ਕਪੂਰਥਲਾ (ਮਹਾਜਨ/ਭੂਸ਼ਣ/ਮਲਹੋਤਰਾ, ਓਬਰਾਏ)- ਪੰਜਾਬ ਵਿਚ ਵੱਡਾ ਐਨਕਾਊਂਟਰ ਹੋਣ ਦੀ ਖ਼ਬਰ ਮਿਲੀ ਹੈ। ਮਿਲੀ ਜਾਣਕਾਰੀ ਮੁਤਾਬਕ ਜਲੰਧਰ ਦਿਹਾਤੀ ਖੇਤਰ ‘ਚ 2 ਨੌਜਵਾਨਾਂ ‘ਤੇ ਫਾਇਰਿੰਗ ਦੀ ਘਟਨਾ ਨੂੰ ਅੰਜਾਮ ਦੇ ਕੇ ਭੱਜ ਰਹੇ ਮੁਲਜ਼ਮਾਂ ਨੂੰ ਜਲੰਧਰ ਦਿਹਾਤੀ ਅਤੇ ਕਪੂਰਥਲਾ ਪੁਲਸ ਨੇ ਪਿੰਡ ਸਿੱਧਵਾਂ ਦੋਨਾ ਨੇੜੇ ਘੇਰ ਲਿਆ। ਜਿਸ ਦੌਰਾਨ ਮੁਲਜ਼ਮਾਂ ਨੇ ਪੁਲਸ ‘ਤੇ ਫਾਇਰਿੰਗ ਕਰ ਦਿੱਤੀ।
ਜਵਾਬੀ ਗੋਲ਼ੀਬਾਰੀ ਦੌਰਾਨ ਇਕ ਮੁਲਜ਼ਮ ਦੀ ਲੱਤ ਵਿੱਚ ਗੋਲ਼ੀ ਲੱਗੀ ਹੈ, ਜਿਸ ਨੂੰ ਵਿਦੇਸ਼ੀ ਪਿਸਤੌਲ ਸਮੇਤ ਮੌਕੇ 'ਤੇ ਹੀ ਗ੍ਰਿਫ਼ਤਾਰ ਕਰ ਲਿਆ ਗਿਆ। ਦੂਜੇ ਮੁਲਜਮ ਸੰਘਣੀ ਧੁੰਦ ਦਾ ਫਾਇਦਾ ਉਠਾਉਂਦੇ ਹੋਏ ਮੌਕੇ 'ਤੇ ਤਿੰਨ ਗੱਡੀਆਂ ਛੱਡ ਕੇ ਫਰਾਰ ਹੋ ਗਏ। ਜਾਣਕਾਰੀ ਅਨੁਸਾਰ ਥਾਣਾ ਕਰਤਾਰਪੁਰ ਦੇ ਐੱਸ. ਐੱਚ. ਓ. ਇੰਸਪੈਕਟਰ ਰਮਨਦੀਪ ਸਿੰਘ ਨੇ ਕਪੂਰਥਲਾ ਪੁਲਸ ਨੂੰ ਸੂਚਿਤ ਕੀਤਾ ਕਿ ਉਹ ਕਰਤਾਰਪੁਰ ਤੋਂ ਕਿਸ਼ਨਗੜ੍ਹ ਜਾਣ ਵਾਲੀ ਸੜਕ 'ਤੇ ਪੁਲਸ ਟੀਮ ਨਾਲ ਮੌਜੂਦ ਸੀ। ਇਸ ਦੌਰਾਨ ਮੈਨੂੰ ਆਦਮਪੁਰ ਥਾਣੇ ਦੇ ਐੱਸ. ਐੱਚ. ਓ. ਦਾ ਫੋਨ ਆਇਆ ਅਤੇ ਉਨ੍ਹਾਂ ਦੱਸਿਆ ਕਿ ਉਨ੍ਹਾਂ ਦੇ ਇਲਾਕੇ ‘ਚ 20 ਦੇ ਕਰੀਬ ਲੋਕ ਜੋਕਿ ਕਾਰ ਨੰਬਰ ਪੀ. ਬੀ-06-ਏ. ਜੇ-1313, ਪੀ. ਬੀ-08-ਡੀ. ਡਬਲਿਊ-4676 ਅਤੇ ਪੀ. ਬੀ-06-ਏ. ਐੱਸ-6274 ਤੇ ਇਕ ਹੋਰ ਕਾਰ ‘ਚ ਸਵਾਰ ਹਨ।
ਇਹ ਵੀ ਪੜ੍ਹੋ: ਪੰਜਾਬ 'ਚ ਪਵੇਗਾ ਮੀਂਹ! Alert ਰਹਿਣ ਇਹ ਜ਼ਿਲ੍ਹੇ, ਮੌਸਮ ਵਿਭਾਗ ਨੇ 24 ਦਸੰਬਰ ਤੱਕ ਕੀਤੀ ਵੱਡੀ ਭਵਿੱਖਬਾਣੀ

ਇਨ੍ਹਾਂ ਕਾਰਾਂ 'ਚ ਲਖਵਿੰਦਰ ਸਿੰਘ ਲੱਖਾ ਪੁੱਤਰ ਮੱਖਣ ਸਿੰਘ ਵਾਸੀ ਨਵਾਂ ਪਿੰਡ, ਥਾਣਾ ਕਰਤਾਰਪੁਰ, ਰਕਸ਼ਿਤ ਪੁੱਤਰ ਸਪਰੂ ਵਾਸੀ ਪਿੰਡ ਬੂਲੇ ਥਾਣਾ ਕਰਤਾਰਪੁਰ, ਬੌਬੀ ਵਾਸੀ ਰਾਮਗੜ੍ਹ ਥਾਣਾ ਭੁੱਲਥ, ਰਾਹੁਲ ਵਾਸੀ ਮੁਹੱਲਾ ਕਟੀਕਾ ਥਾਣਾ ਕਰਤਾਰਪੁਰ, ਜੱਸੀ ਵਾਸੀ ਮੁਹੱਲਾ ਕੋਲਸਰ ਕਰਤਾਰਪੁਰ ਅਤੇ ਲਵ ਵਾਸੀ ਭੁੱਲਥ ਸ਼ਾਮਲ ਸਨ। ਇਨ੍ਹਾਂ ਵਿਅਕਤੀਆਂ ਨੇ ਕਿਸ਼ਨਗੜ੍ਹ ਨੇੜੇ ਦੋ ਵਿਅਕਤੀਆ 'ਤੇ ਫਾਇਰਿੰਗ ਕੀਤੀ ਸੀ ਅਤੇ ਘਟਨਾ ਨੂੰ ਅੰਜਾਨ ਦੇਣ ਤੋਂ ਬਾਅਦ ਕਰਤਾਰਪੁਰ ਵੱਲ ਜਾ ਰਹੇ ਸਨ। ਜਦੋਂ ਕਰਤਾਰਪੁਰ ਪੁਲਸ ਨੇ ਨਾਕਾਬੰਦੀ ਕੀਤੀ ਅਤੇ ਵਾਹਨਾਂ ਦਾ ਪਿੱਛਾ ਕੀਤਾ ਤਾਂ ਮੁਲਜ਼ਮ ਪੁਲਸ ਟੀਮ ਨੂੰ ਚਕਮਾ ਦਿੰਦੇ ਹੋਏ ਪਿੰਡਾਂ ਦੇ ਰਸਤੇ ਤੇਜ਼ ਰਫ਼ਤਾਰ ਨਾਲ ਫਰਾਰ ਹੋ ਗਏ।
ਇਹ ਵੀ ਪੜ੍ਹੋ: Punjab: ਜੰਗ ਦਾ ਮੈਦਾਨ ਬਣਿਆ ਖੇਤ! ਪ੍ਰਵਾਸੀ ਮਜ਼ਦੂਰਾਂ ਕਰਕੇ ਹੋ ਗਈ ਫਾਇਰਿੰਗ, ਕੰਬਿਆ ਪੂਰਾ ਇਲਾਕਾ
ਥਾਣਾ ਕਰਤਾਰਪੁਰ ਤੋਂ ਮਿਲੀ ਜਾਣਕਾਰੀ 'ਤੇ ਕਾਰਵਾਈ ਕਰਦਿਆਂ ਡੀ. ਐੱਸ. ਪੀ. ਸਬ ਡਿਵੀਜ਼ਨ ਕਪੂਰਥਲਾ ਸ਼ੀਤਲ ਸਿੰਘ ਨੇ ਪੁਲਸ ਟੀਮਾਂ ਨੂੰ ਨਾਲ ਲੈ ਕੇ ਮੁਲਜ਼ਮਾਂ ਦਾ ਪਿੱਛਾ ਕਰਨਾ ਸ਼ੁਰੂ ਕਰ ਦਿੱਤਾ। ਜਿਸ ਦੌਰਾਨ ਪਿੰਡ ਸਿੱਧਵਾਂ ਦੋਨਾ ਨੇੜੇ ਕਾਰ ਸਵਾਰ ਵਿਅਕਤੀਆਂ ਨੂੰ ਘੇਰ ਲਿਆ ਗਿਆ। ਜਿਸ ਦੌਰਾਨ ਗੱਡੀ ‘ਚ ਸਵਾਰ ਮੁਲਜ਼ਮਾਂ ਨੇ ਫਾਇਰਿੰਗ ਸ਼ੁਰੂ ਕਰ ਦਿੱਤੀ। ਪੁਲਸ ਵੱਲੋਂ ਆਪਣੇ ਬਚਾਅ ਲਈ ਕੀਤੀ ਫਾਇਰਿੰਗ ਦੌਰਾਨ ਇਕ ਮੁਲਜ਼ਮ ਲਖਵਿੰਦਰ ਸਿੰਘ ਦੀ ਲੱਤ ‘ਚ ਗੋਲ਼ੀ ਲੱਗਣ ਨਾਲ ਉਹ ਜ਼ਮੀਨ ‘ਤੇ ਡਿੱਗ ਪਿਆ ਅਤੇ ਹੋਰ ਮੁਲਜ਼ਮ ਕਾਰਾਂ ਨੂੰ ਉੱਥੇ ਹੀ ਛੱਡ ਕੇ ਮੌਕੇ ਤੋਂ ਫਰਾਰ ਹੋ ਗਏ।
ਦੱਸਿਆ ਜਾਂਦਾ ਹੈ ਕਿ ਇਲਾਕੇ ‘ਚ ਛਾਈ ਸੰਘਣੀ ਧੁੰਦ ਕਾਰਨ ਮੁਲਜ਼ਮ ਫਰਾਰ ਹੋਣ ‘ਚ ਕਾਮਯਾਬ ਹੋ ਗਏ। ਮੁਲਜ਼ਮ ਲਖਵਿੰਦਰ ਸਿੰਘ ਦੀ ਨਿਸ਼ਾਨਦੇਹੀ ‘ਤੇ 1 ਵਿਦੇਸ਼ੀ ਪਿਸਤੌਲ, 2 ਖੋਲ ਅਤੇ 2 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਹਨ ਅਤੇ ਮੁਲਜ਼ਮਾਂ ਵੱਲੋਂ ਛੱਡੀਆਂ ਗਈਆਂ ਤਿੰਨ ਕਾਰਾਂ ਪੁਲਸ ਨੇ ਜ਼ਬਤ ਕਰ ਲਈਆਂ ਹਨ। ਮੁਲਜ਼ਮਾਂ ਦੀ ਭਾਲ ਲਈ ਛਾਪੇਮਾਰੀ ਜਾਰੀ ਹੈ। ਪੁਲਸ ਨੂੰ ਜਲਦੀ ਹੀ ਹੋਰ ਸੁਰਾਗ ਮਿਲਣ ਦੀ ਸੰਭਾਵਨਾ ਹੈ। ਪੁਲਸ ਨੂੰ ਸ਼ੱਕ ਹੈ ਕਿ ਫਰਾਰ ਮੁਲਜ਼ਮ ਆਲੇ-ਦੁਆਲੇ ਦੇ ਇਲਾਕੇ 'ਚ ਮੌਜੂਦ ਹਨ ਅਤੇ ਉਨ੍ਹਾਂ ਕੋਲ ਹੋਰ ਹਥਿਆਰ ਹੋਣ ਦੀ ਸੰਭਾਵਨਾ ਹੈ। ਜਿਸ ਨੂੰ ਲੈ ਕੇ ਕਪੂਰਥਲਾ ਪੁਲਸ ਨੇ ਥਾਣਾ ਸਦਰ ‘ਚ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਹੈ ਅਤੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਲਈ ਵਿਸ਼ੇਸ਼ ਟੀਮਾਂ ਬਣਾਈਆਂ ਗਈਆਂ ਹਨ। ਪੁਲਸ ਜਲਦੀ ਹੀ ਇਸ ਮਾਮਲੇ ਵਿੱਚ ਕਈ ਅਹਿਮ ਖ਼ੁਲਾਸੇ ਕਰ ਸਕਦੀ ਹੈ। ਦੱਸਿਆ ਜਾਂਦਾ ਹੈ ਕਿ ਜਲੰਧਰ ਦਿਹਾਤੀ ਇਲਾਕੇ ਵਿੱਚ ਮੁਲਜ਼ਮਾਂ ਵੱਲੋਂ ਕੀਤੀ ਗਈ ਫਾਇਰਿੰਗ ‘ਚ ਜ਼ਖ਼ਮੀ ਹੋਏ ਇਕ ਨੌਜਵਾਨ ਦੀ ਹਾਲਤ ਨਾਜ਼ੁਕ ਹੈ, ਜਿਸ ਨੂੰ ਲੈ ਕੇ ਪੁਲਸ ਜਾਂਚ ਦਾ ਦੌਰ ਜਾਰੀ ਹੈ।
ਇਹ ਵੀ ਪੜ੍ਹੋ: Punjab: ਭਲਾਈ ਦਾ ਨਹੀਂ ਜ਼ਮਾਨਾ! ਝਗੜਾ ਸੁਲਝਾਉਣ ਗਏ ਮੁੰਡੇ ਦਾ ਕਰ ਦਿੱਤਾ ਕਤਲ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
24 ਦਸੰਬਰ ਨੂੰ ਪੂਰੇ ਪੰਜਾਬ 'ਚ ਅਲਰਟ, ਮੌਸਮ ਵਿਭਾਗ ਨੇ 5 ਦਿਨਾਂ ਦੀ ਦਿੱਤੀ ਜਾਣਕਾਰੀ
NEXT STORY