ਅੰਮ੍ਰਿਤਸਰ- ਬੀਤੇ ਕੁਝ ਦਿਨ ਪਹਿਲਾਂ ਅੰਮ੍ਰਿਤਸਰ ਦੇ ਫਤਿਹਗੜ੍ਹ ਚੂੜੀਆਂ ਬਾਈਪਾਸ 'ਤੇ ਬੰਦ ਪਈ ਪੁਲਸ ਚੌਂਕੀ ਦੇ ਬਾਹਰ ਧਮਾਕਾ ਹੋਣ ਦੀ ਖ਼ਬਰ ਸਾਹਮਣੇ ਆਈ ਸੀ, ਜਿਸ 'ਚ ਪੁਲਸ ਨੇ ਤਿੰਨ ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਅਤੇ ਜਦੋਂ ਪੁਲਸ ਉਨ੍ਹਾਂ ਤੋਂ ਬਰਾਮਦਗੀ ਕਰਵਾਉਣ ਅਜਨਾਲਾ ਰੋਡ 'ਤੇ ਲੈ ਕੇ ਗਈ ਤਾਂ ਉਨ੍ਹਾਂ 'ਚੋਂ ਦੋ ਮੁਲਜ਼ਮਾਂ ਵੱਲੋਂ ਪੁਲਸ 'ਤੇ ਹੀ ਹਮਲਾ ਕਰ ਦਿੱਤਾ ਗਿਆ। ਇਸ ਦੌਰਾਨ ਪੁਲਸ ਨੇ ਵੀ ਜਵਾਬੀ ਕਾਰਵਾਈ ਕਰਦਿਆਂ ਦੋ ਵਿਅਕਤੀਆਂ ਦਾ ਇਨਕਾਊਂਟਰ ਕੀਤਾ ਅਤੇ ਦੋਵੇਂ ਵਿਅਕਤੀ ਜ਼ਖ਼ਮੀ ਹੋ ਗਏ।
ਇਹ ਵੀ ਪੜ੍ਹੋ- ਪੰਜਾਬ ਤੋਂ ਵੱਡੀ ਖ਼ਬਰ, ਘਰ 'ਚ ਰੱਖੇ ਪਾਠ ਦੌਰਾਨ ਡਿੱਗੀ ਛੱਤ, 22 ਲੋਕ ਦੱਬੇ ਗਏ ਹੇਠਾਂ
ਇਸ ਮੌਕੇ ਘਟਨਾ ਸਥਲ 'ਤੇ ਪਹੁੰਚੇ ਪੁਲਸ ਕਮਿਸ਼ਨਰ ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਨੇ ਮੀਡੀਆ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਅੰਮ੍ਰਿਤਸਰ ਪੁਲਸ ਨੂੰ ਬੜੀ ਵੱਡੀ ਕਾਮਯਾਬੀ ਹਾਸਲ ਹੋਈ ਹੈ। ਉਨ੍ਹਾਂ ਕਿਹਾ ਕਿ ਪੁਲਸ ਟੀਮ ਨੇ ਤਿੰਨ ਗੈਂਗਸਟਰ ਕਾਬੂ ਕੀਤੇ ਹਨ, ਜੋ ਕਿ ਵਿਦੇਸ਼ਾਂ ਵਿੱਚ ਬੈਠੇ ਹੈਪੀ ਪਾਸਿਆ ਤੇ ਉਸਦੇ ਸਾਥੀਆਂ ਦੇ ਇਸ਼ਾਰੇ ਦੇ ਕੰਮ ਕਰਦੇ ਸਨ। ਪੁਲਸ ਕਮਿਸ਼ਨਰ ਨੇ ਦੱਸਿਆ ਕਿ ਇਨ੍ਹਾਂ ਕੋਲੋਂ 01ਪਿਸਟਲ AK47 ਤੇ ਕੁੱਝ ਜਿੰਦਾ ਰੋਂਦ, ਇੱਕ ਗਲਾਕ ਪਿਸਤੌਲ .30 ਬੋਰ ਤੇ ਇੱਕ ਹੋਰ ਪਿਸਤੌਲ 32 ਬੋਰ ਦੀ ਬਰਾਮਦ ਕੀਤੀ ਗਈ ਹੈ। ਇਹ ਤਿੰਨੋਂ ਮੁਲਜ਼ਮ ਅੰਮ੍ਰਿਤਸਰ ਦਿਹਾਤੀ ਦੇ ਰਹਿਣ ਵਾਲੇ ਹਨ। ਉਨ੍ਹਾਂ ਦੱਸਿਆ ਕਿ ਜਦੋਂ ਮੁਲਜ਼ਮ ਲਵਪ੍ਰੀਤ ਸਿੰਘ ਬੂਟਾ ਸਿੰਘ ਅਤੇ ਕਰਨਦੀਪ ਸਿੰਘ ਕੋਲੋਂ ਰਿਕਵਰੀ ਕਰਨ ਲੱਗੇ ਤਾਂ ਲਵਪ੍ਰੀਤ ਸਿੰਘ ਵੱਲੋਂ ਸਾਡੇ ਅਧਿਕਾਰੀ ਗੁਰਜੀਤ ਸਿੰਘ ਦੀ ਪਿਸਤੌਲ ਫੜ੍ਹ ਕੇ ਗੋਲੀ ਚਲਾਈ ਗਈ ਪਰ ਗੋਲੀ ਕਿਸੇ ਪੁਲਸ ਅਧਿਕਾਰੀ ਨੂੰ ਨਹੀਂ ਲੱਗੀ, ਜਿਸ ਦੇ ਚਲਦੇ ਸਾਡੇ ਪੁਲਸ ਅਧਿਕਾਰੀਆਂ ਵੱਲੋਂ ਜਵਾਬੀ ਫਾਇਰਿੰਗ ਕਰਦੇ ਹੋਏ ਲਵਪ੍ਰੀਤ ਸਿੰਘ ਤੇ ਬੂਟਾ ਸਿੰਘ ਦੀ ਲੱਤ 'ਚ ਗੋਲੀ ਵੱਜੀ ਤੇ ਉਹ ਜ਼ਖਮੀ ਹੋ ਗਏ।
ਇਹ ਵੀ ਪੜ੍ਹੋ- ਪੰਜਾਬ ਦੇ ਮੌਸਮ 'ਚ ਹੋਣ ਜਾ ਰਿਹਾ ਵੱਡਾ ਬਦਲਾਅ, ਜਾਣੋ ਅਗਲੇ 5 ਦਿਨਾਂ ਦਾ ਹਾਲ
ਇਸ ਦੌਰਾਨ ਮੁਲਜ਼ਮਾਂ ਨੂੰ ਇਲਾਜ ਲਈ ਹਸਪਤਾਲ ਵੀ ਦਾਖ਼ਲ ਕਰਵਾਇਆ ਗਿਆ ਹੈ। ਪੁਲਸ ਕਮਿਸ਼ਨਰ ਨੇ ਦੱਸਿਆ ਕਿ ਪਿਛਲੇ ਦਿਨੀਂ ਫਤਿਹਗੜ੍ਹ ਚੂੜੀਆਂ ਰੋਡ 'ਤੇ ਜੋ ਧਮਾਕਾ ਹੋਇਆ ਸੀ ਉਹ ਵੀ ਇਨ੍ਹਾਂ ਵੱਲੋਂ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਇਨ੍ਹਾਂ ਨੂੰ ਜੋ ਹਥਿਆਰ ਸਪਲਾਈ ਹੁੰਦੇ ਹਨ ਉਹ ਬੂਟਾ ਸਿੰਘ ਦਾ ਭਰਾ ਜੋ ਦੁਬਈ ਵਿੱਚ ਬੈਠਾ ਹੈ ਜਿਸ ਦੇ ਹੈਪੀ ਪਾਸਿਆ ਤੇ ਹੋਰ ਸਾਥੀਆਂ ਦੇ ਨਾਲ ਸੰਬੰਧ ਹਨ। ਮੁਲਜ਼ਮਾਂ ਦੇ ਟਿਕਾਣਿਆਂ ਦੀ ਜਾਂਚ ਕੀਤੀ ਜਾ ਰਹੀ ਹੈ ਕਿ ਇਨ੍ਹਾਂ ਨੂੰ ਹੋਰ ਕਿੱਥੋਂ-ਕਿੱਥੋਂ ਹਥਿਆਰ ਸਪਲਾਈ ਹੁੰਦੇ ਹਨ ਤੇ ਇਨ੍ਹਾਂ ਦਾ ਨੈਟਵਰਕ ਹੋਰ ਕਿਸ ਦੇ ਨਾਲ ਹੈ। ਫਿਲਹਾਲ ਬੂਟਾ ਸਿੰਘ ਤੇ ਲਵਪ੍ਰੀਤ ਸਿੰਘ ਨੂੰ ਇਲਾਜ ਲਈ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਜਿੱਥੇ ਉਸ ਦਾ ਇਲਾਜ ਚੱਲ ਰਿਹਾ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਬੁੱਧਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬੀਓ ਗਰਮੀਆਂ ਦੀ ਕਰ ਲਓ ਤਿਆਰੀ! ਮੌਸਮ ਵਿਭਾਗ ਨੇ ਕਰ 'ਤੀ ਵੱਡੀ ਭਵਿੱਖਬਾਣੀ
NEXT STORY