ਹੁਸ਼ਿਆਰਪੁਰ (ਰਾਕੇਸ਼)- ਹੁਸ਼ਿਆਰਪੁਰ ਵਿਚ ਵੱਡਾ ਐਨਕਾਊਂਟਰ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਪੁਲਸ ਨਾਲ ਮੁਕਾਬਲੇ ਵਿੱਚ ਇਕ ਲੁਟੇਰਾ ਲੱਤ ਵਿਚ ਗੋਲ਼ੀ ਲੱਗਣ ਕਾਰਨ ਜ਼ਖ਼ਮੀ ਹੋ ਗਿਆ। ਜ਼ਿਲ੍ਹਾ ਪੁਲਸ ਮੁਖੀ ਸੰਦੀਪ ਕੁਮਾਰ ਮਲਿਕ ਨੇ ਮੌਕੇ 'ਤੇ ਪਹੁੰਚ ਕੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪਿਛਲੇ ਸਮੇਂ ਦੌਰਾਨ ਚੱਬੇਵਾਲ ਇਲਾਕੇ ਵਿੱਚ ਲੁੱਟ ਦੀ ਘਟਨਾ ਵਾਪਰੀ ਸੀ। ਐੱਸ. ਪੀ. ਡੀ. ਦੀ ਅਗਵਾਈ ਹੇਠ ਵੱਖ-ਵੱਖ ਟੀਮਾਂ ਬਣਾਈਆਂ ਗਈਆਂ ਸਨ। ਤਿੰਨ ਮੁਲਜ਼ਮਾਂ ਨੂੰ ਪਹਿਲਾਂ ਹੀ ਗ੍ਰਿਫ਼ਤਾਰ ਕਰ ਲਿਆ ਗਿਆ ਸੀ ਪਰ ਦੋ ਮੁਲਜ਼ਮ ਦਲਜੀਤ ਸਿੰਘ ਡੱਲੀ ਅਤੇ ਜਸਵਿੰਦਰ ਸਿੰਘ ਦੀ ਭਾਲ ਕੀਤੀ ਜਾ ਰਹੀ ਸੀ। ਪਹਿਲਾਂ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਵਿੱਚ ਹਰਦੀਪ ਸਿੰਘ, ਹਰਪ੍ਰੀਤ ਸਿੰਘ ਅਤੇ ਜਸਵਿੰਦਰ ਸਿੰਘ ਸ਼ਾਮਲ ਹਨ।
ਇਹ ਵੀ ਪੜ੍ਹੋ: ਡੇਰਾ ਬਿਆਸ ਜਾ ਰਹੀ ਸੰਗਤ ਨਾਲ ਵਾਪਰਿਆ ਵੱਡਾ ਹਾਦਸਾ, 3 ਲੋਕਾਂ ਦੀ ਦਰਦਨਾਕ ਮੌਤ
ਉਨ੍ਹਾਂ ਦੱਸਿਆ ਕਿ ਪੁਲਸ ਨੂੰ ਪੁਖ਼ਤਾ ਸੂਚਨਾ ਸੀ ਕਿ ਇਸ ਇਲਾਕੇ ਵਿੱਚ ਲੋੜੀਂਦੇ ਮੁਲਜ਼ਮ ਮਿਲ ਸਕਦੇ ਹਨ। ਇਸ ਲਈ ਪੁਲਸ ਨੇ ਪੁਲਿਸ ਸਟੇਸ਼ਨ ਅਤੇ ਸੀ. ਆਈ. ਏ. ਸਟਾਫ਼ ਦੀਆਂ ਵੱਖ-ਵੱਖ ਟੀਮਾਂ ਬਣਾਈਆਂ ਸਨ। ਅੱਜ ਬਾੜੀਆਂ ਕਲਾਂ ਇਲਾਕੇ ਵਿੱਚ ਪੁਲਸ ਨੇ ਇਕ ਬਾਈਕ 'ਤੇ ਸਵਾਰ ਦੋ ਵਿਅਕਤੀਆਂ ਦੀ ਪਛਾਣ ਕੀਤੀ, ਜੋ ਦਿਲਜੀਤ ਸਿੰਘ ਡੱਲੀ ਅਤੇ ਜਸਵਿੰਦਰ ਸਿੰਘ ਸਨ।

ਇਹ ਵੀ ਪੜ੍ਹੋ: ਡੇਰਾ ਬਿਆਸ 'ਚ ਹੋਣ ਵਾਲੇ ਭੰਡਾਰੇ ਨੂੰ ਲੈ ਕੇ ਵੱਡੀ ਖ਼ਬਰ, ਸੰਗਤ ਲਈ ਅਹਿਮ ਜਾਣਕਾਰੀ ਆਈ ਸਾਹਮਣੇ
ਪੁਲਸ ਨੇ ਉਨ੍ਹਾਂ ਨੂੰ ਰੁਕਣ ਦਾ ਇਸ਼ਾਰਾ ਕੀਤਾ ਪਰ ਉਹ ਨਹੀਂ ਰੁਕੇ ਅਤੇ ਗੋਲ਼ੀਬਾਰੀ ਸ਼ੁਰੂ ਕਰ ਦਿੱਤੀ। ਪੁਲਸ ਨੇ ਹਵਾ ਵਿੱਚ ਵੀ ਫਾਇਰਿੰਗ ਕੀਤੀ ਤਾਂ ਜੋ ਉਹ ਰੁਕ ਜਾਣ ਪਰ ਜਦੋਂ ਉਹ ਨਹੀਂ ਰੁਕੇ ਤਾਂ ਪੁਲਸ ਨੂੰ ਜਵਾਬੀ ਕਾਰਵਾਈ ਕਰਨੀ ਪਈ ਅਤੇ ਇਕ ਗੋਲ਼ੀ ਦਲਜੀਤ ਸਿੰਘ ਦੀ ਲੱਤ ਵਿੱਚ ਲੱਗੀ, ਜੋਕਿ ਜਲੰਧਰ ਦਿਹਾਤੀ ਦਾ ਰਹਿਣ ਵਾਲਾ ਹੈ। ਪੁਲਸ ਨੇ ਉਸ ਨੂੰ ਸਿਵਲ ਹਸਪਤਾਲ ਵਿੱਚ ਦਾਖ਼ਲ ਕਰਵਾਇਆ। ਜਦਕਿ ਜਸਵਿੰਦਰ ਨੂੰ ਪੁਲਸ ਨੇ ਮੌਕੇ ਤੋਂ ਗ੍ਰਿਫ਼ਤਾਰ ਕਰ ਲਿਆ।
ਜ਼ਿਲ੍ਹਾ ਪੁਲਸ ਮੁਖੀ ਨੇ ਦੱਸਿਆ ਕਿ ਦਲਜੀਤ ਸਿੰਘ ਵਿਰੁੱਧ ਪਹਿਲਾਂ ਹੀ 14-15 ਮਾਮਲੇ ਦਰਜ ਹਨ, ਜਿਨ੍ਹਾਂ ਵਿੱਚ ਕਤਲ ਅਤੇ ਡਕੈਤੀ ਦੇ ਮਾਮਲੇ ਸ਼ਾਮਲ ਹਨ। ਇਸੇ ਤਰ੍ਹਾਂ ਜਸਵਿੰਦਰ ਸਿੰਘ ਵਿਰੁੱਧ ਵੀ ਲੁੱਟਖੋਹ ਦੇ ਮਾਮਲੇ ਦਰਜ ਹਨ ਅਤੇ ਉਹ ਇਕ ਮਾਮਲੇ 'ਚ ਭਗੌੜਾ ਵੀ ਹੈ। ਉਨ੍ਹਾਂ ਕਿਹਾ ਕਿ ਪੁਲਸ ਅਧਿਕਾਰੀਆਂ ਨੇ ਬਹੁਤ ਵਧੀਆ ਕੰਮ ਕੀਤਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਲੁਟੇਰਿਆਂ ਤੋਂ ਇਕ ਦੇਸੀ ਹਥਿਆਰ ਵੀ ਬਰਾਮਦ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਜੇਕਰ ਇਸ ਮਾਮਲੇ ਵਿੱਚ ਹੋਰ ਦੋਸ਼ੀ ਹਨ ਤਾਂ ਉਨ੍ਹਾਂ ਨੂੰ ਵੀ ਗ੍ਰਿਫ਼ਤਾਰ ਕੀਤਾ ਜਾਵੇਗਾ।
ਇਹ ਵੀ ਪੜ੍ਹੋ: ਪੰਜਾਬ 'ਚ ਮਾਨਸੂਨ ਮਚਾਏਗਾ ਤਬਾਹੀ! ਮੌਸਮ ਦੀ ਹੋਈ ਵੱਡੀ ਭਵਿੱਖਬਾਣੀ, ਇਨ੍ਹਾਂ ਜ਼ਿਲ੍ਹਿਆਂ 'ਚ Alert ਜਾਰੀ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪੰਜਾਬ ਸਰਕਾਰ ਵਲੋਂ 25 ਅਫ਼ਸਰ Suspend ਤੇ ਸੰਜੀਵ ਅਰੋੜਾ ਨੇ ਚੁੱਕੀ ਵਿਧਾਇਕ ਵਜੋਂ ਸਹੁੰ, ਅੱਜ ਦੀਆਂ ਟਾਪ-10 ਖਬਰਾਂ
NEXT STORY