ਆਦਮਪੁਰ/ਜਲੰਧਰ (ਰਣਦੀਪ, ਚਾਂਦ, ਦਿਲਬਾਗੀ, ਸ਼ੋਰੀ)-ਪੰਜਾਬ ਵਿਚ ਵੱਡਾ ਐਨਕਾਊਂਟਰ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਜਲੰਧਰ ਦਿਹਾਤੀ ਪੁਲਸ ਤੇ ਬਦਮਾਸ਼ਾਂ ਵਿਚਾਲੇ ਆਦਮਪੁਰ ’ਚ ਮੁਠਭੇੜ ਹੋਈ ਹੈ। ਇਸ ਮੁਠਭੇੜ ਵਿਚ ਇਕ ਬਦਮਾਸ਼ ਜਖ਼ਮੀ ਹੋ ਗਿਆ। ਪੁਲਸ ਨੇ ਦੋਹਾਂ ਮੁਲਜ਼ਮਾਂ ਦੇ ਕਬਜ਼ੇ ਤੋਂ ਇਕ ਪਿਸਤੌਲ ਅਤੇ ਚੋਰੀ ਦੀ ਮੋਟਰਸਾਈਕਲ ਬਰਾਮਦ ਕੀਤੀ ਹੈ। ਜਾਣਕਾਰੀ ਮੁਤਾਬਕ ਦੋਹਾਂ ਬਦਮਾਸ਼ਾਂ ‘ਤੇ ਪੰਜ-ਪੰਜ ਮਾਮਲੇ ਦਰਜ ਹਨ, ਜਿਨ੍ਹਾਂ ਵਿੱਚੋਂ ਕਤਲ ਦੇ ਮਾਮਲੇ ਵੀ ਹਨ।

ਇਹ ਵੀ ਪੜ੍ਹੋ: 'ਗੁਰੂ ਘਰਾਂ 'ਚ ਕਰ ਦਿਓ ਅਨਾਊਂਸਮੈਂਟ'! ਪੰਜਾਬ 'ਚ ਪਵੇਗਾ ਭਾਰੀ ਮੀਂਹ, ਹੋ ਜਾਓ Alert
ਮੌਕੇ ਪਹੁੰਚੇ ਜਲੰਧਰ ਦੇ ਐੱਸ. ਐੱਸ. ਪੀ. ਹਰਵਿੰਦਰ ਸਿੰਘ ਵਿਰਕ ਨੇ ਦੱਸਿਆ ਕਿ ਉਨ੍ਹਾਂ ਦੀ ਟੀਮ ਨੂੰ ਗੁਪਤ ਜਾਣਕਾਰੀ ਮਿਲੀ ਸੀ ਕਿ ਕਤਲ ਦੇ ਮਾਮਲੇ ’ਚ ਪੁਲਸ ਨੂੰ ਲੋੜੀਂਦੇ 2 ਵਿਅਕਤੀ ਆਦਮਪੁਰ ਇਲਾਕੇ ’ਚ ਘੁੰਮ ਰਹੇ ਹਨ। ਇਸ ਤੋਂ ਬਾਅਦ ਐੱਸ. ਪੀ. ਸਰਬਜੀਤ ਸਿੰਘ ਰਾਏ, ਸੀ. ਆਈ. ਏ. ਸਟਾਫ਼ ਦੀ ਟੀਮ ਨਾਲ ਇੰਸਪੈਕਟਰ ਰਵਿੰਦਰਪਾਲ ਸਿੰਘ ਆਦਮਪੁਰ ਪੁਲਸ ਤਲਵੰਡੀ ਰਾਈਆਂ ਦੇ ਇਲਾਕੇ ’ਚ ਮੌਜੂਦ ਸਨ। ਉਥੇ ਮਨਜੀਤ ਉਰਫ਼ ਘੋੜੀ ਅਤੇ ਗਗਨਦੀਪ ਉਰਫ਼ ਗੱਗੀ ਮੋਟਰਸਾਈਕਲ ‘ਤੇ ਪੁਲਸ ਨੂੰ ਆਉਂਦੇ ਦਿਸੇ। ਜਦੋਂ ਪੁਲਸ ਨੇ ਉਨ੍ਹਾਂ ਨੂੰ ਰੁਕਣ ਦਾ ਇਸ਼ਾਰਾ ਕੀਤਾ ਤਾਂ ਬਾਈਕ ’ਤੇ ਬੈਠੇ ਇਕ ਵਿਅਕਤੀ ਨੇ ਪੁਲਸ ’ਤੇ ਗੋਲ਼ੀ ਚਲਾ ਦਿੱਤੀ।

ਇਹ ਵੀ ਪੜ੍ਹੋ: ਮਹਿੰਦਰ ਕੇਪੀ ਦੇ ਪੁੱਤਰ ਦੀ ਮੌਤ ਦੇ ਮਾਮਲੇ 'ਚ ਨਵੀਂ ਅਪਡੇਟ, ਪੁਲਸ ਦਾ ਵੱਡਾ ਐਕਸ਼ਨ, ਗ੍ਰੈਂਡ ਵਿਟਾਰਾ ਕਾਰ ਦਾ ਮਾਲਕ...

ਖ਼ੁਸ਼ਕਿਸਮਤੀ ਨਾਲ ਕੋਈ ਪੁਲਸ ਅਧਿਕਾਰੀ ਗੋਲੀ ਦਾ ਸ਼ਿਕਾਰ ਨਹੀਂ ਹੋਇਆ। ਪੁਲਸ ਨੇ ਜਵਾਬੀ ਕਾਰਵਾਈ ਕਰਦਿਆਂ ਮਨਜੀਤ ਉਰਫ਼ ਘੋੜੀ ਦੀ ਬਾਂਹ ’ਚ ਗੋਲੀ ਮਾਰ ਦਿੱਤੀ, ਜਿਸ ਨਾਲ ਉਹ ਜ਼ਖ਼ਮੀ ਹੋ ਗਿਆ। ਜ਼ਖ਼ਮੀ ਬਦਮਾਸ਼ ਨੂੰ ਪੁਲਸ ਨੇ ਕਾਬੂ ਕਰਕੇ ਇਲਾਜ ਲਈ ਆਦਮਪੁਰ ਹਸਪਤਾਲ ਭੇਜ ਦਿੱਤਾ ਅਤੇ ਉਸ ਦਾ ਸਾਥੀ ਗਗਨਦੀਪ ਸਿੰਘ ਗੱਗੀ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਪੁਲਸ ਦੀ ਜਾਂਚ ਦੌਰਾਨ ਦੋਹਾਂ ਦੇ ਕਬਜ਼ੇ ਤੋਂ ਇਕ ਪਿਸਤੌਲ ਅਤੇ ਚੋਰੀ ਦਾ ਮੋਟਰਸਾਈਕਲ ਬਰਾਮਦ ਕੀਤਾ ਗਿਆ ਹੈ। ਦੋਹਾਂ ‘ਤੇ ਪੰਜ-ਪੰਜ ਮਾਮਲੇ ਦਰਜ ਹਨ ਅਤੇ ਇਹ ਕਤਲ ਦੇ ਮਾਮਲੇ ‘ਚ ਪੁਲਸ ਨੂੰ ਲੋੜੀਂਦੇ ਸਨ। ਐੱਸ. ਐੱਸ. ਪੀ. ਵਿਰਕ ਨੇ ਦੱਸਿਆ ਕਿ ਮਨਜੀਤ ਉਰਫ਼ ਘੋੜੀ ਨੂੰ ਹਸਪਤਾਲ ‘ਚੋਂ ਛੁੱਟੀ ਮਿਲਣ ਤੋਂ ਬਾਅਦ ਗ੍ਰਿਫ਼ਤਾਰ ਕਰ ਲਿਆ ਜਾਵੇਗਾ।
ਇਹ ਵੀ ਪੜ੍ਹੋ: ਪੰਜਾਬ 'ਚ ਵੱਜੇ ਖ਼ਤਰੇ ਦੇ ਘੁੱਗੂ! ਡੈਮ ਦੇ ਖੋਲ੍ਹੇ ਫਲੱਡ ਗੇਟ, ਇਹ ਇਲਾਕੇ ਰਹਿਣ ਸਾਵਧਾਨ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਵੱਡੀ ਖ਼ਬਰ : 'ਆਪ' ਨੇ ਪੰਜਾਬ ਦੀ ਖ਼ਾਲੀ ਪਈ ਰਾਜ ਸਭਾ ਸੀਟ ਲਈ ਐਲਾਨਿਆ ਉਮੀਦਵਾਰ
NEXT STORY