ਤਰਨਤਾਰਨ(ਰਮਨ)- ਸਿਟੀ ਪੱਟੀ ਅਧੀਨ ਆਉਂਦੇ ਪਿੰਡ ਕੈਰੋ ਨੇੜੇ ਦੋ ਬਦਮਾਸ਼ਾਂ ਅਤੇ ਪੁਲਸ ਦਰਮਿਆਨ ਮੁੱਠਭੇੜ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਦੋਵਾਂ ਪਾਸਿਆਂ ਵੱਲੋਂ ਹੋਈ ਤਾਬੜਤੋੜ ਫਾਇਰਿੰਗ ਦੌਰਾਨ ਜਿੱਥੇ ਪੁਲਸ ਦੀ ਗੱਡੀ ‘ਤੇ ਗੋਲੀਆਂ ਲੱਗੀਆਂ, ਉੱਥੇ ਹੀ ਦੋਵੇਂ ਮੁਲਜ਼ਮਾਂ ਦੀਆਂ ਲੱਤਾਂ ਵਿੱਚ ਗੋਲੀਆਂ ਲੱਗਣ ਨਾਲ ਉਹ ਜ਼ਖਮੀ ਹੋ ਗਏ। ਜ਼ਖਮੀ ਮੁਲਜ਼ਮਾਂ ਨੂੰ ਇਲਾਜ ਲਈ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਦਿਨ-ਦਿਹਾੜੇ ਵਾਰਦਾਤ, ਘਰ ਦੇ ਬਾਹਰ ਕਿਸਾਨ ਨੂੰ ਗੋਲੀਆਂ ਨਾਲ ਭੁੰਨਿਆ, ਤਸਵੀਰਾਂ cctv 'ਚ ਕੈਦ
ਜਾਣਕਾਰੀ ਮੁਤਾਬਕ ਥਾਣਾ ਸਿਟੀ ਪੱਟੀ ਦੀ ਪੁਲਸ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਗੈਂਗਸਟਰ ਪ੍ਰਭ ਦਾਸੂਵਾਲ ਦੇ ਦੋ ਸਾਥੀ ਪਿੰਡ ਕੈਰੋ ਨੇੜੇ ਕਿਸੇ ਵਾਰਦਾਤ ਨੂੰ ਅੰਜਾਮ ਦੇਣ ਲਈ ਮੋਟਰਸਾਈਕਲ ‘ਤੇ ਘੁੰਮ ਰਹੇ ਹਨ। ਇਸ ਤੋਂ ਬਾਅਦ ਐਸਐਸਪੀ ਸੁਰਿੰਦਰ ਲਾਂਬਾ ਦੇ ਹੁਕਮਾਂ ‘ਤੇ ਥਾਣਾ ਸਿਟੀ ਪੱਟੀ ਦੇ ਮੁਖੀ ਇੰਸਪੈਕਟਰ ਗੁਰਚਰਨ ਸਿੰਘ ਅਤੇ ਪੁਲਸ ਚੌਂਕੀ ਕੈਰੋ ਦੀ ਟੀਮ ਨੇ ਇਲਾਕੇ ਵਿੱਚ ਗਸ਼ਤ ਸ਼ੁਰੂ ਕੀਤੀ।
ਇਹ ਵੀ ਪੜ੍ਹੋ- ਪੰਜਾਬ: ਰਾਜ਼ੀਨਾਮਾ ਕਰਵਾਉਣ ਗਏ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ
ਜਦੋਂ ਪੁਲਸ ਪਾਰਟੀ ਪਿੰਡ ਕੈਰੋ ਵਿਖੇ ਘਰਾਟ ਨੇੜੇ ਪਹੁੰਚੀ ਤਾਂ ਇੱਕ ਮੋਟਰਸਾਈਕਲ ‘ਤੇ ਸਵਾਰ ਦੋ ਸ਼ੱਕੀ ਵਿਅਕਤੀਆਂ ਨੂੰ ਰੁਕਣ ਦਾ ਇਸ਼ਾਰਾ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਨੇ ਪੁਲਸ ਪਾਰਟੀ ਨੂੰ ਵੇਖਦੇ ਹੀ ਤਾਬੜਤੋੜ ਫਾਇਰਿੰਗ ਸ਼ੁਰੂ ਕਰ ਦਿੱਤੀ। ਪੁਲਸ ਨੇ ਆਪਣੇ ਬਚਾਅ ਵਿੱਚ ਜਵਾਬੀ ਫਾਇਰਿੰਗ ਕੀਤੀ, ਜਿਸ ਦੌਰਾਨ ਦੋਵੇਂ ਮੁਲਜ਼ਮ ਲੱਤਾਂ ਵਿੱਚ ਗੋਲੀ ਲੱਗਣ ਨਾਲ ਜ਼ਖਮੀ ਹੋ ਗਏ। ਪੁਲਸ ਨੇ ਦੋਵੇਂ ਮੁਲਜ਼ਮਾਂ ਕੋਲੋਂ ਦੋ ਪਿਸਤੌਲ ਅਤੇ ਇੱਕ ਮੋਟਰਸਾਈਕਲ ਬਰਾਮਦ ਕੀਤੇ ਹਨ। ਸੂਤਰਾਂ ਮੁਤਾਬਕ ਮੁਲਜ਼ਮਾਂ ਦੀ ਪਹਿਚਾਣ ਅਮਨ ਕੁਮਾਰ ਉਰਫ ਅਮਨ ਨਿਵਾਸੀ ਖੇਮਕਰਨ ਅਤੇ ਲਵਪ੍ਰੀਤ ਸਿੰਘ ਉਰਫ ਲੱਭਾ ਨਿਵਾਸੀ ਵਲਟੋਹਾ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਉਹ ਵਿਦੇਸ਼ ਵਿੱਚ ਬੈਠੇ ਗੈਂਗਸਟਰ ਪ੍ਰਭ ਦਾਸੂਵਾਲ ਦੇ ਕਹਿਣ ‘ਤੇ ਲੋਕਾਂ ਤੋਂ ਫਿਰੌਤੀਆਂ ਮੰਗਦੇ ਸਨ। ਘਟਨਾ ਦੀ ਸੂਚਨਾ ਮਿਲਣ ‘ਤੇ ਐਸਐਸਪੀ ਸੁਰਿੰਦਰ ਲਾਂਬਾ ਸਮੇਤ ਹੋਰ ਉੱਚ ਅਧਿਕਾਰੀ ਮੌਕੇ ‘ਤੇ ਪਹੁੰਚ ਗਏ ਅਤੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਅਗਲੇ 5 ਦਿਨ ਗਰਮੀ ਵਰਾਏਗੀ ਕਹਿਰ! ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
ਬੱਚਿਆਂ ਨੂੰ ਜ਼ਰੂਰ ਵਿਖਾਓ Pinkoo Tv ਦੀ ਇਹ ਮਜ਼ੇਦਾਰ ਵੀਡੀਓ, ਬਣੇਗੀ ‘ਸਿਹਤ' ਤੇ ਜੰਕ ਫੂਡ ਤੋਂ ਰਹਿਣਗੇ ਦੂਰ
NEXT STORY