ਚੌਂਕ ਮਹਿਤਾ(ਕੈਪਟਨ)- ਪੰਜਾਬ ਪੁਲਸ ਵੱਲੋਂ ਇਕ ਹੋਰ ਐਨਕਾਊਂਟਰ ਕੀਤੇ ਜਾਣ ਦੀ ਖ਼ਬਰ ਆਈ ਹੈ। ਦੱਸ ਦੇਈਏ ਕਿ ਪਿਛਲੇ ਦਿਨੀਂ ਮੇਜਰ ਸਕੂਟਰ ਪਾਰਟਸ ਦੀ ਦੁਕਾਨ 'ਤੇ ਜਿਸ ਹਮਲਾਵਰ ਨੇ ਗੋਲੀ ਚਲਾਉਣ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਸੀ, ਉਸ ਦੀ ਗ੍ਰਿਫਤਾਰੀ ਤੋਂ ਬਾਅਦ ਅੱਜ ਪੁਲਸ ਉਕਤ ਹਮਲਾਵਰ ਨੂੰ ਹਥਿਆਰਾਂ ਦੀ ਰਿਕਵਰੀ ਕਰਵਾਉਣ ਲਈ ਲੈ ਕੇ ਜਾ ਰਹੀ ਸੀ । ਇਸ ਦੌਰਾਨ ਹਮਲਾਵਰ ਨੇ ਪੁਲਸ ਨੂੰ ਧਕਾ ਮਾਰ ਕੇ ਭੱਜਣ ਦੀ ਕੋਸ਼ਿਸ਼ ਕੀਤੀ, ਜਿਸ ਦੌਰਾਨ ਪੁਲਸ ਨੇ ਉਸ ਦੀ ਲੱਤ ਵਿਚ ਗੋਲੀ ਮਾਰ ਦਿੱਤੀ ਹੈ। ਫਿਲਹਾਲ ਪੁਲਸ ਵੱਲੋਂ ਕਾਰਵਾਈ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ- 25 ਤੋਂ 27 ਅਪ੍ਰੈਲ ਤੱਕ ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡੀ ਅਪਡੇਟ! ਪੜ੍ਹ ਲਓ ਪੂਰੀ ਖ਼ਬਰ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੀ. ਆਰ. ਟੀ. ਸੀ. ਨੂੰ ਲੈ ਕੇ ਵੱਡੀ ਖ਼ਬਰ, ਚੁੱਕਿਆ ਜਾ ਰਿਹਾ ਵੱਡਾ ਕਦਮ
NEXT STORY