ਫਰੀਦਕੋਟ- ਪੰਜਾਬ ਵਿਚ ਵੱਡਾ ਐਨਕਾਊਂਟਰ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਫਰੀਦਕੋਟ ਪੁਲਸ ਨੇ ਬੰਬੀਹਾ ਗੈਗ ਦੇ ਏ-ਕੈਟਾਗਿਰੀ ਗੈਂਗਸਟਰ ਹਰਸਿਮਰਨਜੀਤ ਉਰਫ਼ ਸਿੰਮਾ ਬਹਿਬਲ ਦੇ 2 ਸਾਥੀਆਂ ਨੂੰ ਫਰੀਦਕੋਟ ਦੇ ਬੀੜ ਸਿੱਖਾ ਵਾਲਾ ਨੇੜੇ ਮੁਠਭੇੜ ਤੋਂ ਬਾਅਦ ਕਾਬੂ ਕੀਤਾ ਗਿਆ। ਜਾਣਕਾਰੀ ਦਿੰਦਿਆਂ ਐੱਸ. ਐੱਸ. ਪੀ. ਫਰੀਦਕੋਟ ਡਾ. ਪ੍ਰਗਿਆ ਜੈਨ ਨੇ ਦੱਸਿਆ ਕਿ ਫਰੀਦਕੋਟ ਪੁਲਸ ਨੂੰ ਸੂਚਨਾ ਮਿਲੀ ਸੀ ਕਿ ਗੈਂਗਸਟਰ ਹਰਸਿਮਰਨਜੀਤ ਉਰਫ਼ ਸਿੰਮਾ ਜਿਸ 'ਤੇ ਕਤਲ, ਨਸ਼ੇ, ਚੋਰੀ, ਖੋਹ ਅਤੇ ਅਸਲੇ ਐਕਟ ਤਹਿਤ ਕਰੀਬ 26 ਮੁਕੱਦਮੇ ਦਰਜ ਰਜਿਸਟਰ ਹਨ, ਉਸ ਦੇ ਸਾਥੀ ਫਰੀਦਕੋਟ ਦੇ ਏਰੀਆਂ ਵਿੱਚ ਘੁੰਮ ਰਹੇ ਹਨ। ਫਰੀਦਕੋਟ ਦੇ ਐੱਸ. ਐੱਸ. ਪੀ. ਪ੍ਰਗਿਆ ਜੈਨ ਨੇ ਕਿਹਾ ਕਿ ਪੰਜਾਬ ਪੁਲਸ ਸੰਗਠਿਤ ਅਪਰਾਧ ਨੂੰ ਖ਼ਤਮ ਕਰਨ ‘ਤੇ ਪੰਜਾਬ ਭਰ ਵਿੱਚ ਸ਼ਾਤੀ ਅਤੇ ਸਦਭਾਵਨਾ ਨੂੰ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।
ਇਹ ਵੀ ਪੜ੍ਹੋ- ਜਲੰਧਰ 'ਚ 'ਆਪ' ਲਈ ਮੇਅਰ ਬਣਾਉਣਾ ਹੋਵੇਗਾ ਮੁਸ਼ਕਿਲ, ਜਾਣੋ ਕਿੱਥੇ ਫਸ ਸਕਦੈ ਪੇਚ
ਮਿਲੀ ਜਾਣਕਾਰੀ ਮੁਤਾਬਕ ਸੀ. ਆਈ. ਏ. ਜੈਤੋ ਅਤੇ ਥਾਣਾ ਜੈਤੋ ਦੀਆਂ ਟੀਮਾਂ ਵੱਲੋਂ ਬੀੜ ਸਿੱਖਾ ਵਾਲਾ ਨੇੜੇ ਨਾਕਾ ਲਗਾਇਆ ਹੋਇਆ ਸੀ, ਉਸ ਸਮੇਂ ਇਹ ਦੋਸ਼ੀ ਫਾਰਚਿਊਨਰ ਗੱਡੀ 'ਤੇ ਆਉਂਦੇ ਵਿਖਾਈ ਦਿੱਤੇ, ਜਿਨ੍ਹਾਂ ਨੂੰ ਰੁਕਣ ਦਾ ਇਸ਼ਾਰਾ ਕੀਤਾ ਤਾਂ ਉਨ੍ਹਾਂ ਨੇ ਪੁਲਸ ਟੀਮ 'ਤੇ ਹਮਲਾ ਕਰ ਦਿੱਤਾ। ਜਿਸ ਵਿੱਚ ਸਰਕਾਰੀ ਗੱਡੀ 'ਤੇ ਵੀ 03 ਫਾਇਰ ਲੱਗੇ ਅਤੇ ਮੌਕੇ ਤੋ ਭੱਜਣ ਦੀ ਕੋਸ਼ਿਸ਼ ਕੀਤੀ। ਜਿਸ ਦੇ ਜਵਾਬ ਵਿੱਚ ਪੁਲਸ ਨੇ ਜਵਾਬੀ ਕਾਰਵਾਈ ਕਰਦੇ ਹੋਏ ਫਾਇਰਿੰਗ ਕੀਤੀ। ਜਿਸ ਵਿੱਚ ਇਹ 02 ਮੁਲਜ਼ਮ ਜ਼ਖ਼ਮੀ ਹੋ ਗਏ।
ਇਹ ਵੀ ਪੜ੍ਹੋ- ਨਸ਼ੇ ਨੇ ਉਜਾੜ 'ਤਾ ਹੱਸਦਾ-ਵੱਸਦਾ ਘਰ, ਜਵਾਨ ਪੁੱਤ ਦੀ ਟੈਂਕੀ ਨੇੜਿਓਂ ਮਿਲੀ ਲਾਸ਼ ਵੇਖ ਪਰਿਵਾਰ ਦੇ ਉੱਡੇ ਹੋਸ਼
ਸੁਖਜੀਤ ਸਿੰਘ ਤੇ ਹਰਮਨਦੀਪ ਸਿੰਘ ਵਜੋਂ ਹੋਈ ਬਦਮਾਸ਼ਾਂ ਦੀ ਪਛਾਣ
ਪੁਲਸ ਵੱਲੋਂ ਗ੍ਰਿਫ਼ਤਾਰ ਕੀਤੇ ਮੁਲਜ਼ਮਾਂ ਦੀ ਪਛਾਣ ਸੁਖਜੀਤ ਸਿੰਘ ਉਰਫ਼ ਸੁੱਖ ਰੋਮਾਣਾ ਉਰਫ਼ ਕਾਲਾ ਪੁੱਤਰ ਬਲਜੀਤ ਸਿੰਘ ਵਾਸੀ ਰੋਮਾਣਾ ਅਲਬੇਲ ਸਿੰਘ ਅਤੇ ਹਰਮਨਦੀਪ ਸਿੰਘ ਉਰਫ਼ ਰੂਸ਼ਾ ਪੁੱਤਰ ਜੋਰਾ ਸਿੰਘ ਵਾਸੀ ਬਹਿਬਲ ਕਲਾ ਵਜੋਂ ਹੋਈ ਹੈ। ਪੁਲਸ ਟੀਮਾਂ ਨੇ ਇਨ੍ਹਾਂ ਤੋਂ ਇਕ ਪਿਸਤੌਲ .315 ਬੋਰ ਅਤੇ ਇਕ ਪਿਸਤੌਲ .32 ਬੋਰ ਅਤੇ 06 ਕਾਰਤੂਸ ਬਰਾਮਦ ਕੀਤੇ ਹਨ। ਇਸ ਦੇ ਨਾਲ ਹੀ ਇਨ੍ਹਾਂ ਦੀ ਫਾਰਚਿਊਨਰ ਗੱਡੀ ਵੀ ਜ਼ਬਤ ਕੀਤੀ ਗਈ ਹੈ, ਜਿਸ 'ਤੇ ਉਹ ਸਵਾਰ ਹੋ ਕੇ ਆ ਰਹੇ ਸਨ।
ਇਹ ਵੀ ਪੜ੍ਹੋ- ਕਿਸਾਨੀ ਸੰਘਰਸ਼ ਦਰਮਿਆਨ ਭਾਜਪਾ ਦਾ ਵੱਡਾ ਬਿਆਨ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਦੁਕਾਨ ’ਚੋਂ ਲੱਖਾਂ ਰੁਪਏ ਦੇ ਮੋਬਾਇਲ ਚੋਰੀ
NEXT STORY