉਕਤ ਵਿਅਕਤੀ ਨੇ ਹਸਪਤਾਲ 'ਤੇ ਗੋਲੀਬਾਰੀ ਕਰਨ ਲਈ ਕਥਿਤ ਤੌਰ 'ਤੇ ਪੈਸੇ ਦਿੱਤੇ ਸਨ। ਇਸ ਲਈ ਉਸ ਵਿਰੁੱਧ ਕਾਰਵਾਈ ਕੀਤੀ ਜਾ ਰਹੀ ਹੈ। ਦੋਸ਼ੀ ਕ੍ਰਿਮੀਨਲ ਪ੍ਰੋਸੀਜ਼ਰ ਕੋਡ (POCSO) ਦੀ ਧਾਰਾ 107 ਦੇ ਤਹਿਤ ਇਕ ਰਜਿਸਟਰਡ ਅਪਰਾਧੀ ਹੈ ਅਤੇ ਜਾਂਚ ਤੋਂ ਪਤਾ ਲੱਗਾ ਹੈ ਕਿ ਲੱਖਾਂ ਦੀ ਫਿਰੌਤੀ ਦੀ ਮੰਗ ਕੀਤੀ ਗਈ ਸੀ। ਦੋਸ਼ੀ ਤੋਂ ਪੁੱਛਗਿੱਛ ਵਿਚ ਪਤਾ ਲੱਗੇਗਾ ਕਿ ਉਸ ਨੂੰ ਕੰਮ ਦੇ ਬਦਲੇ ਕਿੰਨੇ ਪੈਸੇ ਮਿਲੇ ਸਨ।
ਇਹ ਵੀ ਪੜ੍ਹੋ: ਸੁਖਬੀਰ ਬਾਦਲ ਦਾ ਐਲਾਨ, ਪੰਜਾਬ ਦੇ ਹਰ ਪਿੰਡ 'ਚ ਵਿਖਾਵਾਂਗੇ ਫ਼ਿਲਮ 'ਸਤਲੁਜ'
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਸਰਕਾਰੀ ਹਸਪਤਾਲ ’ਚ ਸਫ਼ਾਈ ਸੇਵਕ ਦੀ ਮੌਤ, ਪਰਿਵਾਰ ਨੇ ਲਗਾਏ ਦੋਸ਼
NEXT STORY