ਮੋਗਾ (ਕਸ਼ਿਸ਼ ਸਿੰਗਲਾ)- ਪੰਜਾਬ ਦੇ ਮੋਗਾ ਜ਼ਿਲ੍ਹੇ ਤੋਂ ਪੁਲਸ ਤੇ ਬਦਮਾਸ਼ਾਂ ਵਿਚਾਲੇ ਮੁਠਭੇੜ ਹੋਣ ਤੇ ਗੋਲ਼ੀਆਂ ਚੱਲਣ ਦੀ ਜਾਣਕਾਰੀ ਪ੍ਰਾਪਤ ਹੋਈ ਹੈ। ਪੁਲਸ ਵੱਲੋਂ ਇਹ ਕਾਰਵਾਈ ਬੀਤੀ 28 ਜਨਵਰੀ ਚਾਰ ਬਦਮਾਸ਼ਾਂ ਵੱਲੋਂ ਮੋਗਾ ਦੇ ਕੋਟ ਈਸੇ ਖਾਨ ਨੇੜਿਓਂ ਇਕ ਐੱਨ.ਆਰ.ਆਈ. ਦੀ ਕੀਆ ਕਾਰ ਚੋਰੀ ਕਰ ਲੈਣ ਦੇ ਮਾਮਲੇ 'ਚ ਕੀਤੀ ਗਈ ਹੈ।
ਇਸ ਮਾਮਲੇ ਦੀ ਜਾਂਚ ਕਰਦੇ ਹੋਏ, ਪੁਲਸ ਨੂੰ ਐਤਵਾਰ ਨੂੰ ਇੱਕ ਗੁਪਤ ਸੂਚਨਾ ਮਿਲੀ ਸੀ ਕਿ ਮੋਗਾ ਖੇਤਰ ਵਿੱਚ ਇੱਕ ਕਾਰ ਘੁੰਮ ਰਹੀ ਹੈ ਅਤੇ ਸ਼ੱਕ ਹੈ ਕਿ ਇਹ ਕਾਰ ਸਵਾਰ ਕੋਈ ਅਪਰਾਧੀ ਹੋ ਸਕਦੇ ਹਨ, ਜੋ ਕਿਸੇ ਵਾਰਦਾਤ ਨੂੰ ਅੰਜਾਮ ਦੇਣ ਦੇ ਇਰਾਦੇ ਨਾਲ ਘੁੰਮਦੇ ਜਾਪਦੇ ਹਨ।
ਇਸ ਜਾਣਕਾਰੀ ਦੇ ਆਧਾਰ 'ਤੇ ਮੋਗਾ ਪੁਲਸ, ਧਰਮਕੋਟ ਪੁਲਸ ਅਤੇ ਕੋਟ ਈਸੇ ਖਾਨ ਪੁਲਸ ਦੀ ਸੀ.ਆਈ.ਏ. ਟੀਮ ਨੇ ਕਾਰ ਦਾ ਪਿੱਛਾ ਕਰਨਾ ਸ਼ੁਰੂ ਕਰ ਦਿੱਤਾ। ਪੁਲਸ ਨੇ ਮੋਗਾ ਪਿੰਡ ਦੇ ਚੁੱਗਾ ਲਿੰਕ ਰੋਡ 'ਤੇ ਕਾਰ ਸਵਾਰ 5 ਨੌਜਵਾਨਾਂ ਨੂੰ ਘੇਰ ਲਿਆ। ਪੁਲਸ ਨੂੰ ਦੇਖ ਕੇ ਕਾਰ ਸਵਾਰ ਨੌਜਵਾਨਾਂ ਨੇ ਪੁਲਸ 'ਤੇ ਗੋਲੀਬਾਰੀ ਸ਼ੁਰੂ ਕਰ ਦਿੱਤੀ। ਇਸ ਮਗਰੋਂ ਪੁਲਸ ਨੇ ਵੀ ਜਵਾਬੀ ਕਾਰਵਾਈ ਕਰ ਦਿੱਤੀ ਤੇ ਇਸ ਦੌਰਾਨ 2 ਮੁਲਜ਼ਮ ਜ਼ਖਮੀ ਹੋ ਗਏ, ਜਿਨ੍ਹਾਂ ਸਣੇ ਪੁਲਸ ਨੇ 3 ਨੂੰ ਕਾਬੂ ਕਰ ਲਿਆ ਗਿਆ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਸਨਸਨੀਖੇਜ਼ ਵਾਰਦਾਤ ; ਪੁੱਤ ਨੂੰ ਪਤੰਗ ਦਿਵਾਉਣ ਗਏ ਪਿਓ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ
ਜ਼ਖ਼ਮੀਆਂ ਨੂੰ ਇਲਾਜ ਲਈ ਸਿਵਲ ਹਸਪਤਾਲ, ਮੋਗਾ ਵਿੱਚ ਦਾਖਲ ਕਰਵਾਇਆ ਗਿਆ ਹੈ, ਜਿਨ੍ਹਾਂ ਦੀ ਪਛਾਣ ਵਿਸ਼ਾਲ ਵਾਸੀ ਹਰੀਕੇ, ਬੌਬੀ ਵਾਸੀ ਫਤਿਹਗੜ੍ਹ ਪੰਜਤੂਰ ਵਜੋਂ ਹੋਈ ਹੈ, ਜਦੋਂ ਕਿ ਹਰਪ੍ਰੀਤ ਅਤੇ ਸਾਹਿਲ ਮੌਕੇ ਤੋਂ ਭੱਜਣ ਵਿੱਚ ਕਾਮਯਾਬ ਹੋ ਗਏ।
ਅਪਰਾਧੀਆਂ ਨੇ ਮੌਕੇ 'ਤੇ ਪੁਲਸ ਟੀਮ 'ਤੇ ਚਾਰ ਗੋਲੀਆਂ ਚਲਾਈਆਂ ਅਤੇ ਪੁਲਸ ਨੇ ਜਵਾਬੀ ਕਾਰਵਾਈ ਕਰਦਿਆਂ ਅਪਰਾਧੀਆਂ 'ਤੇ ਪੰਜ ਗੋਲੀਆਂ ਚਲਾਈਆਂ। ਇਨ੍ਹਾਂ ਬਦਮਾਸ਼ਾਂ ਨੇ ਪੰਜਾਬ ਦੇ ਕੁਝ ਜ਼ਿਲ੍ਹਿਆਂ ਵਿੱਚ ਵਾਰਦਾਤਾਂ ਨੂੰ ਅੰਜਾਮ ਦਿੱਤਾ ਹੈ। ਮੌਕੇ 'ਤੇ ਇਨ੍ਹਾਂ ਕੋਲੋਂ ਇੱਕ 32 ਬੋਰ ਪਿਸਤੌਲ, ਚੋਰੀ ਦੀ ਕੀਆ ਕਾਰ ਅਤੇ ਦੋ ਤੇਜ਼ਧਾਰ ਹਥਿਆਰ ਬਰਾਮਦ ਕੀਤੇ ਗਏ ਹਨ। ਮੋਗਾ ਪੁਲਸ ਦੇ ਅਧਿਕਾਰੀਆਂ ਨੇ ਮੌਕੇ 'ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ- ਸੰਘਣੀ ਧੁੰਦ ਕਾਰਨ 2 ਘਰਾਂ 'ਚ ਵਿਛ ਗਏ ਸੱਥਰ, ਜੀਜਾ-ਸਾਲੇ ਨੇ ਇਕੱਠਿਆਂ ਦੁਨੀਆ ਨੂੰ ਕਿਹਾ ਅਲਵਿਦਾ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪੰਜਾਬ 'ਚ ਸਨਸਨੀਖੇਜ਼ ਵਾਰਦਾਤ ; ਪੁੱਤ ਨੂੰ ਪਤੰਗ ਦਿਵਾਉਣ ਗਏ ਪਿਓ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ
NEXT STORY